Saturday, May 18, 2024

Punjab

ਪਟਿਆਲਾ 'ਚ 20 ਤੋਂ 30 ਅਪ੍ਰੈਲ ਤੱਕ ਲਗੇਗਾ 7ਵਾਂ ਮੈਗਾ ਰੋਜ਼ਗਾਰ ਮੇਲਾ

PUNJAB NEWS EXPRESS | March 19, 2021 05:48 PM

ਪਟਿਆਲਾ:   ਪੰਜਾਬ ਸਰਕਾਰ ਦੇ'ਘਰ ਘਰ ਰੋਜ਼ਗਾਰ' ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਸਰਕਾਰ ਵੱਲੋਂ 7ਵਾਂ ਮੈਗਾ ਰੋਜ਼ਗਾਰ ਮੇਲਾ ਪਟਿਆਲਾ ਵਿਖੇ ਅਪ੍ਰੈਲ-2021 ਦੌਰਾਨ ਕੋਵਿਡ-19 ਦੀ ਮਹਾਂਮਾਰੀ ਨਾਲ ਸਬੰਧਤ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਿਤੀ 20 ਅਪ੍ਰੈਲ ਤੋਂ 30 ਅਪ੍ਰੈਲ ਤੱਕ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ 20 ਅਪ੍ਰੈਲ ਨੂੰ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ, 22 ਅਪ੍ਰੈਲ ਨੂੰ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, 23 ਅਪ੍ਰੈਲ ਨੂੰ ਸਰਕਾਰੀ ਆਈ.ਟੀ.ਆਈ (ਲੜਕੇ) ਨਾਭਾ ਰੋਡ, ਪਟਿਆਲਾ ਅਤੇ 27 ਅਪ੍ਰੈਲ ਨੂੰ ਸਰਕਾਰੀ ਕਾਲਜ ਲੜਕੀਆਂ ਵਿਖੇ ਸਵੇਰੇ 9 ਵਜੇ ਤੋਂ ਰੋਜ਼ਗਾਰ ਮੇਲੇ ਲਗਾਏ ਜਾਣਗੇ।
  ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿਚ ਭਾਗ ਲੈਣ ਲਈ ਪ੍ਰਾਰਥੀ ਆਪਣੇ ਆਪ ਨੂੰ www.pgrkam.com 'ਤੇ ਰਜਿਸਟਰ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਕਿਸੇ ਵੀ ਸਰਕਾਰੀ ਦਫ਼ਤਰੀ ਕੰਮ-ਕਾਜ ਵਾਲੇ ਦਿਨ ਸਵੇਰੇ 9:00 ਵਜੇ ਤੋਂ 5:00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਆ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਇਨ੍ਹਾਂ ਮੇਲਿਆਂ ਵਿਚ 30 ਤੋਂ ਵੱਧ ਨਿਯੋਜਕ ਭਾਗ ਲੈਣਗੇ ਅਤੇ 15 ਹਜ਼ਾਰ ਤੋਂ ਵੱਧ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਕੰਪਨੀਆਂ ਅਤੇ ਅਸਾਮੀਆਂ ਦਾ ਵੇਰਵਾ 1 ਅਪ੍ਰੈਲ-2021 ਤੋਂ www.pgrkam.com ਪੋਰਟਲ 'ਤੇ ਉਪਲਬਧ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ