Saturday, April 27, 2024

Punjab

ਨਿੱਕੇ ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਦਾ ਮੁੱਖ ਉਦੇਸ਼ ਬਾਲ ਮੌਤ ਦਰ ਨੂੰ ਘਟਾਉਣਾ: ਡਾ. ਗੀਤਾਂਜਲੀ ਸਿੰਘ

PUNJAB NEWS EXPRESS | September 20, 2021 04:34 PM

ਨਵਾਂਸ਼ਹਿਰ: ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਜੀ ਦੇ ਦਿਸਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਪ੍ਰਾਈਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਵਿਖੇ ਨਿੱਕੇ ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਅਧੀਨ ਆਸ਼ਾ ਵਰਕਰਾਂ ਵੱਲੋਂ ਘਰਾਂ ਦੇ 5 ਵਾਧੂ ਦੌਰੇ ਕਰਨ ਸਬੰਧੀ ਦੂਜੇ ਬੈਚ ਦੀ ਪੰਜ ਦਿਨਾ ਟ੍ਰੇਨਿੰਗ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਬਲਾਕ ਦੀਆਂ ਆਸ਼ਾ ਫੈਸੀਲੀਟੇਟਰਜ਼ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ।

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਆਸ਼ਾ ਫੈਸੀਲੀਟੇਟਰਜ਼ ਅਤੇ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਦਿੰਦੇ ਹੋਏ ਕਿਹਾ ਕਿ ਇਹ ਟ੍ਰੇਨਿੰਗ ਆਸ਼ਾ ਵਰਕਰਾਂ ਦੇ ਮੌਜੂਦਾ ਗਿਆਨ ’ਤੇ ਨਵੀਂ ਉਸਾਰੀ ਕਰੇਗੀ ਅਤੇ ਬੱਚਿਆਂ ਦੇ ਮੁੱਢਲੇ ਵਿਕਾਸ ਲਈ ਨਵੀਆਂ ਕੁਸ਼ਲਤਾਵਾਂ ਵਿਕਸਤ ਕਰਨ ਵਿਚ ਸਹਾਇਤਾ ਕਰੇਗੀ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਦੀਆਂ ਮੌਤਾਂ ਅਤੇ ਬਿਮਾਰੀਆਂ ਨੂੰ ਘਟਾਉਣਾ, ਨਿੱਕੇ ਬੱਚਿਆਂ ਦੀ ਪੋਸ਼ਣ ਸਥਿਤੀ ਨੂੰ ਸੁਧਾਰਨਾ ਅਤੇ ਨਿੱਕੇ ਬੱਚਿਆਂ ਵਿਚ ਵਾਜਬ ਵਾਧੇ ਨੂੰ ਅਤੇ ਆਰੰਭਕ ਬਾਲ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਆਸ਼ਾ ਵਰਕਰਾਂ ਜਨਮ ਸਮੇਂ ਘੱਟ ਭਾਰ ਵਾਲੇ ਬੱਚਿਆਂ, ਬਿਮਾਰ ਬੱਚਿਆਂ, ਕੁਪੋਸ਼ਣ ਦਾ ਸ਼ਿਕਾਰ ਬੱਚਿਆਂ, ਨਵਜੰਮੇ ਬੱਚਿਆਂ ਦੀ ਦੇਖਭਾਲ ਉੱਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨਗੀਆਂ।

ਇਸ ਮੌਕੇ ਡਾ. ਸੋਨੀਆ ਨੇ ਦੱਸਿਆ ਕਿ ਬੱਚਿਆਂ ਦੀ ਘਰੇਲੂ ਦੇਖਭਾਲ (ਐਚ.ਬੀ.ਵਾਈ.ਸੀ.) ਦੀ ਪਹਿਲਕਦਮੀ ਦੇ ਹਿੱਸੇ ਵਜੋਂ ਆਸ਼ਾ ਵਰਕਰਾਂ ਵੱਲੋਂ ਪਹਿਲਾਂ ਹੀ 42ਵੇਂ ਦਿਨ ਤੱਕ ਨਵਜੰਮੇ ਬੱਚੇ ਦੀ ਘਰੇਲੂ ਦੇਖਭਾਲ ਦੀਆਂ 6 ਜਾਂ 7 ਘਰ ਫੇਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਆਸ਼ਾ ਵਰਕਰਾਂ ਪੰਜ ਵਾਰ ਹੋਰ ਘਰ ਦੇ ਦੌਰੇ ਕਰਨਗੀਆਂ। ਆਸ਼ਾ ਵਰਕਰਾਂ ਬੱਚਿਆਂ ਦੀ ਦੇਖਭਾਲ ਲਈ ਘਰ 3 ਮਹੀਨੇ, 6 ਮਹੀਨੇ, 9 ਮਹੀਨੇ, 12 ਮਹੀਨੇ ਅਤੇ 15 ਮਹੀਨੇ ਉੱਤੇ ਘਰਾਂ ਦਾ ਦੌਰਾ ਕਰਨਗੀਆਂ।

ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਨੇ ਕਿਹਾ ਕਿ ਆਸ਼ਾ ਵਰਕਰਾਂ ਘਰ ਦੇ ਦੌਰਿਆਂ ਨਾਲ ਬੱਚਿਆਂ ਦੀਆਂ ਸਮੱਸਿਆਵਾਂ ਦੀ ਜਲਦੀ ਸ਼ਨਾਖਤ ਕਰਨਗੀਆਂ ਅਤੇ ਪਰਿਵਾਰਾਂ ਦੀ ਮੁਨਾਸਬ ਕਾਰਵਾਈ ਕਰਨ ਵਿਚ ਮਦਦ ਕਰਨਗੀਆਂ। ਇਹ ਮਦਦ ਸੁਧਾਰੇ ਹੋਏ ਘਰੇਲੂ ਦੇਖਭਾਲ ਦੇ ਕਾਰਜਾਂ ਰਾਹੀਂ ਜਾਂ ਫਿਰ ਸਿਹਤ ਕੇਂਦਰ ਵਿਚ ਇਲਾਜ ਕਰਵਾ ਕੇ ਹੋ ਸਕਦੀ ਹੈ। ਘਰਾਂ ਦੀਆਂ ਵਾਧੂ ਦੇਖਭਾਲ ਫੇਰੀਆਂ ਨਾਲ ਆਸ਼ਾ ਵਰਕਰਾਂ ਪਹਿਲੇ ਛੇ ਮਹੀਨਿਆਂ ਲਈ ਕੇਵਲ ਮਾਂ ਦਾ ਦੁੱਧ ਪਿਲਾਉਣ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਛੇ ਮਹੀਨੇ ਦੇ ਅਤੇ ਹੋਰ ਵੱਡੇ ਹੋ ਜਾਣ ’ਤੇ ਬੱਚਿਆਂ ਲਈ ਵਕਤ ਸਿਰ, ਚੋਖੇ ਅਤੇ ਪੌਸ਼ਟਿਕ ਭੋਜਨ ਖਵਾਉਣ ਲਈ ਪਰਿਵਾਰਕ ਮੈਂਬਰਾਂ ਨੂੰ ਪ੍ਰੇਰਿਤ ਕਰੇਗੀ।

ਇਸ ਮੌੌਕੇ ਹੋਰਨਾਂ ਤੋਂ ਇਲਾਵਾ ਮੈਡੀਕਲ ਅਫਸਰ ਗੁਰਪ੍ਰੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ