Friday, November 28, 2025

Punjab

ਪੰਜਾਬ ਵਿੱਚ ‘ਆਪ’ ਨੂੰ ਮਿਲੀ ਮਜ਼ਬੂਤੀ, ਅਜਨਾਲਾ ਦੇ ਕਾਂਗਰਸੀ ਵਿਧਾਇਕ ਦੇ ਕਰੀਬੀ ਅਤੇ ਫ਼ਾਜ਼ਿਲਕਾ ਦੇ ਕਈ ਕਾਂਗਰਸੀ ਆਗੂ ਪਾਰਟੀ ਵਿੱਚ ਹੋਏ ਸ਼ਾਮਿਲ

PUNJAB NEWS EXPRESS | February 28, 2021 05:56 PM

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਜ਼ਬਰਦਸਤ ਪ੍ਰਤੀਕਿਰਿਆ ਨੂੰ ਵੇਖਦੇ ਹੋਏ ਪੰਜਾਬ ਹਿਤੈਸ਼ੀ ਲੋਕ ਪਾਰਟੀ ਵਿੱਚ ਰੋਜ਼ਾਨਾ ਸ਼ਾਮਲ ਹੋ ਰਹੇ ਹਨ। ਸ਼ੁੱਕਰਵਾਰ ਨੂੰ ਪੰਜਾਬ ਵਿੱਚ ‘ਆਪ’ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਅਜਨਾਲਾ ਦੇ ਕਾਂਗਰਸੀ ਵਿਧਾਇਕ ਦੇ ਬੇਹੱਦ ਕਰੀਬੀ ਆਗੂ ਸੋਨੂੰ ਜਾਫ਼ਰ, ਫ਼ਾਜ਼ਿਲਕਾ ਦੇ ਕਾਂਗਰਸੀ ਆਗੂ ਅਮਨਦੀਪ ਗੋਲਡੀ ਮੁਸਾਫ਼ਰ ਅਤੇ ਅੰਗਰੇਜ਼ ਸਿੰਘ ਬਰਾੜ ‘ਆਪ’ ਵਿੱਚ ਸ਼ਾਮਲ ਹੋ ਗਏ।  ਸੋਨੂੰ ਜਾਫ਼ਰ ਅਤੇ ਹੋਰ ਆਗੂਆਂ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਨੇ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ। ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਨੀਤੀਆਂ ਕਾਰਨ ਆਏ ਦਿਨ ਵੱਡੀ ਗਿਣਤੀ ਵਿੱਚ ਲੋਕ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਉਮੀਦ ਦੀ ਇੱਕ ਮਾਤਰ ਕਿਰਨ ਦੇ ਰੂਪ ਵਿੱਚ ਵੇਖ ਰਹੇ ਹਨ।  
ਸੋਨੂੰ ਜਾਫ਼ਰ ਮਾਝਾ ਵਿੱਚ ਇੱਕ ਪ੍ਰਮੁੱਖ ਈਸਾਈ ਚਿਹਰੇ ਦੇ ਤੌਰ ‘ਤੇ ਪਹਿਚਾਣ ਰੱਖਦੇ ਹਨ ਅਤੇ ਉਹ ਅਜਨਾਲਾ ਦੇ ਮੌਜੂਦਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਕਰੀਬੀ ਸਾਥੀ ਵੀ ਰਹਿ ਚੁੱਕੇ ਹਨ। ਜਾਫ਼ਰ ਿਸ਼ਚਨ ਮੋਰਚੇ ਦੇ ਪ੍ਰਧਾਨ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਯੁਕਤ ਸਕੱਤਰ ਵਜੋਂ ਸੇਵਾ ਨਿਭਾ ਚੁੱਕੇ ਹਨ। ਉੱਥੇ ਹੀ ਅਮਨਦੀਪ ਗੋਲਡੀ ਮੁਸਾਫ਼ਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਾਂਗਰਸ ਉਪ-ਪ੍ਰਧਾਨ, ਲੋਕ ਸਭਾ ਫ਼ਿਰੋਜਪੁਰ ਖੇਤਰ ਕਾਂਗਰਸ ਦੇ ਸਾਬਕਾ ਯੂਥ ਜਨਰਲ ਸਕੱਤਰ ਅਤੇ ਇੱਕ ਵਪਾਰੀ ਦੇ ਤੌਰ ‘ਤੇ ਪਹਿਚਾਣ ਰੱਖਦੇ ਹਨ। ਇੱਕ ਹੋਰ ਆਗੂ ਅੰਗਰੇਜ਼ ਸਿੰਘ ਬਰਾੜ ਜੋ ‘ਆਪ’ ਵਿੱਚ ਸ਼ਾਮਲ ਹੋਏ ਹਨ, ਉਹ ਫ਼ਾਜ਼ਿਲਕਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਉਪ-ਪ੍ਰਧਾਨ ਵਜੋਂ ਆਪਣੀ ਸੇਵਾ ਨਿਭਾ ਚੁੱਕੇ ਹਨ। 

ਇਸ ਮੌਕੇ ਚੀਮਾ ਨੇ ਕਿਹਾ ਕਿ ਆਏ ਦਿਨ ਭਾਰੀ ਗਿਣਤੀ ਵਿਚ ਪੰਜਾਬ ਹਿਤੈਸ਼ੀ ਲੋਕ ‘ਆਪ’ ‘ਚ ਸ਼ਾਮਲ ਹੋ ਰਹੇ ਹਨ, ਕਿਉਂਕਿ ਉਹ ‘ਆਪ’ ਨੂੰ ਇੱਕ ਮਾਤਰ ਭਰੋਸੇਯੋਗ ਵਿਕਲਪ ਦੇ ਰੂਪ ਵਿੱਚ ਵੇਖਦੇ ਹਨ। ਜੋ ਸੂਬੇ ਵਿਚ ਰਾਜਨੀਤੀ ਨੂੰ ਬਦਲਣ ਦੇ ਨਾਲ-ਨਾਲ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੀਆਂ ਸ਼ਖ਼ਸੀਅਤਾਂ ਦੇ ਸ਼ਾਮਲ ਹੋਣ ਨਾਲ ਅਗਲੀ ਵਿਧਾਨ ਸਭਾ ਚੋਣਾਂ ਲਈ ‘ਆਪ’ ਦੀ ਤਾਕਤ ਕਈ ਗੁਣਾ ਵੱਧ ਜਾਵੇਗੀ। ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਲਈ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ । ਆਗੂਆਂ ਨੇ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਪੂਰੀ ਮਿਹਨਤ ਅਤੇ ਲਗਨ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।        

Have something to say? Post your comment

google.com, pub-6021921192250288, DIRECT, f08c47fec0942fa0

Punjab

ਪ੍ਰਧਾਨ ਮੰਤਰੀ ਖਿਲਾਫ ਕੀਤੀਆਂ ਟਿੱਪਣੀਆਂ ਲਈ ਜਨਤਕ ਮਾਫੀ ਮੰਗੇ ਆਮ ਆਦਮੀ ਪਾਰਟੀ - ਸੁਨੀਲ ਜਾਖੜ

ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਿਆ: ਸਪੀਕਰ

ਭਾਜਪਾ ਖ਼ਿਲਾਫ਼ ਝੂਠਾ ਪ੍ਰਚਾਰ ਚਲਾਉਣ ਲਈ ਆਪ ਕਾਂਗਰਸ ਤੇ ਅਕਾਲੀ ਤਿਨੋਂ ਮੁਫ਼ਾਦੀ ਧਿਰ ਇਕਠੇ;  ਅਸ਼ਵਨੀ ਸ਼ਰਮਾ 

ਚੰਡੀਗੜ੍ਹ ਨੂੰ ਰਾਸ਼ਟਰਪਤੀ ਦੇ ਸਿੱਧੇ ਨਿਯੰਤਰਣ ਹੇਠ ਲਿਆਉਣ ਦੀ ਯੋਜਨਾ ਬਾਰੇ "ਕੋਈ ਅੰਤਿਮ ਫੈਸਲਾ" ਨਹੀਂ ਲਿਆ ਗਿਆ: ਕੇਂਦਰ

ਕੇਂਦਰ ਦੇ ਸਪੱਸ਼ਟੀਕਰਨ ਤੋਂ ਬਾਅਦ ਵੀ ਚੰਡੀਗੜ੍ਹ ਬਿੱਲ 'ਤੇ ਸਿਆਸੀ ਵਿਵਾਦ ਤੇਜ਼

ਪੰਜਾਬ ਸਰਕਾਰ ਨੇ punjabnewsexpress.com ਦੀ ਮਾਨਤਾ ਰੱਦ ਕੀਤੀ; ਸੰਪਾਦਕ ਨੇ ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਦੱਸਿਆ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ