Friday, August 21, 2026

Punjab

ਕੋਵਿਡ ਵੈਕਸੀਨ ਦੀ ਦੂਜੀ ਡੋਜ ਤਰਜ਼ੀਹ ਦੇ ਆਧਾਰ ’ਤੇ ਲਗਾਈ ਜਾਵੇ: ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ

PUNJAB NEWS EXPRESS | September 21, 2021 04:38 PM

ਨਵਾਂਸ਼ਹਿਰ:ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਜ਼ਿਲ੍ਹੇ ਵਿਚ ਕੋਵਿਡ-19 ਸਮੇਤ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਸਾਰੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ।

ਇਸ ਮੀਟਿੰਗ ਵਿਚ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਕੋਵਿਡ-19 ਸਮੇਤ ਸਾਰੇ ਕੌਮੀ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਨੂੰ 100 ਫੀਸਦੀ ਪੂਰਾ ਕਰਨ ਦੀ ਹਦਾਇਤ ਕਰਦੇ ਹੋਏ ਕਿਹਾ ਕਿ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਤਰਜ਼ੀਹ ਦੇ ਆਧਾਰ ਉੱਤੇ ਲਗਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਯੋਗ ਵਿਅਕਤੀਆਂ ਨੂੰ ਐਤਵਾਰ ਵਾਲੇ ਕੇਵਲ ਦੂਜੀ ਡੋਜ ਹੀ ਲਗਵਾਈ ਜਾਵੇ ਤਾਂ ਜੋ ਲੋਕਾਂ ਵਿਚ ਬਿਮਾਰੀ ਨਾਲ ਲੜਨ ਦੀ ਪੂਰੀ ਸ਼ਕਤੀ ਪੈਦਾ ਕੀਤੀ ਜਾ ਸਕੇ।

ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਸਿਹਤ ਵਿਭਾਗ ਵੱਲੋਂ ਸੂਬੇ ਨੂੰ 2025 ਤੱਕ ਟੀ.ਬੀ. ਮੁਕਤ ਕਰਨ ਦੇ ਉਦੇਸ਼ ਨਾਲ ਤੀਬਰ ਐਕਟਿਵ ਟੀ.ਬੀ. ਕੇਸ ਫਾਈਂਡਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਸਲੱਮ ਖੇਤਰਾਂ ਵਿੱਚ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਟੀ.ਬੀ ਦੀ ਬਿਮਾਰੀ ਦੇ ਲੱਛਣਾਂ ਵਾਲੇ ਮਰੀਜ਼ਾਂ ਦੀ ਪਛਾਣ ਕੀਤੀ ਜਾਵੇਗੀ। ਉਨ੍ਹਾਂ ਨੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਆਸ਼ਾ ਵਰਕਰਾਂ ਵੱਲੋਂ ਸ਼ੱਕੀ ਮਰੀਜ਼ਾਂ ਦਾ ਬਲਗਮ ਦਾ ਸੈਂਪਲ ਮੌਕੇ 'ਤੇ ਹੀ ਲੈ ਕੇ ਜਾਂਚ ਲਈ ਸਰਕਾਰੀ ਹਸਪਤਾਲ ਵਿੱਚ ਭੇਜਿਆ ਜਾਵੇ। ਜੇਕਰ ਕੋਈ ਮਰੀਜ਼ ਟੀ.ਬੀ ਦੀ ਬਿਮਾਰੀ ਤੋਂ ਪੀੜਤ ਪਾਇਆ ਜਾਂਦਾ ਹੈ ਤਾਂ ਉਸਦਾ ਇਲਾਜ ਸਮੇਂ ਸਿਰ ਸ਼ੁਰੂ ਕਰਵਾਇਆ ਜਾਵੇ ਤਾਂ ਜੋ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਉਨਾਂ੍ਹ ਨੇ ਦੱਸਿਆ ਕਿ ਇਸ ਬਿਮਾਰੀ ਦਾ ਇਲਾਜ ਸਮੇਂ ’ਤੇ ਨਾ ਕਰਵਾਇਆ ਜਾਵੇ ਤਾਂ ਇਹ ਜਾਨਲੇਵਾ ਸਾਬਤ ਹੋ ਸਕਦੀ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ 2 ਹਫਤੇ ਤੋਂ ਜ਼ਿਆਦਾ ਖਾਂਸੀ, ਸ਼ਾਮ ਨੂੰ ਹਲਕਾ-ਹਲਕਾ ਬੁਖਾਰ ਹੋਵੇ, ਭੁੱਖ ਘੱਟ ਲਗਦੀ ਹੋਵੇ, ਬਲਗਮ ਵਿੱਚ ਖੂਨ ਆਉੁਂਦਾ ਹੋਵੇ ਤਾਂ ਉਹ ਟੀ.ਬੀ ਦਾ ਸ਼ੱਕੀ ਮਰੀਜ਼ ਹੋ ਸਕਦਾ ਹੈ।

ਡਾ. ਕੌਰ ਨੇ ਕਿਹਾ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ, ਇਸ ਲਈ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦਾ ਲਾਭ ਪ੍ਰਾਪਤ ਹੋ ਸਕੇ।

ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ, ਡਾ. ਊਸ਼ਾ ਕਿਰਨ, ਡਾ. ਹਰਬੰਸ ਸਿੰਘ, ਡਾ. ਗੁਰਰਿੰਦਰਜੀਤ ਸਿੰਘ, ਡਾ. ਕਵਿਤਾ ਭਾਟੀਆ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ, ਡਾ. ਮਨਦੀਪ ਕਮਲ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਜ਼ਿਲ੍ਹਾ ਅਕਾਊਂਟ ਅਫਸਰ ਦੀਪਕ ਤੇ ਸਹਾਇਕ ਸੁਸ਼ੀਲ ਕੁਮਾਰ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਚੰਦ ਸਿੰਘ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ

66 ਸਾਲਾ ਮਹਿਲਾ ਨੂੰ ਗੰਭੀਰ ਹਾਰਟ ਵਾਲਵ ਲੀਕੇਜ ਤੋਂ ਮਿਲੀ ਰਾਹਤ, ਪਾਰਸ ਹੈਲਥ ਪੰਚਕੂਲਾ ਵਿਖੇ ਸਫਲ ਮਾਈਟ੍ਰਾਕਲਿਪ ਪ੍ਰਕਿਰਿਆ

ਮੋਹਾਲੀ ਪੁਲਿਸ ਵੱਲੋਂ 302 ਭਗੌੜਿਆਂ ਖ਼ਿਲਾਫ਼ ਕਾਰਵਾਈ, 200 ਗ੍ਰਿਫ਼ਤਾਰ

ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਬੈਂਸ

ਪੰਜਾਬ ਸੂਬੇ ਨੇ ਮੋਹਾਲੀ ਦੇ ਸਰਕਾਰੀ ਸੰਸਥਾਨ ਵਿੱਚ ਤਿੰਨ ਹੋਰ ਸਫਲ ਲਿਵਰ ਟਰਾਂਸਪਲਾਂਟ ਨਾਲ ਰਚਿਆ ਨਵਾਂ ਮੀਲ ਪੱਥਰ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਚੀਮਾ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਸਪੀਕਰ ਸੰਧਵਾਂ ਅਤੇ ਮੰਤਰੀ ਡਾ. ਬਲਜੀਤ ਕੌਰ

ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ

ਸੰਤ ਲੋਂਗੋਵਾਲ ਦੀ ਕੁਰਬਾਨੀ ਪੰਜਾਬ ਦੀ ਅਮਨ-ਸ਼ਾਂਤੀ ਤੇ ਏਕਤਾ ਲਈ ਮਾਰਗਦਰਸ਼ਨ: ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ