Wednesday, October 14, 2026
ਤਾਜਾ ਖਬਰਾਂ
• ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ • ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ • ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ

Punjab

ਪਟਿਆਲਾ ਪੁਲਿਸ ਵੱਲੋਂ ਸਾਢੇ ਚਾਰ ਕਿੱਲੋ ਅਫੀਮ ਸਮੇਤ ਤਿੰਨ ਗ੍ਰਿਫ਼ਤਾਰ-ਡੀ.ਐਸ.ਪੀ. ਮੋਹਿਤ ਅਗਰਵਾਲ

PUNJAB NEWS EXPRESS | September 21, 2021 04:30 PM

ਪਟਿਆਲਾ:ਪਟਿਆਲਾ ਪੁਲਿਸ ਨੇ ਤਿੰਨ ਵੱਖ-ਵੱਖ ਵਿਅਕਤੀਆਂ ਨੂੰ ਦੋ ਮਾਮਲਿਆਂ 'ਚ ਸਾਢੇ ਚਾਰ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਾਂਚ ਮੋਹਿਤ ਅਗਰਵਾਲ ਨੇ ਦੱਸਿਆ ਕਿ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ.ਪੀ. (ਇਨਵੈਸਟੀਗੇਸ਼ਨ) ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ ਪਟਿਆਲਾ ਦੇ ਇੰਚਾਰਜ ਸ਼ਮਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ 4 ਕਿੱਲੋ 500 ਗ੍ਰਾਮ ਅਫ਼ੀਮ ਦੀ ਬ੍ਰਾਮਦਗੀ ਕੀਤੀ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੂੰ ਇਹ ਕਾਮਯਾਬੀ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਵਕਤ ਕਾਮਯਾਬੀ ਮਿਲੀ ਜਦੋਂ ਸੀ.ਆਈ.ਏ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਸਮਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਦੋ ਵੱਖ ਵੱਖ ਮੁੱਕਦਮੇ ਦਰਜ ਕਰਕੇ ਇਨ੍ਹਾਂ 'ਚ ਸ਼ਾਮਲ ਤਿੰਨ ਜਣਿਆਂ ਨੂੰ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ, ਜੋ ਕਿ ਯੂ.ਪੀ. ਦੇ ਨਿਵਾਸੀ ਸਨ।
ਡੀ.ਐਸ.ਪੀ. ਮੋਹਿਤ ਅਗਰਵਾਲ ਨੇ ਹੋਰ ਦੱਸਿਆ ਕਿ ਮਿਤੀ 20 ਸਤੰਬਰ 2021 ਨੂੰ ਏ.ਐਸ.ਆਈ. ਜਸਪਾਲ ਸਿੰਘ ਨੇ ਪੁਲਿਸ ਪਾਰਟੀ ਨਾਲ ਬੱਸ ਅੱਡਾ ਖਾਸੀਆ ਦੇਵੀਗੜ੍ਹ-ਪਟਿਆਲਾ ਰੋਡ ਤੋਂ ਇੱਕ ਵਿਅਕਤੀ ਨੂੰ 3 ਕਿਲੋ 500 ਗ੍ਰਾਮ ਅਫੀਮ ਬਰਾਮਦ ਕੀਤੀ, ਜਿਸ ਦੀ ਪਛਾਣ ੳਵਿੰਦਰਾ ਪੁੱਤਰ ਚੰਦਰਾ ਪਾਲਾ ਵਾਸੀ ਪਿੰਡ ਗੁਲਚੰਪਾ ਮੇ ਚੱਕ ਹਾਜੀਪੁਰ ਥਾਣਾ ਤਿਲਹਰ ਜਿਲਾ ਸਾਹਜਹਾਨਪੁਰ ਯੂ.ਪੀ ਵਜੋਂ ਹੋਈ, ਇਸ ਵਿਰੁੱਧ ਮੁੱਕਦਮਾ ਨੰਬਰ 124 ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 18, 61, 85 ਤਹਿਤ ਥਾਣਾ ਸਨੌਰ ਵਿਖੇ ਦਰਜ ਕੀਤਾ ਗਿਆ।
ਡੀ.ਐਸ.ਪੀ. ਮੋਹਿਤ ਅਗਰਵਾਲ ਨੇ ਦੱਸਿਆ ਕਿ ਇਸੇ ਤਰਾਂ ਹੀ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਐਸ.ਆਈ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਟੀ-ਪੁਆਇੰਟ ਗੁਰਦੁਆਰਾ ਝਾਲ ਸਾਹਿਬ ਨੇੜੇ ਡੋਗਰਾ ਮੁੱਹਲਾ ਪਟਿਆਲਾ ਵਿਖੇ ਕੀਤੀ ਨਾਕਾਬੰਦੀ ਦੌਰਾਨ ਸ਼ੱਕ ਦੇ ਅਧਾਰ 'ਤੇ ਦੋ ਵਿਅਕਤੀਆਂ ਨੂੰ 1 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ। ਇਨ੍ਹਾਂ ਦੀ ਪਛਾਣ ਅਵਧੇਸ਼ ਪੁੱਤਰ ਪ੍ਰਸ਼ਾਦੀ ਲਾਲ ਵਾਸੀ ਪਿੰਡ ਬਹਾਦਰਪੁਰ ਅਤੇ ਅਖਲੇਸ਼ ਪੁੱਤਰ ਮੋਤੀ ਲਾਲ ਵਾਸੀ ਪਿੰਡ ਰਾਏਪੁਰ, ਥਾਣਾ ਜਲਾਲਾਬਾਦ ਜ਼ਿਲ੍ਹਾ ਸਾਹਜਹਾਨਪੁਰ ਯੂ.ਪੀ ਵਜੋਂ ਹੋਈ।
ਡੀ.ਐਸ.ਪੀ. ਨੇ ਦੱਸਿਆ ਕਿ ਇਨ੍ਹਾਂ ਵਿਰੁੱਧ ਮੁੱਕਦਮਾ ਨੰਬਰ 211 ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 18, 61, 85 ਤਹਿਤ ਮਿਤੀ 20 ਸਤੰਬਰ 2021 ਥਾਣਾ ਲਾਹੌਰੀ ਗੇਟ ਪਟਿਆਲਾ ਵਿਖੇ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ

ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ

ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: CM ਮਾਨ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ;ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਚੀਮਾ

ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ