Saturday, April 27, 2024

Punjab

ਦਿੱਲੀ ਕਿਸਾਨ ਮੋਰਚਿਆਂ ਦੀ ਮਜ਼ਬੂਤੀ ਲਈ ਪੰਜਾਬ ਭਰ 'ਚ ਪਿੰਡਾਂ 'ਚੋਂ ਕਾਫ਼ਲਿਆਂ ਦਾ ਜਾਣਾ ਜਾਰੀ 

PUNJAB NEWS EXPRESS | March 03, 2021 09:57 PM
 
ਚੰਡੀਗੜ੍ਹ :  3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ-ਬਿਲ-2020 ਅਤੇ ਪਰਾਲੀ ਆਰਡੀਨੈਂਸ ਖ਼ਿਲਾਫ਼ ਕਰੀਬ 3 ਮਹੀਨਿਆਂ ਤੋਂ ਦਿੱਲੀ 'ਚ ਚਲਦੇ ਕਿਸਾਨ-ਅੰਦੋਲਨ ਦੀ ਮਜ਼ਬੂਤੀ ਲਈ ਪੰਜਾਬ ਭਰ ਤੋਂ ਕਾਫ਼ਲਿਆਂ ਦਾ ਜਾਣਾ ਜਾਰੀ ਹੈ। ਪੰਜਾਬ ਆਏ ਹੋਏ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਦਿੱਲੀ ਕਿਸਾਨ ਮੋਰਚਿਆਂ ਦੀ ਮਜ਼ਬੂਤੀ ਲਈ ਪੰਜਾਬ ਭਰ 'ਚ ਪਿੰਡਾਂ 'ਚੋਂ ਕਾਫ਼ਲਿਆਂ ਦਾ ਜਾਣਾ ਜਾਰੀ ਹੈ। ਗਰਮੀ ਦੇ ਮੌਸਮ ਨੂੰ ਵੇਖਦਿਆਂ ਪੱਖੇ, ਕੂਲਰ ਅਤੇ ਹੋਰ ਜਰੂਰੀ ਸਮਾਨ ਲੈ ਕੇ ਕਿਸਾਨ ਦਿੱਲੀ ਜਾ ਰਹੇ ਹਨ। 
ਇੱਥੋਂ ਤੱਕ ਕਿ ਵਿਸ਼ੇਸ਼ ਸਹੂਲਤਾਂ ਵਾਲੀਆਂ ਟਰਾਲੀਆਂ ਤਿਆਰ ਕਰਵਾਉਣ ਦਾ ਵੀ ਰੁਝਾਨ ਵਧਿਆ ਹੈ। 
ਉਹਨਾਂ ਕਿਹਾ ਕਿ ਪੰਜਾਬ ਹੀ ਨਹੀਂ, ਸਗੋਂ ਦੇਸ਼ ਭਰ ਦੇ ਕਿਸਾਨ ਸਮਝਦੇ ਹਨ ਕਿ ਤਿੰਨ ਖੇਤੀ ਕਾਨੂੰਨ ਅਤੇ ਬਿਜਲੀ ਬਿੱਲ-2019 ਸਮੇਤ ਪਰਾਲੀ ਆਰਡੀਨੈਂਸ ਕਿਸਾਨਾਂ ਲਈ ਘਾਤਕ ਹਨ। ਇਹ ਕਾਨੂੰਨ ਉਹਨਾਂ ਦੀ ਜ਼ਿੰਦਗੀ ਨੂੰ ਹਨੇਰੀ ਗੁਫਾ ਵੱਲ ਧੱਕ ਦੇਣਗੇ। ਇਹ ਸੰਘਰਸ਼ ਉਹਨਾਂ ਦੇ ਬੱਚਿਆਂ ਦੇ ਭਵਿੱਖ ਦਾ ਸੁਆਲ ਬਣਿਆ ਹੋਇਆ ਹੈ, ਇਸ ਲਈ ਇਹਨਾਂ ਕਾਨੂੰਨਾਂ ਦਾ ਰੱਦ ਹੋਣਾ ਜਰੂਰੀ ਹੈ। ਦਿੱਲੀ ਦੇ ਕਿਸਾਨ-ਮੋਰਚੇ ਸਾਡੀਆਂ ਪੀੜ੍ਹੀਆਂ ਭਵਿੱਖ ਤੈਅ ਕਰੇਗੀ। ਇਸ ਲਈ ਸਾਡਾ ਸਾਰਿਆਂ ਦਾ ਯਤਨ ਹੋਣਾ ਚਾਹੀਦਾ ਹੈ ਕਿ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰੀਏ। 6 ਮਾਰਚ ਨੂੰ ਦਿੱਲੀ ਦਾ ਕੇਐਮਪੀ ਦਾ ਜਾਮ ਹਰ ਹਾਲਤ ਸਫਲ ਹੋਣਾ ਚਾਹੀਦਾ ਹੈ। ਦਿੱਲੀ ਮੋਰਚੇ 'ਤੇ ਅਤੇ ਪੰਜਾਬ ਭਰ 'ਚ ਕਰੀਬ 68 ਥਾਵਾਂ 'ਤੇ ਚਲਦੇ ਪੱਕੇ-ਧਰਨਿਆਂ 8 ਮਾਰਚ ਨੂੰ ਮਨਾਇਆ ਜਾਣ ਵਾਲਾ 'ਕੌਮਾਂਤਰੀ ਇਸਤਰੀ ਦਿਵਸ' ਮੌਕੇ ਔਰਤਾਂ ਦੀ ਗਿਣਤੀ ਇਤਿਹਾਸਕ ਹੋਵੇ।
 

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ