Friday, July 04, 2025

Punjab

ਗੈਰ-ਸਿੱਖਿਅਤ ਵਿਅਕਤੀ ਤੋਂ ਜਣੇਪਾ ਕਰਵਾਉਣਾ ਮਾਂ-ਬੱਚੇ ਦੋਵਾਂ ਲਈ ਖ਼ਤਰਨਾਕ : ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ

PUNJAB NEWS EXPRESS | September 21, 2021 04:43 PM

ਨਵਾਂਸ਼ਹਿਰ:ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਜੀ ਦੇ ਦਿਸਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਰਾਕੇਸ਼ ਚੰਦਰ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ 21 ਦਿਨਾ ਸਕਿੱਲਡ ਬਰਥ ਅਟੈਂਡੈਂਟ (ਐਸ.ਬੀ.ਏ) ਟ੍ਰੇਨਿੰਗ ਅੱਜ ਸਮਾਪਤ ਹੋ ਗਈ ਹੈ। ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਸੁਰੱਖਿਅਤ ਤੇ ਨਾਰਮਲ ਜਣੇਪਾ ਕਰਵਾਉਣ ਲਈ ਹੈਲਥ ਕੇਅਰ ਸਟਾਫ ਨੂੰ ਹੋਰ ਸਮਰੱਥ ਬਣਾਉਣਾ ਅਤੇ ਇਕ ਪ੍ਰਭਾਵਸ਼ਾਲੀ ਰੈਫਰਲ ਪ੍ਰਣਾਲੀ ਅਪਣਾ ਕੇ ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਘਟਾਉਣਾ ਹੈ।

ਇਸ ਟ੍ਰੇਨਿੰਗ ਵਿਚ ਏ.ਐੱਨ.ਸੀ. ਜਾਂਚ ਤੇ ਲੇਬਰ ਰੂਮ ਵਿਚ ਨਾਰਮਲ ਡਲਿਵਰੀ ਕਰਵਾਉਣ ਦਾ ਤਰੀਕਾ ਸਿਖਾਇਆ ਗਿਆ। ਨਾਲ ਹੀ ਖੂਨ ਦੀ ਜਾਂਚ, ਪ੍ਰੋਟੀਨ, ਯੂਰੀਆ, ਸ਼ੂਗਰ ਜਾਂਚ ਬਾਰੇ ਵੀ ਸਿਖਲਾਈ ਦਿੱਤੀ ਗਈ।

ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਟ੍ਰੇਨਿੰਗ ਦੇ ਆਖਰੀ ਦਿਨ ਸੰਬੋਧਨ ਕਰਦਿਆਂ ਦੱਸਿਆ ਕਿ ਭਾਰਤ ਵਿਚ ਜ਼ਿਆਦਾਤਰ ਜਣੇਪੇ ਨਾਰਮਲ ਹੁੰਦੇ ਹਨ ਪਰ ਕੁਝ ਕੇਸਾਂ ਵਿਚ ਗੁੰਝਲਤਾਵਾਂ ਵੀ ਦੇਖਣ ਨੂੰ ਮਿਲਦੀਆਂ ਹਨ। ਉਨ੍ਹਾਂ ਦੱਸਿਆ ਕਿ ਅਣਸਿੱਖਿਅਤ ਵਿਅਕਤੀ ਕੋਲੋਂ ਜਣੇਪਾ ਕਰਵਾਉਣ ਨਾਲ ਮਾਂ ਤੇ ਬੱਚੇ ਦੀ ਜਾਨ ਨੂੰ ਖਤਰਾ ਖੜ੍ਹਾ ਹੋ ਸਕਦਾ ਹੈ, ਇਸ ਲਈ ਹਰੇਕ ਜਣੇਪੇ ਸਮੇਂ ਇਕ ਸਿੱਖਿਅਤ ਹੈਲਥ ਕੇਅਰ ਵਰਕਰ ਦਾ ਮੌਜੂਦ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਉਹ ਇਕ ਪ੍ਰਭਾਵਸ਼ਾਲੀ ਰੈਫਰਲ ਪ੍ਰਣਾਲੀ ਰਾਹੀਂ ਮਾਂ ਅਤੇ ਬੱਚੇ ਦੀ ਮੌਤ ਦਰ ਨੂੰ ਘੱਟ ਕਰਨ ਵਿਚ ਮਦਦ ਕਰ ਸਕਦਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਰਾਕੇਸ਼ ਚੰਦਰ ਨੇ ਦੱਸਿਆ ਕਿ ਸਾਨੂੰ ਇਹ ਵੀ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ ਕਿ ਜਣੇਪਾ ਕਦੇ ਵੀ ਕਿਸੇ ਗੈਰ-ਸਿੱਖਿਅਤ ਵਿਅਕਤੀ ਜਾਂ ਦਾਈ ਤੋਂ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਮਾਂ-ਬੱਚੇ ਦੋਵਾਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਸੁਰੱਖਿਅਤ ਜਣੇਪੇ ਲਈ ਸਰਕਾਰੀ ਹਸਪਤਾਲਾਂ ਵਿਚ ਮਾਹਰ ਡਾਕਟਰਾਂ ਕੋਲੋਂ ਨਿਯਮਤ ਸਿਹਤ ਜਾਂਚ ਕਰਵਾਉਣੀ ਯਕੀਨੀ ਬਣਾਉਣੀ ਚਾਹੀਦੀ ਹੈ। ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਸਮੇਂ ਸਿਰ ਹੋਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਜਣੇਪਾ ਨਾਲ ਸਬੰਧਤ ਕਈ ਤਰ੍ਹਾਂ ਦੇ ਜ਼ੋਖਮਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਮੇਂ ਸਿਰ 100 ਫੀਸਦੀ ਰਜਿਸਟ੍ਰੇਸ਼ਨ, ਚਾਰ ਏ.ਐੱਨ.ਸੀ. ਚੈਕਅੱਪ ਤੇ ਸੰਸਥਾਗਤ ਜਣੇਪਾ ਕਰਵਾਉਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਇਸ ਟ੍ਰੇਨਿੰਗ ਵਿਚ ਗਾਇਨੀਕੋਲੋਜਿਸਟ ਡਾ. ਮੋਨਿਕਾ ਜੈਨ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਰ ਡਾ ਹਰਪਿੰਦਰ ਸਿੰਘ ਨੇ ਟ੍ਰੇਨਿੰਗ ਵਿਚ ਸ਼ਾਮਲ ਉਮੀਦਵਾਰਾਂ ਨੂੰ ਸੁਰੱਖਿਅਤ ਅਤੇ ਨਾਰਮਲ ਜਣੇਪਾ ਕਰਵਾਉਣ ਅਤੇ ਨਵਜੰਮੇ ਬੱਚੇ ਦੀ ਸਹੀ ਦੇਖਭਾਲ ਕਰਨ ਸਬੰਧੀ ਵਿਸਥਾਰਪੂਰਵਕ ਕਿਤਾਬੀ ਗਿਆਨ ਅਤੇ ਪ੍ਰਯੋਗਿਕ ਸਿਖਲਾਈ ਦਿੱਤੀ।

ਅੰਤ ਵਿਚ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਸਕਿੱਲਡ ਬਰਥ ਅਟੈਂਡੈਂਟ (ਐਸ.ਬੀ.ਏ) ਟ੍ਰੇਨਿੰਗ ਸਫਲਤਾਪੂਰਵਕ ਮੁਕੰਮਲ ਕਰਨ ਵਾਲੀਆਂ ਸਟਾਫ ਨਰਸਾਂ ਨੂੰ ਭਾਗੀਦਾਰੀ ਦੇ ਸਰਟੀਫਿਕੇਟ ਵੀ ਤਕਸੀਮ ਕੀਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਜਗਤ ਰਾਮ ਤੇ ਡਿਪਟੀ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਤਰਸੇਮ ਲਾਲ ਸਮੇਤ ਬਲਾਕ ਐਜੂਕੇਟਰ ਵਿਕਾਸ ਵਿਰਦੀ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

Samana Tragedy Becomes Test Case for Punjab Govt as Protests Erupt Over Inaction in Death of Six Schoolchildren

Powercom engineers welcome the setting up of three supercritical units

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵਿਸ਼ਵ ਵਾਤਾਵਰਣ ਦਿਵਸ 2025 ਮਨਾਇਆ

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ-ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ

ਰਵਨੀਤ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੀ ਆਈ ਐਸ ਐਫ ਬਾਰੇ ਸਟੈਂਡ ਨੂੰ 'ਗੈਰ-ਜ਼ਿੰਮੇਵਾਰਾਨਾ ਅਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ' ਦੱਸਿਆ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਮੁਆਫ਼ੀ ਮੰਗਣ ਤੋਂ ਬਾਅਦ ਅਕਾਲ ਤਖ਼ਤ ਨੇ ਉਨ੍ਹਾਂ ਤੋਂ ਪ੍ਰਚਾਰ 'ਤੇ ਲੱਗੀ ਪਾਬੰਦੀ ਹਟਾ ਦਿੱਤੀ

ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਕਰੇ ਸਿੱਖਿਆ ਵਿਭਾਗ: ਡੀ ਟੀ ਐੱਫ ਪੰਜਾਬ 

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਖੁਦਕੁਸ਼ੀਆਂ ਨੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ 'ਤੇ ਪਾਇਆ ਪਰਛਾਵਾਂ

ਭਾਰਤੀ ਫੌਜ ਦੇ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ 'ਤੇ ਐਂਟੀ-ਡਰੋਨ ਬੰਦੂਕਾਂ ਤਾਇਨਾਤ ਕਰਨ ਦੇ ਦਾਅਵੇ 'ਤੇ ਵਿਵਾਦ ਛਿੜ ਗਿਆ, ਸ਼੍ਰੋਮਣੀ ਕਮੇਟੀ ਨੇ ਫੌਜ ਦੇ ਦਾਅਵੇ ਦਾ ਖੰਡਨ ਕੀਤਾ

ਪੰਜਾਬ ਦੇ ਮੁੱਖ ਅਹੁਦਿਆਂ 'ਤੇ 'ਆਪ' ਦੇ ਦਿੱਲੀ ਆਗੂਆਂ ਦੀ ਨਿਯੁਕਤੀ ਨੇ ਸਿਆਸੀ ਅੱਗ ਭੜਕਾ ਦਿੱਤੀ