Thursday, October 15, 2026
ਤਾਜਾ ਖਬਰਾਂ
• ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

Punjab

ਗਊ ਸੇਵਾ ਕਮਿਸ਼ਨ ਵੱਲੋਂ ਪਰਾਲੀ ਦੀ ਚਾਰੇ ਵਜੋਂ ਵਰਤੋਂ ਦੇ ਤਰੀਕੇ ਤਲਾਸ਼ਣ ਸਬੰਧੀ ਆਦੇਸ਼ਾਂ ਦੀ ਸ਼ਲਾਘਾ

PUNJAB NEWS EXPRESS | September 14, 2021 06:12 PM

ਚੰਡੀਗੜ੍ਹ: ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਨੂੰ ਗਊਸ਼ਾਲਾਵਾਂ ਵਿੱਚ ਰੱਖੇ ਪਸ਼ੂਆਂ ਲਈ ਝੋਨੇ ਦੀ ਪਰਾਲੀ ਨੂੰ ਚਾਰੇ ਵਜੋਂ ਵਰਤਣ ਦੇ ਢੰਗ-ਤਰੀਕੇ ਤਲਾਸ਼ਣ ਦੇ ਦਿੱਤੇ ਹੁਕਮਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਸ ਨਾਲ ਦੋਹਰਾ ਫ਼ਾਇਦਾ ਹੋਵੇਗਾ, ਇੱਕ ਤਾਂ ਵਾਤਾਵਰਣ ਪ੍ਰਦੂਸ਼ਿਤ ਨਹੀਂ ਹੋਵੇਗਾ ਅਤੇ ਦੂਜਾ ਸੂਬੇ ਵਿੱਚ ਗਊਧਨ ਅਤੇ ਹੋਰਨਾਂ ਪਸ਼ੂਆਂ ਲਈ ਭਰਪੂਰ ਮਾਤਰਾ ਵਿੱਚ ਚਾਰੇ ਦਾ ਪ੍ਰਬੰਧ ਕੀਤਾ ਜਾ ਸਕੇਗਾ।

ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਸਥਾਪਤ ਗਊਸ਼ਾਲਾਵਾਂ ਵਿੱਚ ਮੌਜੂਦ ਟਰੈਕਟਰ-ਟਰਾਲੀਆਂ ਨੂੰ ਪਰਾਲੀ ਚੁੱਕਣ ਲਈ ਵਰਤਿਆ ਜਾਵੇਗਾ ਤਾਂ ਜੋ ਪਰਾਲੀ ਨੂੰ ਸਟੋਰ ਕਰਕੇ ਚਾਰੇ ਦੀ ਔੜ ਵੇਲੇ ਵਰਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਕਮਿਸ਼ਨ ਦੀ ਵਿਸ਼ੇਸ਼ ਮੀਟਿੰਗ ਬੁਲਾ ਕੇ ਇਸ ਸਬੰਧੀ ਸਮੂਹ ਅਹੁਦੇਦਾਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗਊਸ਼ਾਲਾਵਾਂ ਵਿੱਚ ਪਰਾਲੀ ਪੁੱਜਦੀ ਕਰਨ ਲਈ ਕਿਸਾਨਾਂ ਅਤੇ ਹੋਰ ਸਮਾਜ ਸੇਵੀਆਂ ਨੂੰ ਵੀ ਸਹਿਯੋਗ ਦੀ ਅਪੀਲ ਕੀਤੀ ਜਾਵੇਗੀ।

ਸ੍ਰੀ ਸ਼ਰਮਾ ਨੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਅਗਾਊਂ ਪ੍ਰਬੰਧਾਂ ਤਹਿਤ ਵਿਸ਼ੇਸ਼ ਟਾਸਕ ਫ਼ੋਰਸ ਤੈਨਾਤ ਕਰਨ ਅਤੇ ਹਵਾ ਪ੍ਰਦੂਸ਼ਣ ’ਤੇ ਕਾਬੂ ਪਾਉਣ ਵਾਸਤੇ ਪਿੰਡ, ਕਲੱਸਟਰ, ਤਹਿਸੀਲ ਤੇ ਜ਼ਿਲਾ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ ਕਰਨ ਸ਼ਲਾਘਯੋਗ ਕਦਮ ਹੈ। ਉਨ੍ਹਾਂ ਕਿ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਪਰਾਲੀ ਦੇ ਭੰਡਾਰਨ ਲਈ ਵਿਸਤਿ੍ਰਤ ਪ੍ਰਬੰਧ ਕਰਨ ਦੇ ਨਿਰਦੇਸ਼ ਦੇਣ ਨਾਲ ਜ਼ਿਲ੍ਹਾ ਪੱਧਰ `ਤੇ ਲੋੜੀਂਦੀ ਮਾਤਰਾ ਵਿੱਚ ਸਰਕਾਰੀ ਅਤੇ ਗ਼ੈਰ-ਸਰਕਾਰੀ ਗਊਸ਼ਾਲਾਵਾਂ ਤੱਕ ਪਰਾਲੀ ਦੀ ਪਹੁੰਚ ਯਕੀਨੀ ਬਣਾਈ ਜਾ ਸਕੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ 

ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ 

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ

ਜੇ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ - CM ਮਾਨ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ - ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਸੌਂਦ

ਪਰਮਿੰਦਰ ਝੋਟੇ ਦੇ ਕਤਲ ਮਾਮਲੇ 'ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ