Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਉਪ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ

PUNJAB NEWS EXPRESS | September 21, 2021 07:52 PM

ਚੰਡੀਗੜ:ਪੰਜਾਬ ਦੇ ਨਵ-ਨਿਯੁਕਤ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ (ਦੂਜੀ ਮੰਜ਼ਿਲ) ਵਿੱਚ ਆਪਣਾ ਅਹੁਦਾ ਸੰਭਾਲ ਲਿਆ।
ਇਸ ਮੌਕੇ ਸ. ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਉਪਲੱਬਧ ਰਹੇਗੀ ਅਤੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ।
ਸ. ਰੰਧਾਵਾ ਨੇ ਆਪਣੇ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਲਗਨ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਭਰੋਸਾ ਵੀ ਦਿੱਤਾ। ਉਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਰਹੇਗੀ ਜੋ ਸੂਬੇ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਮਨਪ੍ਰੀਤ ਸਿੰਘ ਬਾਦਲ, ਸੰਗਤ ਸਿੰਘ ਗਿਲਜੀਆਂ, ਦਰਸ਼ਨ ਸਿੰਘ ਬਰਾੜ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ, ਪ੍ਰੀਤਮ ਸਿੰਘ ਕੋਟਭਾਈ, ਪਰਮਿੰਦਰ ਸਿੰਘ ਪਿੰਕੀ, ਕੁਲਦੀਪ ਸਿੰਘ ਵੈਦ, ਨਵਤੇਜ ਸਿੰਘ ਚੀਮਾ, ਦਵਿੰਦਰ ਸਿੰਘ ਘੁਬਾਇਆ, ਮਦਨ ਲਾਲ ਜਲਾਲਪੁਰ, ਪਿਰਮਲ ਸਿੰਘ ਤੇ ਜਗਦੇਵ ਸਿੰਘ ਕਮਾਲੂ (ਸਾਰੇ ਵਿਧਾਇਕ) ਤੋਂ ਇਲਾਵਾ ਉਨਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਉਦੈਵੀਰ ਸਿੰਘ ਰੰਧਾਵਾ ਤੇ ਬੱਬੀ ਅਬੁਲ ਖੁਰਾਣਾ, ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ (ਅੰਮਿ੍ਰਤਸਰ ਦਿਹਾਤੀ) ਭਗਵੰਤ ਸਿੰਘ ਸੱਚਰ ਅਤੇ ਉਨਾਂ ਦੇ ਸਮਰਥਕ ਅਤੇ ਸ਼ੁਭਚਿੰਤਕ ਸ਼ਾਮਲ ਹੋਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ