Monday, October 12, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਾਲਾ ਨਰਿੰਦਰ ਸਿੰਘ ਇਲਾਕੇ ਦੇ ਹੋਰਨਾ ਕਿਸਾਨਾਂ ਲਈ ਬਣਿਆ ਰਾਹ ਦਸੇਰਾ

PUNJAB NEWS EXPRESS | September 21, 2021 04:49 PM

ਪਟਿਆਲਾ:ਚਾਰ ਸਾਲ ਤੋਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਪਿੰਡ ਭਾਨਰੀ ਦਾ ਅਗਾਂਹਵਧੂ ਕਿਸਾਨ ਨਰਿੰਦਰ ਸਿੰਘ ਆਪਣੀ 20 ਏਕੜ ਜਮੀਨ ਵਿੱਚ ਸਫਲਤਾਪੂਰਵਕ ਖੇਤੀ ਕਰ ਰਿਹਾ ਹੈ। ਸਨੌਰ ਬਲਾਕ ਦੇ ਪਿੰਡ ਭਾਨਰੀ ਦੇ ਰਹਿਣ ਵਾਲੇ ਨਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਆਪਣੇ ਖੇਤਾਂ ਵਿੱਚ ਕਦੇ ਅੱਗ ਨਹੀਂ ਲਗਾਈ ਜਿਸ ਨਾਲ ਫ਼ਸਲਾਂ ਲਈ ਲਾਭਦਾਇਕ ਮਿੱਤਰ ਕੀੜਿਆਂ ਨੇ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕੀਤਾ ਹੈ ਅਤੇ ਪਹਿਲਾਂ ਨਾਲੋਂ ਖੇਤਾਂ ਵਿੱਚ ਯੂਰੀਆ ਖਾਦ ਦੀ ਵਰਤੋਂ ਵੀ ਘੱਟ ਹੋਣ ਲੱਗੀ ਹੈ।
ਅਗਾਂਹਵਧੂ ਕਿਸਾਨ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੈਪੀ ਸੀਡਰ ਨਾਲ ਬੀਜੀ ਕਣਕ ਦੀ ਸਫਲਤਾ ਤੋਂ ਬਾਅਦ ਨੇੜਲੇ ਪਿੰਡਾਂ 'ਚ ਵੀ ਹੈਪੀ ਸੀਡਰ ਨਾਲ ਬੀਜੀ ਕਣਕ ਦੇ ਹੇਠ ਰਕਬਾ ਹਰ ਸਾਲ ਵੱਧ ਰਿਹਾ ਹੈ। ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਣਕ ਝੋਨੇ ਦੇ ਰਵਾਇਤੀ ਫਸਲੀ ਚੱਕਰ ਨੂੰ ਛੱਡਕੇ 'ਸੰਗਠਿਤ ਖੇਤੀ ਪ੍ਰਣਾਲੀ' ਤਹਿਤ ਐਗਰੋ ਫੋਰੇਸਟਰੀ ਅਤੇ ਘਰੇਲੂ ਬਗੀਚੀ ਨੂੰ ਵੀ ਅਪਣਾਇਆ ਗਿਆ।
38 ਸਾਲਾਂ ਦੇ ਆਂਗਹਵਧੂ ਕਿਸਾਨ ਨਰਿੰਦਰ ਸਿੰਘ ਨੇ ਹੈਪੀ ਸੀਡਰ ਨਾਲ ਬਿਜਾਈ ਦੇ ਫਾਇਦੇ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਆਮ ਤੌਰ 'ਤੇ ਕਿਸਾਨ ਖੇਤ ਨੂੰ 7-8 ਵਾਰ ਵਾਹ ਕੇ ਤਿਆਰ ਕਰਦਾ ਹੈ ਜਦਕਿ ਹੈਪੀ ਸੀਡਰ ਦੀ ਵਰਤੋਂ ਨਾਲ ਇੱਕ ਵਾਰੀ ਵਿੱਚ ਹੀ ਕਣਕ ਦੀ ਬਿਜਾਈ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹੈਪੀ ਸੀਡਰ ਨਾਲ ਬਿਜਾਈ ਕਰਕੇ ਜਿੱਥੇ ਵਾਤਾਵਰਨ ਸਾਫ਼-ਸੁਥਰਾ ਰਹਿੰਦਾ ਹੈ ਉਥੇ ਹੀ ਖੇਤ ਵਿੱਚ ਪਰਾਲੀ ਮਿਲਾਉਣ ਨਾਲ ਜਮੀਨ ਦੀ ਜੈਵਿਕ ਸਥਿਤੀ ਵਿੱਚ ਵੀ ਸੁਧਾਰ ਆਉਂਦਾ ਹੈ ਅਤੇ ਲੇਬਰ ਅਤੇ ਊਰਜਾ ਵਰਗੇ ਸਾਧਨਾ ਦੀ ਬੱਚਤ ਹੁੰਦੀ ਹੈ, ਨਦੀਨ ਨਾਸ਼ਕਾਂ ਦੀ ਵਰਤੋਂ ਘਟਦੀ ਹੈ ਅਤੇ ਕਣਕ ਦਾ ਝਾੜ ਵੀ ਵੱਧ ਆਉਂਦਾ ਹੈ ਤੇ ਹਨੇਰੀ 'ਚ ਕਣਕ ਗਿਰਦੀ ਵੀ ਨਹੀਂ ਹੈ।
ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਸਾਂਭ ਸੰਭਾਲ ਲਈ ਜਾਗਰੂਕ ਕਰਨ ਸਬੰਧੀ ਵਿਭਾਗ ਵੱਲੋਂ ਵੱਡੇ ਪੱਧਰ ਤੇ ਵਿੱਢੀ ਮੁਹਿੰਮ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਬਹੁਤ ਮਾੜਾ ਅਸਰ ਪੈਂਦਾ ਹੈ ਅਤੇ ਵਾਤਾਵਰਣ ਦੂਸ਼ਿਤ ਹੁੰਦਾ ਹੈ । ਕਈ ਵਾਰ ਪਰਾਲੀ ਨਾਲ ਲੱਗੇ ਧੂੰਏਂ ਦੀ ਲਪੇਟ ਵਿੱਚ ਆਉਣ ਨਾਲ ਕੀਮਤੀ ਜਾਨਾਂ ਵੀ ਜਾਂਦੀਆਂ ਹਨ। ਵਿਭਾਗ ਵੱਲੋਂ ਪਰਾਲੀ ਦੀ ਰਹਿੰਦ ਖੂੰਹਦ ਦੀ ਸੁਚੱਜੀ ਸਾਂਭ-ਸੰਭਾਲ ਲਈ ਵੱਖ ਵੱਖ ਖੇਤੀ ਮਸ਼ੀਨਾਂ ਕਿਸਾਨਾਂ ਨੂੰ ਉਪਦਾਨ ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂਕਿ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਕਾਮਯਾਬ ਕੀਤਾ ਜਾ ਸਕੇ । ਅਖੀਰ ਵਿੱਚ ਉਹਨਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤਾਂ ਵਿੱਚ ਹੀ ਮਿਲਾਉਣ ਦੀ ਅਪੀਲ ਕੀਤੀ ਤਾਂ ਕਿ ਪੰਜਾਬ ਦੀ ਇਸ ਜ਼ਰਖੇਜ਼ ਧਰਤੀ ਨੂੰ ਬਚਾਇਆ ਜਾ ਸਕੇ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ

PPCB ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਦੀ ਤਾਜਪੋਸ਼ੀ ਮੌਕੇ ਇਕਜੁੱਟ ਨਜ਼ਰ ਆਏ ਸੀਨੀਅਰ ਆਗੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ: ਛਾਪੇਮਾਰੀ ਦੌਰਾਨ ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ

ਸਪੀਕਰ ਸੰਧਵਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਤੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ