Tuesday, October 13, 2026
ਤਾਜਾ ਖਬਰਾਂ
• ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ

Punjab

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

PUNJAB NEWS EXPRESS | October 20, 2021 06:55 PM

ਚੰਡੀਗੜ:ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਬੁੱਧਵਾਰ ਨੂੰ ਨਿਹੰਗ ਸਿੰਘਾਂ ਵੱਲੋਂ ਸਿੰਘੂ ਬਾਰਡਰ ’ਤੇ ਕਤਲ ਕੀਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕੀਤਾ ਹੈ।

ਐਸ.ਆਈ.ਟੀ ਦਾ ਗਠਨ ਏ.ਡੀ.ਜੀ.ਪੀ.-ਕਮ-ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਵਰਿੰਦਰ ਕੁਮਾਰ ਦੀ ਪ੍ਰਧਾਨਗੀ ਵਿੱਚ ਕੀਤਾ ਗਿਆ ਹੈ। ਫਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਇੰਦਰਬੀਰ ਸਿੰਘ ਅਤੇ ਤਰਨਤਾਰਨ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਵੀ ਐਸ.ਆਈ.ਟੀ ਦੇ ਮੈਂਬਰ ਹਨ।

ਜਾਣਕਾਰੀ ਅਨੁਸਾਰ ਜ਼ਿਲਾ ਤਰਨ ਤਾਰਨ ਦੇ ਕਸੇਲ ਦੀ ਵਾਸੀ ਰਾਜ ਕੌਰ (ਇਸ ਵੇਲੇ ਚੀਮਾ ਕਲਾਂ ਦੀ ਵਸਨੀਕ ) ਨੇ ਦੋਸ਼ ਲਾਇਆ ਸੀ ਕਿ ਉਸ ਦੇ ਭਰਾ ਲਖਬੀਰ ਸਿੰਘ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਭਰਮਾ ਕੇ ਸਿੰਘੂ (ਨਵੀਂ ਦਿੱਲੀ - ਹਰਿਆਣਾ ਬਾਰਡਰ) ਲਿਜਾਇਆ ਗਿਆ, ਜਿੱਥੇ ਕੁਝ ਨਿਹੰਗ ਸਿੰਘਾਂ ਨੇ 15 ਅਕਤੂਬਰ, 2021 ਨੂੰ ਬੇਅਦਬੀ ਦੇ ਦੋਸ਼ਾਂ ਤਹਿਤ ਉਸਦਾ ਕਤਲ ਕਰ ਦਿੱਤਾ ।

ਏਡੀਜੀਪੀ-ਕਮ-ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਵਰਿੰਦਰ ਕੁਮਾਰ ਲੋੜ ਪੈਣ ’ਤੇ ਤਫਤੀਸ਼ ਲਈ ਸੂਬੇ ਵਿੱਚ ਤਾਇਨਾਤ ਹੋਰ ਕਿਸੇ ਵੀ ਪੁਲਿਸ ਅਧਿਕਾਰੀਆਂ ਦੀਆਂ ਸੇਵਾਵਾਂ ਲੈ ਸਕਦੇ ਹਨ। ਇਸ ਸਬੰਧ ਵਿੱਚ ਉਹ ਪੰਜਾਬ ਪੁਲਿਸ ਦੇ ਕਿਸੇ ਵੀ ਹੋਰ ਵਿੰਗ/ਯੂਨਿਟ ਦੀ ਸਹਾਇਤਾ ਅਤੇ ਸਹਿਯੋਗ ਲੈਣ ਲਈ ਸਮਰੱਥ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ

PPCB ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਦੀ ਤਾਜਪੋਸ਼ੀ ਮੌਕੇ ਇਕਜੁੱਟ ਨਜ਼ਰ ਆਏ ਸੀਨੀਅਰ ਆਗੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ: ਛਾਪੇਮਾਰੀ ਦੌਰਾਨ ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ

ਸਪੀਕਰ ਸੰਧਵਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਤੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ