Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪਰਾਲੀ ਸਬੰਧੀ ਸਮੱਸਿਆਵਾਂ ਘਰ ਬੈਠਿਆਂ ਹੋਣਗੀਆਂ ਹੱਲ-ਡਾ. ਰਾਜ ਕੁਮਾਰ

PUNJAB NEWS EXPRESS | September 20, 2021 09:00 AM

ਨਵਾਂਸ਼ਹਿਰ:ਪੰਜਾਬ ਸਰਕਾਰ ਨੇ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਅਤੇ ਇਸ ਦੇ ਯੋਗ ਪ੍ਰਬੰਧਨ ਲਈ ਨਵਾਂ ਉਪਰਾਲਾ ਕਰਦਿਆਂ ਐਮ-ਸੰਵਾਦ (ਮੋਬਾਇਲ ਸੰਵਾਦ) ਦੀ ਸ਼ੁਰੂਆਤ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਇਸ ਮੋਬਾਇਲ ਸੰਵਾਦ ਨਾਲ ਕਿਸਾਨਾਂ ਦੀਆਂ ਪਰਾਲੀ ਸਬੰਧੀ ਸਮੱਸਿਆਵਾਂ ਦਾ ਹੱਲ ਘਰ ਬੈਠੇ ਹੀ ਹੋਵੇਗਾ।

ਉਨਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਨਾਲ ਸਬੰਧਤ ਵਿਸ਼ਿਆਂ ’ਤੇ 21, 24 ਤੇ 30 ਸਤੰਬਰ ਅਤੇ 5 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਤੋਂ 3.45 ਵਜੇ ਤੱਕ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ 21 ਸਤੰਬਰ ਨੂੰ ਫ਼ਸਲ ਵਿਗਿਆਨ, 24 ਸਤੰਬਰ ਨੂੰ ਜ਼ਮੀਨ ਦੀ ਸਿਹਤ, 30 ਸਤੰਬਰ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਅਤੇ 5 ਅਕਤੂਬਰ ਨੂੰ ਕੀੜਿਆਂ ਦੀ ਰੋਕਥਾਮ ਸਬੰਧੀ ਪ੍ਰੋਗਰਾਮ ਕਰਵਾਏ ਜਾਣਗੇ। ਉਨਾਂ ਕਿਹਾ ਕਿ ਹਰੇਕ ਪ੍ਰੋਗਰਾਮ ਤੋਂ ਪਹਿਲਾਂ ਕਿਸਾਨ ਵੀਰਾਂ ਨੂੰ ਆਪਣੇ ਮੋਬਾਇਲ ਫੋਨ ਤੋਂ 78786-91010 ਨੰਬਰ ’ਤੇ ਮਿਸ ਕਾਲ ਕਰਕੇ ਰਜਿਸਟਰ ਹੋਣ ਦਾ ਸੰਦੇਸ਼ ਪ੍ਰਾਪਤ ਕਰਨਾ ਹੋਵੇਗਾ। ਉਨਾਂ ਦੱਸਿਆ ਕਿ ਮਿੱਥੀ ਤਰੀਕ ਨੂੰ ਨਿਰਧਾਰਤ ਸਤੇਂ ’ਤੇ (ਬਾਅਦ ਦੁਪਹਿਰ 3 ਵਜੇ) ਆਈ ਟੈਲੀਫੋਨ ਕਾਲ ਅਟੈਂਡ ਕਰਨ ’ਤੇ ਉਹ ਪ੍ਰੋਗਰਾਮ ਨਾਲ ਜੁੜ ਜਾਣਗੇ। ਉਨਾਂ ਜ਼ਿਲੇ ਦੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਨਾਲ ਜੁੜ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਉਨਾਂ ਇਹ ਵੀ ਕਿਹਾ ਕਿ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 1800-180-1551 ਉੱਤੇ ਸਵੇਰੇ 6 ਵਜੇ ਤੋਂ ਸ਼ਾਮ 10 ਵਜੇ ਤੱਕ ਖੇਤੀਬਾੜੀ ਸਬੰਧੀ ਕੋਈ ਵੀ ਸਲਾਹ ਲਈ ਜਾ ਸਕਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ