Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟਿ੍ਰਕ ਟਨ ਤੋਂ ਪਾਰ-ਡੀ. ਸੀ

PUNJAB NEWS EXPRESS | October 20, 2021 07:02 PM

ਨਵਾਂਸ਼ਹਿਰ:ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਪੁੱਜੇ ਸਾਰੇ 157878 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ ਅਤੇ ਹੁਣ ਤੱਕ ਪਨਗ੍ਰੇਨ ਵੱਲੋਂ 59441 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 40121 ਮੀਟਿ੍ਰਕ ਟਨ, ਪਨਸਪ ਵੱਲੋਂ 42716 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 11406 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 3742 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 452 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 274.22 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਸੁਚੱਜੀ ਖ਼ਰੀਦ ਲਈ ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਉਨਾਂ ਕਿਹਾ ਕਿ ਇਸ ਨਾਲ ਜਿਥੇ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇਗੀ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ