Friday, October 09, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਅਨੁਸੂਚਿਤ ਜਾਤੀ ਕਾਰਪੋਰੇਸ਼ਨ ਵੱਲੋਂ 10,151 ਲਾਭਪਾਤਰੀਆਂ ਨੂੰ 41.48 ਕਰੋੜ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਰਾਹਤ : ਇੰਜ: ਮੋਹਨ ਲਾਲ ਸੂਦ

PUNJAB NEWS EXPRESS | September 21, 2021 08:02 PM

ਪਟਿਆਲਾ:ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਅਨੁਸੂਚਿਤ ਜਾਤੀ ਕਾਰਪੋਰੇਸ਼ਨ ਵੱਲੋਂ ਦਿੱਤੇ ਗਏ 50 ਹਜ਼ਾਰ ਰੁਪਏ ਦੇ ਕਰਜ਼ਿਆਂ ਨੂੰ ਮਾਫ਼ ਕਰਦੇ ਹੋਏ ਪਹਿਲਾਂ 14260 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 45.41 ਕਰੋੜ ਦੀ ਰਾਹਤ ਦਿੱਤੀ ਗਈ ਅਤੇ ਹੁਣ ਫਿਰ ਦੁਬਾਰਾ ਬਾਕੀ ਦੀਆਂ ਹੋਰ ਸਕੀਮਾਂ ਵਿਚ ਵੀ 50 ਹਜ਼ਾਰ ਰੁਪਏ ਦੇ ਕਰਜ਼ੇ ਮਾਫ਼ ਕਰਦੇ ਹੋਏ 10151 ਲਾਭਪਾਤਰੀਆਂ ਨੂੰ 41.48 ਕਰੋੜ ਰੁਪਏ ਦੀ ਰਾਹਤ ਦਿੱਤੀ ਜਾ ਰਹੀ ਹੈ ਜਿਸ ਦੀ ਕਰਜ਼ਾ ਮਾਫ਼ੀ ਸਬੰਧੀ ਪ੍ਰਮਾਣ ਪੱਤਰ ਜਲਦੀ ਹੀ ਦਿੱਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਕੁਲ 24, 411 ਹਜ਼ਾਰ ਕਰਜ਼ਦਾਰਾਂ ਨੂੰ 86.89 ਕਰੋੜ ਰੁਪਏ ਦੀ ਰਾਹਤ ਦੇਣ ਦਾ ਬਹੁਤ ਵੱਡਾ ਇਤਿਹਾਸਿਕ ਕਦਮ ਚੁੱਕਿਆ ਗਿਆ ਹੈ। ਇਹ ਪ੍ਰੈੱਸ ਨੋਟ ਐਸ.ਸੀ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਸ੍ਰੀ ਸੂਰਿਆਂ ਮੋਹਨ ਨੇ ਅੱਜ ਇੱਥੇ ਜਾਰੀ ਕੀਤਾ।
ਇਸ ਮੌਕੇ ਇੰਜ: ਸੂਦ ਨੇ ਸ. ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਇਕ ਉੱਚ ਸਿੱਖਿਆ ਪ੍ਰਾਪਤ ਤੇ ਤਜਰਬੇਕਾਰ ਆਗੂ ਹਨ, ਜਿਨ੍ਹਾਂ ਦੀ ਯੋਗ ਅਗਵਾਈ ’ਚ ਸੂਬਾ ਤੇਜ਼ੀ ਨਾਲ ਤਰੱਕੀ ਕਰੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਚੰਨੀ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਰਗਾਂ ਦੀ ਭਲਾਈ ਲਈ ਨਵੀਂਆਂ ਯੋਜਨਾਵਾਂ ਜਲਦ ਲੈਕੇ ਆਉਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਸੀਬੀਆਈ ਦਾ ਛਾਪਾ ਇਸ ਗੱਲ ਦਾ ਸੰਕੇਤ ਹੈ ਕਿ ਚੋਣਾਂ ਸਮੇਂ ਸਿਰ ਹੋਣਗੀਆਂ: CM ਮਾਨ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ਸਕੀਮ ਦੀ ਸ਼ੁਰੂਆਤ

ਵਿਜੀਲੈਂਸ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: CM ਮਾਨ

ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ

ਗੁਰਦੁਆਰਾ ਭਾਈ ਬਹਿਲੋ ਜੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ- ਕਾਹਲਵਾਂ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ