Wednesday, November 05, 2025

Punjab

ਪੁਲਿਸ ਵੱਲੋਂ 21 ਕਿਲੋ ਗਾਂਜੇ ਅਤੇ 30 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

PUNJAB NEWS EXPRESS | September 21, 2021 07:16 PM

ਨਵਾਂਸ਼ਹਿਰ:ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਗਈ ਕਾਰਵਾਈ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਉਸ ਵੱਲੋਂ ਕਾਠਗੜ ਅਤੇ ਬੰਗਾ ਇਲਾਕਿਆਂ ਵਿਚ ਗਾਂਜਾ ਅਤੇ ਨਾਜਾਇਜ਼ ਸ਼ਰਾਬ ਫੜਨ ਵਿਚ ਕਾਮਯਾਬੀ ਹਾਸਲ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਥਾਣਾ ਕਾਠਗੜ ਪੁਲਿਸ ਵੱਲੋਂ ਪੁਜਾਰੀ ਪੁੱਤਰ ਗੋਪੀ ਵਾਸੀ ਮਾਛੀਵਾੜਾ, ਹਾਲ ਵਾਸੀ ਰੈਲ ਮਾਜਰਾ ਕੋਲੋਂ 21 ਕਿਲੋ ਗਾਂਜਾ ਬਰਾਮਦ ਕਰਕੇ ਉਸ ਖਿਲਾਫ਼ ਥਾਣਾ ਕਾਠਗੜ ਵਿਖੇੇ ਐਨ. ਡੀ. ਪੀ. ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਇਸੇ ਤਰਾਂ ਥਾਣਾ ਸਦਰ ਬੰਗਾ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਸ਼ੁਭਮ ਪੁੱਤਰ ਸ਼ੇਰ ਸਿੰਘ ਵਾਸੀ ਹਰਦੋਖ਼ਾਨਪੁਰ, ਹੁਸ਼ਿਆਰਪੁਰ ਅਤੇ ਕੁਨਚਮ ਉਰਫ਼ ਸੰੁਨ ਪੁੱਤਰ ਬਲਬੀਰ ਕੁਮਾਰ ਵਾਸੀ ਬੱਸੀ ਖਵਾਜੂ, ਹੁਸ਼ਿਆਰਪੁਰ ਨੂੰ ਗਿ੍ਰਫ਼ਤਾਰ ਕਰਕੇ ਉਨਾਂ ਖਿਲਾਫ਼ ਥਾਣਾ ਸਦਰ ਬੰਗਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਕੋਈ ਢਿੱਲ ਨਹੀਂ ਵਰਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬੁੱਢਾ ਦਰਿਆ  ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ 

ਸਤਨਾਮ ਸਿੰਘ ਚਹਲ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ  ਮਾਮਲੇ 'ਤੇ ਪੰਜਾਬ ਵਿਧਾਨ ਸਭਾ ਦੀ ਖਾਸ ਬੈਠਕ ਬੁਲਾਉਣ ਦੀ ਮੰਗ

ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਅਤੇ ਤਿੰਨ ਆਈਏਐਸ ਅਧਿਕਾਰੀਆਂ 'ਤੇ 2 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ, ਜਿਸ ਦੀ ਕਟੌਤੀ ਉਨ੍ਹਾਂ ਦੀ ਤਨਖਾਹ ਤੋਂ ਕੀਤੀ ਜਾਵੇਗੀ।

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਸਾਡੀਆਂ ਧੀਆਂ ਸੂਬੇ ਦੀਆਂ 'ਬ੍ਰਾਂਡ ਅੰਬੈਸਡਰ' ਹਨ": ਵਿਸ਼ਵ ਕੱਪ ਜਿੱਤ 'ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ : ਸਿਬਿਨ ਸੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਸੁਖਬੀਰ ਬਾਦਲ ਨੇ ਪੰਜਾਬ ਯੂਨੀਵਰਸਿਟੀ ਦੇ ਕਿਰਦਾਰ ਵਿੱਚ ਤਬਦੀਲੀ ਦਾ ਮੁੱਦਾ ਕੇਂਦਰ ਕੋਲ ਨਾ ਉਠਾਉਣ ਲਈ 'ਆਪ' ਸਰਕਾਰ ਦੀ ਨਿੰਦਾ ਕੀਤੀ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ