Thursday, November 06, 2025
ਤਾਜਾ ਖਬਰਾਂ
ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗਪੰਜਾਬ ਦੇ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ7 ਨਵੰਬਰ ਨੂੰ ਤਰਨ ਤਾਰਨ ਵਿੱਚ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ: ਮਦਨੀਪੁਰਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਹਾਲੀ ਪੰਜਾਬੀ ਕਲਚਰਲ ਕੌਂਸਲ ਵੱਲੋਂ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰਬੁੱਢਾ ਦਰਿਆ  ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ ਸਤਨਾਮ ਸਿੰਘ ਚਹਲ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ  ਮਾਮਲੇ 'ਤੇ ਪੰਜਾਬ ਵਿਧਾਨ ਸਭਾ ਦੀ ਖਾਸ ਬੈਠਕ ਬੁਲਾਉਣ ਦੀ ਮੰਗ

Punjab

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪਿੰਡਾਂ ਵਿਚ ਸੈਮੀਨਾਰ ਲਗਾਉਣ ਲਈ ਮੋਬਾਇਲ ਵੈਨ ਕੀਤੀ ਰਵਾਨਾ

PUNJAB NEWS EXPRESS | October 20, 2021 07:13 PM

ਨਵਾਂਸ਼ਹਿਰ:ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ ਅਤੇ ਜ਼ਿਲਾ ਤੇ ਸੈਸ਼ਨ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਜੱਜ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ 25 ਪਿੰਡਾਂ ਵਿਚ ਕਾਨੂੰਨੀ ਜਾਗਰੂਕਤਾ ਸੈਮੀਨਾਰਾਂ ਅਤੇ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਅੱਜ ਜ਼ਿਲਾ ਕਚਹਿਰੀਆਂ ਤੋਂ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨ ਬਾਜ਼ਾਰ ਵਿਚ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਦੀ ਹੋਈ ਵੱਖ-ਵੱਖ ਪਿੰਡਾਂ ਲਈ ਰਵਾਨਾ ਹੋਈ। ਇਸ ਮੌਕੇ ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਮਨਾਏ ਜਾ ਰਹੇ ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਤਹਿਤ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ ਹੈ। ਉਨਾਂ ਦੱਸਿਆ ਕਿ ਰਵਾਨਾ ਕੀਤੀ ਗਈ ਇਸ ਜਾਗਰੂਕਤਾ ਵੈਨ ਰਾਹੀਂ ਆਮ ਲੋਕਾਂ ਨੂੰ ਨਾਲਸਾ ਦੀਆਂ ਸਕੀਮਾਂ, ਮੁਫ਼ਤ ਕਾਨੂੰਨੀ ਸਹਾਇਤਾ ਅਤੇ ਟੋਲ ਫਰੀ ਨੰਬਰ 1968 ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਦੌਰਾਨ ਉਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਦੇ ਢੰਗ ਅਤੇ ਇਸ ਦੇ ਹੱਕਦਾਰਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਮੋਬਾਇਲ ਵੈਨ ਵਿਚ ਪੈਨਲ ਦੇ ਵਕੀਲ, ਪੈਰਾ ਲੀਗਲ ਵਲੰਟੀਅਰ ਸਵਾਰ ਹਨ, ਜਿਹੜੇ ਕਿ ਲੋਕਾਂ ਨੂੰ ਜਾਗਰੂਕ ਕਰਨਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਉਕਤ ਮੁਹਿੰਮ ਤਹਿਤ ਜ਼ਿਲੇ ਦੇ ਵੱਖ-ਵੱਖ 25 ਪਿੰਡਾਂ ਵਿਚ ਕਾਨੂੰਨੀ ਸਾਖ਼ਰਤਾ ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ, ਜਿਨਾਂ ਵਿਚ ਨਾਲਸਾ ਦੀਆਂ ਲੀਗਲ ਏਡ ਸਕੀਮਾਂ, ਪੀੜਤ ਮੁਆਵਜ਼ਾ ਸਕੀਮ, ਮੁਫ਼ਤ ਕਾਨੂੰਨੀ ਸਹਾਇਤਾ, ਕੌਮੀ ਲੋਕ ਅਦਾਲਤਾਂ, ਸਮਝੌਤਾ ਕੇਂਦਰਾਂ ਅਤੇ ਸਥਾਈ ਲੋਕ ਅਦਾਲਤਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਲੋਕ ਅਦਾਲਤਾਂ ਦੇ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ, ਕਿਉਂਕਿ ਇਸ ਵਿਚ ਰਾਜੀਨਾਮਾ ਕਰਨ ਨਾਲ ਆਪਸੀ ਰਿਸ਼ਤੇ ਵੀ ਮਜ਼ਬੂਤ ਹੁੰਦੇ ਹਨ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਖਿਲਾਫ਼ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਉਨਾਂ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ 11 ਦਸੰਬਰ 2021 ਨੂੰ ਲਗਾਈ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

ਪੰਜਾਬ ਦੇ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ

7 ਨਵੰਬਰ ਨੂੰ ਤਰਨ ਤਾਰਨ ਵਿੱਚ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ: ਮਦਨੀਪੁਰ

ਬੁੱਢਾ ਦਰਿਆ  ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ 

ਸਤਨਾਮ ਸਿੰਘ ਚਹਲ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ  ਮਾਮਲੇ 'ਤੇ ਪੰਜਾਬ ਵਿਧਾਨ ਸਭਾ ਦੀ ਖਾਸ ਬੈਠਕ ਬੁਲਾਉਣ ਦੀ ਮੰਗ

ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਅਤੇ ਤਿੰਨ ਆਈਏਐਸ ਅਧਿਕਾਰੀਆਂ 'ਤੇ 2 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ, ਜਿਸ ਦੀ ਕਟੌਤੀ ਉਨ੍ਹਾਂ ਦੀ ਤਨਖਾਹ ਤੋਂ ਕੀਤੀ ਜਾਵੇਗੀ।

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਸਾਡੀਆਂ ਧੀਆਂ ਸੂਬੇ ਦੀਆਂ 'ਬ੍ਰਾਂਡ ਅੰਬੈਸਡਰ' ਹਨ": ਵਿਸ਼ਵ ਕੱਪ ਜਿੱਤ 'ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ : ਸਿਬਿਨ ਸੀ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ