Saturday, October 10, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਬਾਦਲ ਦਲ ਦੇ ਸਰਗਰਮ ਯੂਥ ਆਗੂ ਤਰਲੋਚਨ ਸਿੰਘ (ਤੋਚੀ ਬਾਬਾ) ਆਪਣੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) `ਚ ਹੋਏ ਸ਼ਾਮਿਲ

PUNJAB NEWS EXPRESS | September 21, 2021 07:25 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਮੰਗਲਵਾਰ ਬਾਦਲ ਦਲ ਨੂੰ ਕਰਾਰਾ ਝਟਕਾ ਦਿੰਦਿਆਂ ਸਮਰਾਲਾ (ਲੁਧਿਆਣਾ) ਦੇ ਵੱਡੇ ਅਤੇ ਸਰਗਰਮ ਯੂਥ ਆਗੂ ਸ: ਤਰਲੋਚਨ ਸਿੰਘ (ਤੋਚੀ ਬਾਬਾ) ਨੂੰ ਦਰਜਨਾਂ ਅਹੁਦੇਦਾਰਾਂ ਸਮੇਤ ਪਾਰਟੀ ਵਿੱਚ ਸ਼ਾਮਿਲ ਕਰ ਲਿਆ ਹੈ। ਤੋਚੀ ਬਾਬਾ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਾਰਟੀ ਵਿੱਚ ਰਸਮੀ ਸ਼ਮੂਲੀਅਤ ਪਾਰਟੀ ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਰਵਾਈ ਅਤੇ ਦਾਅਵਾ ਕੀਤਾ ਕਿ ਤੋਚੀ ਬਾਬਾ ਅਤੇ ਉਨ੍ਹਾਂ ਦੇ ਸਾਥੀਆਂ ਦੀ ਪਾਰਟੀ ਵਿੱਚ ਆਮਦ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਨ੍ਹਾਂ ਸਭ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ `ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦੇ ਕਨਵੀਨਰ ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਕਿਹਾ ਤੋਚੀ ਬਾਬਾ ਅਤੇ ਉਨਾਂ ਦੇ ਸਾਥੀਆਂ ਦੀ ਸ਼ਮੂਲੀਅਤ ਨਾਲ ਜਿ਼ਲ੍ਹਾ ਲੁਧਿਆਣਾ ਦਿਹਾਤੀ ਵਿੱਚ ਬਾਦਲ ਦਲ ਦਾ ਪੂਰੀ ਤਰ੍ਹਾਂ ਲੱਕ ਟੁੱਟ ਗਿਆ ਹੈ। ਇਸ ਮੌਕੇ `ਤੇ ਤਰਲੋਚਨ ਸਿੰਘ ਉਰਫ਼ ਤੋਚੀ ਬਾਬਾ ਨੇ ਪਾਰਟੀ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ, ਸ: ਪਰਮਿੰਦਰ ਸਿੰਘ ਢੀਂਡਸਾ, ਸ: ਹਰਸੁਖਇੰਦਰ ਸਿੰਘ (ਬੱਬੀ ਬਾਦਲ), ਸ: ਮਨਪ੍ਰੀਤ ਸਿੰਘ ਤਲਵੰਡੀ ਸਮੇਤ ਸਮੁੱਚੀ ਲੀਡਰਸਿ਼ਪ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਵਾਇਆ ਕਿ ਉਹ 2022 ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸਰਕਾਰ ਬਣਾਉਣ ਲਈ ਪਾਰਟੀ ਦੇ ਵਿਧੀ-ਵਿਧਾਨ `ਚ ਰਹਿੰਦਿਆਂ ਦਿਨ-ਰਾਤ ਇੱਕ ਕਰ ਦੇਣਗੇ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ ਹੋਏ ਯੂਥ ਆਗੂਆਂ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਬਾਦਲ ਵਿੱਚ ਚਾਪਲੂਸਾਂ ਦਾ ਬੋਲਬਾਲਾ ਅਤੇ ਜ਼ਮੀਨੀ ਪੱਧਰ `ਤੇ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦੀ ਕੋਈ ਸੁਣਵਾਈ ਅਤੇ ਕਦਰ ਨਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦੀਆਂ ਤਾਨਾਸ਼ਾਹੀ ਨੀਤੀਆਂ ਅਤੇ ਪੰਥਕ ਸੋਚ ਤੋਂ ਦੂਰ ਜਾਣ ਕਰਕੇ ਉਨ੍ਹਾਂ ਨੇ ਬਾਦਲ ਦਲ ਤੋਂ ਕਿਨਾਰਾ ਕਰ ਲਿਆ ਹੈ।
ਇਸ ਮੌਕੇ `ਤੇ ਤੋਚੀ ਬਾਬਾ ਨਾਲ ਅਜੀਤ ਸਿੰਘ ਸਹੋਤਾ ਭਮੱਦੀ, ਬੇਅੰਤ ਸਿੰਘ ਘੁੰਗਰਾਲੀ, ਮਨਪ੍ਰੀਤ ਸਿੰਘ ਭਮੱਦੀ, ਸੁਖਵਿੰਦਰ ਸਿੰਘ ਮਾਛੀਵਾੜਾ, ਦਲਜੀਤ ਸਿੰਘ ਹੈਬੋਵਾਲ, ਯਾਦਵਿੰਦਰ ਸਿੰਘ ਲੱਖੋਵਾਲ, ਗੁਰਜੰਟ ਸਿੰਘ ਰਾਜੇਵਾਲ ਜੱਟਾ, ਯੁਵਰਾਜ ਸਿਘ ਮਾਛੀਵਾੜਾ, ਬੰਤ ਸਿੰਘ ਖੰਨਾ, ਸੁਖਦੀਪ ਸਿੰਘ ਖੰਨਾ, ਗੁਰਮੁੱਖ ਸਿੰਘ ਖੰਨਾ, ਹਰਪਾਲ ਸਿੰਘ ਖੰਨਾ, ਗੁਰਜੀਤ ਸਿੰਘ ਮਦਨੀਪੁਰ, ਜਤਿੰਦਰ ਸਿੰਘ ਖਾਲਸਾ ਅਤੇ ਬੁਟਾ ਖਾਨ ਧਮੋਟ ਆਦਿ ਪਾਰਟੀ ਵਿੱਚ ਸ਼ਾਮਿਲ ਹੋਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; CM ਮਾਨ ਵੱਲੋਂ ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਯਕੀਨੀ ਬਣਾਉਣ ਦੇ ਨਿਰਦੇਸ਼

ਜਗਤਾਰ ਹਵਾਰਾ ਨੂੰ ਮਿਲ ਸਕਦੀ ਹੈ ਪੈਰੋਲ, ਇੱਕ ਦਿਨ ਦੀ ਪੈਰੋਲ ਲੈਣ ਲਈ ਦਿੱਤੀ ਸਹਿਮਤੀ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਡੀ.ਆਈ.ਜੀ. ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਆਪ੍ਰੇਸ਼ਨ ਕਵਚ’ ਦੀ ਕੀਤੀ ਸ਼ੁਰੂਆਤ

ਸਪੀਕਰ ਸੰਧਵਾਂ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ