Thursday, October 15, 2026
ਤਾਜਾ ਖਬਰਾਂ
• ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

Punjab

ਡਵੀਜ਼ਨਲ ਕਮਿਸ਼ਨਰ ਵੱਲੋਂ ਪਟਿਆਲਾ ਮੰਡਲ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਦਫ਼ਤਰਾਂ 'ਚ ਸਟਾਫ਼ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਉੇਣ ਦੀਆਂ ਹਦਾਇਤਾਂ

PUNJAB NEWS EXPRESS | September 21, 2021 04:29 PM

ਪਟਿਆਲਾ: ਡਵੀਜ਼ਨਲ ਕਮਿਸ਼ਨਰ ਪਟਿਆਲਾ ਚੰਦਰ ਗੈਂਦ ਨੇ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦੇਣ ਲਈ ਦਫ਼ਤਰੀ ਸਟਾਫ਼ ਦੀ ਹਾਜ਼ਰੀ ਦੀ ਪਾਬੰਦਗੀ ਲਈ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਡਵੀਜ਼ਨ ਅਧੀਨ ਪੈਂਦੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਅੱਜ ਫ਼ੋਨ 'ਤੇ ਸੰਪਰਕ ਕਰਕੇ, ਉਨ੍ਹਾਂ ਨੂੰ ਆਪਣੇ ਜ਼ਿਲ੍ਹਿਆਂ 'ਚ ਇਨ੍ਹਾਂ ਹਦਾਇਤਾਂ ਦੀ ਇੰਨਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ।
ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਕੋਵਿਡ ਦੇ ਮੱਦੇਨਜ਼ਰ ਸੀਮਿਤ ਕੀਤੀ ਗਈ ਪਬਲਿਕ ਡੀਲਿੰਗ ਹੁਣ ਟੀਕਾਕਰਣ ਬਾਅਦ ਹੌਲੀ-ਹੌਲੀ ਆਮ ਹੋਣ ਨਾਲ ਦਫ਼ਤਰਾਂ 'ਚ ਲੋਕਾਂ ਦੀ ਨਿੱਜੀ ਤੌਰ 'ਤੇ ਆਮਦ ਵਧਣੀ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਦਫ਼ਤਰਾਂ 'ਚ ਕੋਵਿਡ ਦੀ ਪਾਬੰਦੀਆਂ ਦੇ ਮੱਦੇਨਜ਼ਰ ਸ਼ੁਰੂ ਕੀਤਾ ਗਿਆ ਰੋਸਟਰ ਸਿਸਟਮ ਖਤਮ ਜਕੀਤਾ ਜਾ ਚੁੱਕਾ ਹੈ, ਇਸ ਲਈ ਹੁਣ ਦਫ਼ਤਰਾਂ 'ਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੌਜੂਦਗੀ ਲਾਜ਼ਮੀ ਹੋ ਗਈ ਹੈ।
ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਅਤੇ ਸਾਫ਼-ਸੁੱਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਜਾਰੀ ਆਦੇਸ਼ਾਂ ਦੀ ਪਾਲਣਾ 'ਚ ਦਫ਼ਤਰਾਂ 'ਚ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਮੇਂ ਸਿਰ ਆਉਣਾ ਅਤੇ ਦਫ਼ਤਰੀ ਸਮੇਂ ਦੀ ਸੰਪੂਰਨਤਾ ਉਪਰੰਤ ਦਫ਼ਤਰ ਤੋਂ ਜਾਣ ਨੂੰ ਯਕੀਨੀ ਬਣਾਉਣ ਲਈ ਉਹ ਖੁਦ ਵੀ ਅਗਲੇ ਦਿਨਾਂ 'ਚ ਆਪਣੀ ਡਵੀਜ਼ਨ ਅਧੀਨ ਪੈਂਦੇ ਜ਼ਿਲ੍ਹਿਆਂ/ਤਹਿਸੀਲਾਂ ਦੀ ਅਚਨਚੇਤ ਚੈਕਿੰਗ ਕਰਨਗੇ।
ਸ੍ਰੀ ਗੈਂਦ ਨੇ ਕਿਹਾ ਕਿ ਉਨ੍ਹਾਂ ਨੇ ਸ਼ੁਰੂਆਤ ਅੱਜ ਆਪਣੇ ਪਟਿਆਲਾ ਡਵੀਜ਼ਨ ਹੈਡਕੁਆਰਟਰ ਦੇ ਸਟਾਫ਼ ਨਾਲ ਮੀਟਿੰਗ ਕਰਕੇ, ਉਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾ ਕੇ ਕੀਤੀ ਹੈ। ਉਨ੍ਹਾਂ ਨੇ ਆਪਣੇ ਦਫ਼ਤਰ ਦੇ ਸਟਾਫ਼ ਨੂੰ ਸਪੱਸ਼ਟ ਤੌਰ 'ਤੇ ਆਖਿਆ ਕਿ ਜੇਕਰ ਸਰਕਾਰ ਦੇ ਇਨ੍ਹਾਂ ਹੁਕਮਾਂ ਦੀ ਉਨ੍ਹਾਂ ਦੇ ਆਪਣੇ ਦਫ਼ਤਰ ਵਿੱਚ ਉਲੰਘਣਾ ਹੁੰਦੀ ਹੈ ਤਾਂ ਉਹ ਮਿਸਾਲੀ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟਣਗੇ।
ਸ੍ਰੀ ਚੰਦਰ ਗੈਂਦ ਨੇ ਆਖਿਆ ਕਿ ਸਰਕਾਰੀ ਦਫ਼ਤਰਾਂ 'ਚੋਂ ਦੂਰ-ਦੁਰਾਡੇ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਹੋਏ ਲੋਕ, ਜਦੋਂ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਾਦਾਰਦ ਦੇਖਦੇ ਹਨ ਤਾਂ ਉਨ੍ਹਾਂ ਦੀ ਪ੍ਰੇਸ਼ਾਨੀ ਹੋਰ ਵੀ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਨੂੰ ਜਿੱਥੇ ਪਹਿਲਾਂ ਹੀ ਕੋਵਿਡ ਤੋਂ ਬਚਾਅ ਲਈ ਟੀਕਾਕਰਣ ਦੇ ਨਿਰਦੇਸ਼ ਦਿੱਤੇ ਹੋਏ ਹਨ, ਉੱਥੇ ਆਮ ਲੋਕਾਂ 'ਚ ਵੀ ਟੀਕਾਕਰਣ ਪ੍ਰਤੀ ਉਤਸ਼ਾਹ ਹੋਣ ਕਾਰਨ, ਦਫ਼ਤਰਾਂ 'ਚ ਲੋਕਾਂ ਦੀ ਨਿੱਜੀ ਆਮਦ ਨੂੰ ਨਿਰਉਤਸ਼ਾਹਿਤ ਨਹੀਂ ਕੀਤਾ ਜਾ ਸਕਦਾ। ਇਸ ਲਈ ਅਧਿਕਾਰੀ ਅਤੇ ਕਰਮਚਾਰੀ ਵੀ ਆਪਣੀ ਰੁਟੀਨ ਨੂੰ ਠੀਕ ਕਰਦੇ ਹੋਏ, ਸਮੇਂ ਸਿਰ ਦਫ਼ਤਰ 'ਚ ਆਉਣਾ ਯਕੀਨੀ ਬਣਾਉਣ।
ਸ੍ਰੀ ਗੈਂਦ ਨੇ ਪਟਿਆਲਾ ਡਵੀਜ਼ਨ ਦੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਪੱਧਰ 'ਤੇ ਜ਼ਿਲ੍ਹਿਆਂ 'ਚ ਆਪਣੇ ਅਧਿਕਾਰੀਆਂ ਅਤੇ ਸਟਾਫ਼ ਦੀ ਹੇਠਲੇ ਪੱਧਰ ਤੱਕ ਚੈਕਿੰਗ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ 

ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ 

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ

ਜੇ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ - CM ਮਾਨ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ - ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਸੌਂਦ

ਪਰਮਿੰਦਰ ਝੋਟੇ ਦੇ ਕਤਲ ਮਾਮਲੇ 'ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ