Wednesday, December 08, 2021

Punjab

ਸਪੀਕਰ ਰਾਣਾ ਕੇ.ਪੀ ਸਿੰਘ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਭਲਾਈ ਨੀਤੀ ਦੀ ਕੀਤੀ ਮੰਗ

PUNJAB NEWS EXPRESS | October 20, 2021 07:05 PM

ਚੰਡੀਗੜ:ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਅੱਜ ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ(ਭਾਵੇਂ ਉਹ ਕਿਸੇ ਵੀ ਜ਼ਾਤ, ਨਸਲ, ਰੰਗ ਜਾਂ ਧਰਮ ਦੇ ਹੋਣ) ਲਈ ਵਿਸ਼ੇਸ਼ ਭਲਾਈ ਯੋਜਨਾ ਅਤੇ ਨੀਤੀ ਦੀ ਮੰਗ ਕੀਤੀ ਹੈ।

ਸਪੀਕਰ ਨੇ ਕਿਹਾ ਕਿ ਸਮੁੱਚੇ ਭਾਈਚਾਰੇ, ਖਾਸ ਤੌਰ ’ਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਆਰਥਿਕ ਤੌਰ ‘ਤੇ ਬਰਬਾਦ ਅਤੇ ਤਬਾਹ ਕਰਨ ਵਾਲੀ ਕੋਵਿਡ ਮਹਾਂਮਾਰੀ ਦੇ ਪ੍ਰਭਾਵਾਂ ਨਾਲ ਨਜਿੱਠਣ ਦੇ ਮੱਦੇਨਜ਼ਰ ਅਜਿਹੀ ਯੋਜਨਾ ਨੂੰ ਫੌਰੀ ਤੌਰ ’ਤੇ ਲਾਗੂ ਕਰਨਾ ਬੜਾ ਜਰੂਰੀ ਹੈ।ਅੱਜ ਇੱਥੋਂ ਜਾਰੀ ਬਿਆਨ ਵਿੱਚ, ਰਾਣਾ ਨੇ ਥੋੜੇ ਸਮੇਂ ਵਿੱਚ ਪੰਜਾਬ ਭਰ ਦੇ ਲੋਕਾਂ ਲਈ ਐਲਾਨੀਆਂ ਵੱਖ-ਵੱਖ ਭਲਾਈ ਸਕੀਮਾਂ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ।

ਉਨਾਂ ਕਿਹਾ ਕਿ ਸਮਾਜ ਦਾ ਇੱਕ ਵੱਡਾ ਹਿੱਸਾ ਲਗਾਤਾਰ ਨਜ਼ਰਅੰਦਾਜ ਅਤੇ ਹਾਸ਼ੀਏ ‘ਤੇ ਰਿਹਾ ਹੈ ਕਿਉਂਕਿ ਇਹ ਵਰਗ ਸਰਕਾਰ ਦੀ ਕਿਸੇ ਭਲਾਈ ਸਕੀਮ ਅਧੀਨ ਨਹੀਂ ਆਉਂਦਾ। ਉਨਾਂ ਕਿਹਾ, “ਇਸ ਕਾਰਨ ਮੇਰਾ ਸਰਕਾਰ ਨੂੰ ਸੁਝਾਅ ਹੈ ਕਿ ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਪਛਾਣ ਕੀਤੀ ਜਾਵੇ ਅਤੇ ਉਨਾਂ ਨੂੰ ਵੀ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਵਾਂਗ ਰਾਹਤ ਮੁਹੱਈਆ ਕਰਵਾਈ ਜਾਵੇ ਅਤੇ ਕੋਈ ਵੀ ਇਸ ਤੋਂ ਵਾਂਝਾ ਨਾ ਰਹੇ। ’’

ਇਸ ਤੋਂ ਇਲਾਵਾ, ਸਪੀਕਰ ਨੇ ਅੱਗੇ ਕਿਹਾ ਕਿ ਕੋਵਿਡ ਮਹਾਂਮਾਰੀ ਨਾਲ ਬੁਰੀ ਤਰਾਂ ਪ੍ਰਭਾਵਤ ਲੋਕ ਅਤੇ ਵਫ਼ਦ, ਉਨਾਂ ਨੂੰ ਮਿਲ ਰਹੇ ਹਨ। ਉਨਾਂ ਕਿਹਾ , “ ਬਹੁਤ ਲੋਕਾਂ ਨੇ ਵੱਡੀਆਂ ਤਨਖਾਹਾਂ ਵਾਲੀਆਂ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਹਨ। ਫੈਕਟਰੀਆਂ ਬੰਦ ਹੋਣ ਕਾਰਨ ਬਹੁਤ ਲੋਕ ਬੇਰੁਜਗਾਰਾਂ ਹੋਏ ਹਨ।” ਇੱਥੋਂ ਤੱਕ ਕਈ ਪੈਸੇ ਵਾਲੇ ਪਰਿਵਾਰ ਵੀ ਰਾਤੋ ਰਾਤ ਗਰੀਬੀ ਦੀ ਲਪੇਟ ਵਿੱਚ ਜਾ ਪਹੁੰਚੇ ਹਨ ਅਤੇ ਉਨਾਂ ਨੂੰ ਉਮੀਦ ਦੀ ਕੋਈ ਕਿਰਨ ਨਜਰ ਨਹੀਂ ਆਉਂਦੀ।

ਕੁਝ ਰਾਹਤ ਉਪਾਵਾਂ ਦਾ ਸੁਝਾਅ ਦਿੰਦੇ ਹੋਏ ਰਾਣਾ ਨੇ ਕਿਹਾ, ਸਰਕਾਰ ਸਮਾਜ ਦੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ, ਜੋ ਜ਼ਿਆਦਾਤਰ ਸ਼ਹਿਰੀ ਖੇਤਰਾਂ ਵਿੱਚ ਰਹਿ ਰਹੇ ਹਨ, ਦੀ ਪਛਾਣ ਕਰਨ ਲਈ ਇੱਕ ਵਿਸ਼ੇਸ਼ ਸਮਾਂਬੱਧ ਸਰਵੇਖਣ ਕਰਵਾ ਸਕਦੀ ਹੈ, ਅਤੇ ਉਨਾਂ ਨੂੰ ਰਾਹਤ ਅਤੇ ਮੁਆਵਜ਼ਾ ਦਿੱਤਾ ਜਾ ਸਕਦਾ ਹੈ। ਉਨਾਂ ਨੇ ਕਿਹਾ, “ਤਰੱਕੀ ਸਾਰਿਆਂ ਲਈ ਹੋਣੀ ਚਾਹੀਦੀ ਹੈ ਅਤੇ ਲੋਕਾਂ ਦੀ ਆਰਥਿਕ ਭਲਾਈ ਨੂੰ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ।”

Have something to say? Post your comment

Punjab

ਪੰਜਾਬ ਪੁਲਿਸ ਕਾਂਸਟੇਬਲ ਦੀ ਭਰਤੀ 'ਚ ਘਪਲੇਬਾਜੀ ਦਾ ਦੋਸ਼ ਲਗਾਉਂਦੇ ਹੋਏ ਸਰਕਾਰ ਵਿਰੁੱਧ ਡੰਡੌਤ ਮਾਰਚ

ਧਨਜੀਤ ਸਿੰਘ ਵਿਰਕ ਨੇ ਡਾ. ਵੇਰਕਾ ਦੀ ਹਾਜ਼ਰੀ ਵਿੱਚ ਪੰਜਾਬ ਜੈਨਕੋ ਲਿਮਟਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਡੇਅਰੀ ਸਵੈ ਰੁਜ਼ਗਾਰ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਕਾਊਂਸਲਿੰਗ 9 ਦਸੰਬਰ ਨੂੰ

ਨਵਾਂਸ਼ਹਿਰ ਵਿਖੇ ਮਨਾਇਆ ਗਿਆ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ

ਡੀ ਸੀ ਸਾਰੰਗਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਝੰਡਾ ਦਿਵਸ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ

ਸੁਸਾਇਟੀ ਫ਼ਾਰ ਵੈੱਲਫੇਅਰ ਆਫ਼ ਦੀ ਹੈਂਡੀਕੈਪਡ ਨੂੰ ਰਾਸ਼ਟਰਪਤੀ ਵੱਲੋਂ ਸਰਵੋਤਮ ਐਨ.ਜੀ.ਓ ਪੁਰਸਕਾਰ

ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਹਾੜੇ `ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸੈਮੀਨਾਰ ਦਾ ਆਯੋਜਨ

ਭਾਸ਼ਾ ਵਿਭਾਗ ਵੱਲੋਂ 'ਰੇਡੀਓ ਤੇ ਪੰਜਾਬੀ ਭਾਸ਼ਾ' 'ਤੇ ਕਰਵਾਏ ਅੰਤਰ ਰਾਸ਼ਟਰੀ ਵੈਬੀਨਾਰ 'ਚ ਵੱਖ ਵੱਖ ਮੁਲਕਾਂ ਤੋਂ ਕਈ ਡੈਲੀਗੇਟਸ ਨੇ ਹਿੱਸਾ ਲਿਆ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਪਟਿਆਲਾ ਪੁਲਿਸ ਨੇ ਭਾਦਸੋਂ ਏਰੀਆ 'ਚ ਹੋਏ ਵਿਦੇਸ਼ ਵੱਸਦੇ ਵਿਅਕਤੀ ਦੀ ਮਾਤਾ ਦੇ ਕਤਲ ਦੀ ਗੁੱਥੀ ਸੁਲਝਾਈ, 3 ਗ੍ਰਿਫ਼ਤਾਰ