Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫਸਰ ਤਾਇਨਾਤ

PUNJAB NEWS EXPRESS | September 20, 2021 08:34 AM

ਚੰਡੀਗੜ: ਪੰਜਾਬ ਵਿਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਣ ਦੀ ਸਮੱਸਿਆ ਉਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਨੇ ਵੱਧ ਪ੍ਰਭਾਵਿਤ ਪਿੰਡਾਂ ਵਜੋਂ ਸ਼ਨਾਖਤ ਕੀਤੇ ਗਏ ਇਨਾਂ ਸਾਰੇ ਪਿੰਡਾਂ ਵਿਚ 8500 ਨੋਡਲ ਅਫਸਰ ਤਾਇਨਾਤ ਕੀਤੇ ਹਨ। ਝੋਨਾ ਦਾ ਉਤਪਾਦਨ ਕਰਨ ਵਾਲੇ ਇਨਾਂ ਪਿੰਡਾਂ ਨੂੰ ਇਸ ਕਰਕੇ ਵੱਧ ਪ੍ਰਭਾਵਿਤ ਪਿੰਡ ਮੰਨਿਆ ਜਾਂਦਾ ਹੈ ਕਿਉਂ ਜੋ ਇਨਾਂ ਪਿੰਡਾਂ ਵਿਚ ਪਿਛਲੇ ਸਮੇਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਦੀਆਂ ਆ ਰਹੀਆਂ ਹਨ।

ਇਹ ਪ੍ਰਗਟਾਵਾ ਕਰਦੇ ਹੋਏ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਕਰੁਨੇਸ਼ ਗਰਗ ਦੇ ਮੁਤਾਬਕ ਸਬੰਧਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕਰ ਦਿੱਤੀਆਂ ਹਨ ਕਿ ਇਨਾਂ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਜਿੱਥੇ ਪਿਛਲੇ ਸੀਜ਼ਨ ਦੌਰਾਨ ਹਰੇਕ ਪਿੰਡ ਵਿਚ ਪਰਾਲੀ ਨੂੰ ਅੱਗ ਲੱਗਣ ਦੀਆਂ 25 ਤੋਂ ਵੱਧ ਘਟਨਾਵਾਂ ਵਾਪਰੀਆਂ ਸਨ।

ਜ਼ਿਕਰਯੋਗ ਹੈ ਕਿ ਪਟਿਆਲਾ, ਸੰਗਰੂਰ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਤਰਨ ਤਾਰਨ, ਮੋਗਾ ਅਤੇ ਮਾਨਸਾ ਨੂੰ ਵੱਧ ਪ੍ਰਭਾਵਿਤ ਜ਼ਿਲਿਆਂ ਵਜੋਂ ਸ਼ਨਾਖਤ ਕੀਤਾ ਗਿਆ ਹੈ ਜਿੱਥੇ ਪਿਛਲੇ ਸੀਜ਼ਨ ਵਿਚ ਇਨਾਂ ਵਿੱਚੋਂ ਹਰੇਕ ਜ਼ਿਲੇ ਵਿਚ ਝੋਨੇ ਦੀ ਪਰਾਲੀ ਨੂੰ ਸਾੜੇ ਦੀਆਂ 4000 ਤੋਂ ਵੱਧ ਘਟਨਾਵਾਂ ਵਾਪਰਨ ਦੇ ਮਾਮਲੇ ਸਾਹਮਣੇ ਆਏ ਸਨ।

ਸ੍ਰੀ ਗਰਗ ਨੇ ਇਹ ਵੀ ਦੱਸਿਆ ਕਿ ਹਰੇਕ ਜ਼ਿਲੇ ਵਿਚ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ ਜਿੱਥੇ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਕਰਨ, ਮੋਬਾਈਲ ਐਪ ਤੋਂ ਡਾਟਾ ਡੈਸ਼ਬੋਰਡ ਉਤੇ ਅਪਲੋਡ ਕਰਨ ਅਤੇ ਵੱਖ-ਵੱਖ ਪਾਸਿਆਂ ਤੋਂ ਕਾਰਵਾਈ ਕਰਨ ਬਾਰੇ ਪ੍ਰਾਪਤ ਹੋਈਆਂ ਨੂੰ ਤਿਆਰ ਕਰਨਾ ਅਤੇ ਜਮਾਂ ਕਰਵਾਉਣ ਦਾ ਕਾਰਜ ਕੀਤਾ ਜਾਵੇਗਾ।

ਮੈਂਬਰ ਸਕੱਤਰ ਨੇ ਅੱਗੇ ਦੱਸਿਆ ਕਿ ਇਨਾਂ ਨੋਡਲ ਅਫਸਰਾਂ ਨੂੰ ਹਰੇਕ ਪ੍ਰਭਾਵਿਤ ਪਿੰਡ ਵਿਚ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਝੋਨੇ ਦੀ ਵਾਢੀ ਉਪਰੰਤ ਦੇ ਕਾਰਜਾਂ ਉਤੇ ਨਿਗਾ ਰੱਖੀ ਜਾ ਸਕੇ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਹਿਕਾਰਤਾ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਬਾਗਬਾਨੀ ਅਤੇ ਭੂਮੀ ਸੰਭਾਲ ਸਮੇਤ ਹੋਰ ਵਿਭਾਗਾਂ ਦੇ ਸਟਾਫ ਨੂੰ ਨੋਡਲ ਅਫਸਰ ਵਜੋਂ ਤਾਇਨਾਤ ਕੀਤਾ ਗਿਆ ਹੈ ਤਂ ਕਿ ਪੰਜਾਬ ਵਿਚ ਪਰਾਲੀ ਸਾੜਨ ਦੇ ਗੈਰ-ਸਿਹਤਮੰਦ ਰੁਝਾਨ ਨੂੰ ਠੱਲ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾ ਸਕੇ।

ਇਨਾਂ ਨੋਡਲ ਅਫਸਰਾਂ ਵੱਲੋਂ ਪਿੰਡਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਚਲਾਈਆਂ ਜਾਣਗੀਆਂ ਜਿਸ ਦੇ ਤਹਿਤ ਕਿਸਾਨ ਮਿਲਣੀਆਂ, ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਮਸ਼ੀਨਾਂ ਦਾ ਬੰਦੋਬਸਤ ਕਰਨ, ਪਿੰਡਾਂ ਵਿਚ ਪ੍ਰਚਾਰ ਸਮੱਗਰੀ ਵੰਡਣ ਤੋਂ ਇਲਾਵਾ ਹੋਰ ਢੰਗ-ਤਰੀਕਿਆਂ ਨਾਲ ਵੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਖਿਲਾਫ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ।

ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਕਿਸਾਨਾਂ ਵੱਲੋਂ ਪਰਾਲੀ ਸਾੜੇ ਬਿਨਾਂ ਇਸ ਦਾ ਨਿਪਟਾਰਾ ਕਰਨ ਲਈ ਵਿਆਪਕ ਪ੍ਰੋਗਰਾਮ ਵੀ ਉਲੀਕਿਆ ਹੋਇਆ ਹੈ। ਬੀਤੇ ਤਿੰਨ ਸਾਲਾਂ ਵਿਚ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਸਬਸਿਡੀ ਉਤੇ 76, 626 ਖੇਤੀ ਮਸ਼ੀਨਾਂ/ਸੰਦ ਸਪਲਾਈ ਕੀਤੇ ਹਨ। ਇਸ ਸਾਲ ਦੌਰਾਨ ਵੀ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਸੀ.ਐਚ.ਸੀ. ਪਾਸੋਂ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਆਧਾਰ ਉਤੇ 31, 000 ਤੋਂ ਵੱਧ ਮਸ਼ੀਨਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਇਨਾਂ ਵੱਲੋਂ ਝੋਨੇ ਦੀ ਪਰਾਲੀ ਦਾ ਖੇਤਾਂ ਵਿਚ ਜਾਂ ਖੇਤਾਂ ਤੋਂ ਬਾਹਰ ਨਿਪਟਾਰਾ ਕਰਨ ਲਈ 50 ਫੀਸਦੀ ਤੋਂ 80 ਫੀਸਦੀ ਸਬਸਿਡੀ ਉਤੇ ਮਸ਼ੀਨਰੀ ਖਰੀਦੀ ਜਾ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ