Tuesday, September 29, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ: ਅਨੁਸੂਚਿਤ ਜਾਤੀਆਂ ਕਮਿਸ਼ਨ

PUNJAB NEWS EXPRESS | September 21, 2021 07:20 PM

ਚੰਡੀਗੜ:ਪੰਜਾਬ ਰਾਜ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਤਜਿੰਦਰ ਕੌਰ ਨੇ ਮੰਗਲਵਾਰ ਨੂੰ ਹਦਾਇਤ ਜਾਰੀ ਕੀਤੀ ਕਿ ਸੋਸ਼ਲ ਮੀਡੀਆ ਪੇਜਾਂ, ਪਿ੍ੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵੀ ਵਿਅਕਤੀ ਦੀ ਪਛਾਣ ਨੂੰ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਨਾ ਕੀਤੀ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਤਜਿੰਦਰ ਕੌਰ ਨੇ ਕਿਹਾ ਕਿ ‘ਸੰਵਿਧਾਨ ਜਾਂ ਕਿਸੇ ਵਿਧਾਨ ਵਿੱਚ ‘ਦਲਿਤ’ ਸ਼ਬਦ ਦਾ ਜ਼ਿਕਰ ਨਹੀਂ ਮਿਲਦਾ ਅਤੇ ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਪਹਿਲਾਂ ਹੀ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਾਰੇ ਮੁੱਖ ਸਕੱਤਰਾਂ ਨੂੰ ਇਸ ਬਾਰੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

ਉਨਾਂ ਕਿਹਾ ਕਿ ਮੱਧ ਪ੍ਰਦੇਸ਼ ਦੇ ਮਾਣਯੋਗ ਹਾਈ ਕੋਰਟ ਦੇ ਗਵਾਲੀਅਰ ਬੈਂਚ ਵਲੋਂ ਮਿਤੀ 15.01.2018 ਨੂੰ ਕੇਸ ਨੰਬਰ ਡਬਲਯੂ.ਪੀ. 20420 ਆਫ 2017 (ਪੀਆਈਐਲ) -ਡਾ. ਮੋਹਨ ਲਾਲ ਮਾਹੌਰ ਬਨਾਮ ਯੂਨੀਅਨ ਆਫ ਇੰਡੀਆ ਅਤੇ ਹੋਰ ਤਹਿਤ ਹੇਠ ਲਿਖੇ ਅਨੁਸਾਰ ਨਿਰਦੇਸ਼ਤ ਕੀਤਾ ਗਿਆ ਹੈ:

“..... ਕਿ ਕੇਂਦਰ ਸਰਕਾਰ/ਰਾਜ ਸਰਕਾਰ ਅਤੇ ਇਸਦੇ ਅਧਿਕਾਰੀ/ਕਰਮਚਾਰੀਆਂ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਦੇ ਮੈਂਬਰਾਂ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕਰਨ ਤੋਂ ਗੁਰੇਜ ਕਰਨਗੇ ਕਿਉਂਕਿ ਇਹ ਭਾਰਤ ਦੇ ਸੰਵਿਧਾਨ ਜਾਂ ਕਿਸੇ ਕਾਨੂੰਨ ਵਿੱਚ ਮੌਜੂਦ ਨਹੀਂ ਹੈ ।

ਉਨਾਂ ਅੱਗੇ ਕਿਹਾ ਕਿ ਮਾਣਯੋਗ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਸਮੂਹ ਸੂਬਾ ਸਰਕਾਰਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਅਕਤੀਆਂ ਲਈ “ਦਲਿਤ“ ਦੀ ਬਜਾਏ “ਅਨੁਸੂਚਿਤ ਜਾਤੀ “ ਸ਼ਬਦ ਦੀ ਵਰਤੋਂ ਕੀਤੀ ਜਾਵੇ।

ਇਸ ਸਬੰਧੀ ਵੱਖ -ਵੱਖ ਮੀਡੀਆ ਸਮੂਹਾਂ ਵਲੋਂ ਕੀਤੀ ਜਾ ਰਹੀ ਉਲੰਘਣਾ ਦੀਆਂ ਰਿਪੋਰਟਾਂ ‘ਤੇ ਕਾਰਵਾਈ ਕਰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪ੍ਰਾਈਵੇਟ ਸੈਟੇਲਾਈਟ ਟੀਵੀ ਚੈਨਲਾਂ ਨੂੰ ਨੋਟਿਸ ਜਾਰੀ ਕਰਕੇ ਉਨਾਂ ਨੂੰ ਬੰਬੇ ਹਾਈ ਕੋਰਟ ਦੁਆਰਾ ਪਹਿਲਾਂ ਦਿੱਤੇ ਹੁਕਮ ਦੀ ਪਾਲਣਾ ਕਰਦਿਆਂ ਰਿਪੋਰਟਾਂ ਵਿੱਚ ‘ਦਲਿਤ’ ਸ਼ਬਦ ਦੀ ਵਰਤੋਂ ਨਾ ਕਰਨ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ 13 ਸਤੰਬਰ, 2021 ਨੂੰ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਲਿਖੇ ਇੱਕ ਪੱਤਰ ਵਿੱਚ ਜਾਤੀ ਅਧਾਰਤ ਨਾਵਾਂ ਵਾਲੇ ਪਿੰਡਾਂ, ਕਸਬਿਆਂ ਅਤੇ ਹੋਰ ਥਾਵਾਂ ਜਿਨਾਂ ਦੇ ਨਾਵਾਂ ਵਿੱਚ ਚਮਾਰ, ਹੇੜੀ ਆਦਿ ਸ਼ਾਮਲ ਹੈ, ਨੂੰ ਬਦਲਿਆ ਜਾਵੇ ਅਤੇ ਅਜਿਹੇ ਸ਼ਬਦਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ। ਇਸ ਤੋਂ ਇਲਾਵਾ ਸਾਲ 2017 ਵਿੱਚ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾ ਕੇ ਸਰਕਾਰੀ ਕੰਮਕਾਜ ਵਿੱਚ ਹਰੀਜਨ ਅਤੇ ਗਿਰੀਜਨ ਸ਼ਬਦ ਨਾ ਵਰਤਣ ਦੀ ਵੀ ਹਦਾਇਤ ਕੀਤੀ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: CM ਮਾਨ

ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

ਦਾਹ ਨਾਲ ਹਮਲਾ ਕਰਨ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

ਸਾਡੇ ਕੰਮ ਹੀ ਸਾਡੀ ਪਛਾਣ; ਕੰਮਾਂ ਦੇ ਆਧਾਰ 'ਤੇ ਹੀ ਪੈਣਗੀਆਂ ਵੋਟਾਂ : ਬਰਿੰਦਰ ਕੁਮਾਰ ਗੋਇਲ

ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ 96 ਕਰੋੜੀ

SC ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ

ਸਾਬਕਾ ਕੇਂਦਰੀ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪ੍ਰੋ. ਪੰਡਿਤਰਾਓ ਨੇ ਚਿਤਕਾਰਾ ਯੂਨੀਵਰਸਿਟੀ ਦੇ ਗੇਟ ਦੇ ਨੇੜੇ ਬੈਠ ਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ - ਕਿਹਾ ਕੋਈ ਭੂਤ-ਪ੍ਰੇਤ ਨਹੀਂ ?

CM ਮਾਨ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ