Wednesday, October 14, 2026
ਤਾਜਾ ਖਬਰਾਂ
• ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ • ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ • ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ

Punjab

ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ

PUNJAB NEWS EXPRESS | April 11, 2021 07:10 PM

ਚੰਡੀਗੜ੍ਹ, :     ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂ ਸੂਦ, ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ ਉਤੇ ਨਵੀਂ ਜਿੰਮੇਵਾਰੀ ਚੁੱਕੀ ਹੈ। ਅੱਜ ਤੋਂ ਉਹ ਕੋਵਿਡ ਟੀਕਾਕਰਨ ਮੁਹਿੰਮ ਲਈ ਪੰਜਾਬ ਸਰਕਾਰ ਦੇ ਬਰਾਂਡ ਐਬੰਸਡਰ ਬਣ ਗਏ ਹਨ।

          ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਨੂ ਸੂਦ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ। ਸੋਨੂ ਸੂਦ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ।

           ਮੁੱਖ ਮੰਤਰੀ ਨੇ ਕਿਹਾ, ”ਲੋਕਾਂ ਨੂੰ ਕੋਵਿਡ ਵੈਕਸੀਨ ਲੈਣ ਲਈ ਪ੍ਰੇਰਿਤ ਅਤੇ ਪ੍ਰਭਾਵਿਤ ਕਰਨ ਲਈ ਆਦਰਸ਼ਿਕ ਤੌਰ ਉਤੇ ਕੋਈ ਹੋਰ ਸ਼ਖਸੀਅਤ ਨਹੀਂ ਹੋ ਸਕਦੀ। ਪੰਜਾਬ ਵਿਚ ਵੈਕਸੀਨ ਪ੍ਰਤੀ ਲੋਕਾਂ ਦਰਮਿਆਨ ਬਹੁਤ ਹਿਚਕਚਾਹਟ ਹੈ। ਸੋਨੂ ਦੀ ਲੋਕਾਂ ਦਰਿਮਆਨ ਮਕਬੂਲੀਅਤ ਅਤੇ ਬੀਤੇ ਸਾਲ ਮਹਾਂਮਾਰੀ ਫੈਲਣ ਦੇ ਵੇਲੇ ਤੋਂ ਲੈ ਕੇ ਹਜਾਰਾਂ ਪਰਵਾਸੀ ਕਾਮਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਵਿਚ ਮਦਦ ਕਰਕੇ ਪਾਏ ਗਏ ਮਿਸਾਲੀ ਯੋਗਦਾਨ ਸਦਕਾ ਉਹ ਲੋਕਾਂ ਦੇ ਵੈਕਸੀਨ ਪ੍ਰਤੀ ਸ਼ੰਕੇ ਦੂਰ ਕਰਨਗੇ।“

          ਉਨ੍ਹਾਂ ਕਿਹਾ, ”ਜਦੋਂ ਲੋਕ ਵੈਕਸੀਨ ਦੇ ਫਾਇਦੇ ਬਾਰੇ ਪੰਜਾਬ ਦੇ ਪੁੱਤਰ ਤੋਂ ਇਹ ਸੁਣਨਗੇ ਕਿ ਵੈਕਸੀਨ ਕਿੰਨੀ ਸੁਰੱਖਿਅਤ ਅਤੇ ਜ਼ਰੂਰੀ ਹੈ ਤਾਂ ਉਹ ਵਿਸ਼ਵਾਸ ਕਰਨਗੇ ਕਿਉਂਕਿ ਲੋਕ ਉਨ੍ਹਾਂ ਉਪਰ ਭਰੋਸਾ ਕਰਦੇ ਹਨ।“

          ਸੋਨੂ ਸੂਦ ਨੇ ਕਿਹਾ ਕਿ ਜੀਵਨ ਬਚਾਉਣ ਵਾਲੀ ਇਸ ਵੈਕਸੀਨ ਲਈ ਬਰਾਂਡ ਐਬੰਸਡਰ ਨਿਯੁਕਤ ਹੋਣ ਉਤੇ ਉਹ ਖੁਸ਼ੀ ਅਤੇ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ, ”ਮੇਰੇ ਗ੍ਰਹਿ ਸੂਬੇ ਦੇ ਲੋਕਾਂ ਦੀਆਂ ਜਿੰਦਗੀਆਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਇਸ ਵਿਆਪਕ ਮੁਹਿੰਮ ਦਾ ਹਿੱਸਾ ਬਣਨ ਉਤੇ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ।“

          ਇਸ ਮੌਕੇ ਸੋਨੂ ਸੂਦ ਨੇ ਮੁੱਖ ਮੰਤਰੀ ਨੂੰ ਆਪਣੀ ਕਿਤਾਬ ‘ਆਈ ਐਮ ਨੋ ਮਸੀਹਾ’ ਵੀ ਭੇਟ ਕੀਤੀ ਜਿਸ ਬਾਰੇ ਉਨ੍ਹਾਂ ਦੱਸਿਆ ਕਿ ਇਸ ਵਿਚ ਮੋਗਾ ਤੋਂ ਮੁੰਬਈ ਤੱਕ ਦੇ ਤਜਰਬਿਆਂ ਨੂੰ ਕਲਮਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ, ”ਮੈਂ ਸੱਚਮੁੱਚ ਕਹਿੰਦਾ ਹਾਂ ਕਿ ਮੈਂ ਕੋਈ ਰੱਖਿਅਕ ਨਹੀਂ ਹਾਂ। ਮੈਂ ਇਕ ਸਧਾਰਨ ਇਨਸਾਨ ਹਾਂ ਜੋ ਪਰਮਾਤਮਾ ਦੀਆਂ ਵੱਡੀਆਂ ਯੋਜਨਾਵਾਂ ਵਿਚ ਆਪਣੀ ਤਰਫੋਂ ਨਿਗੂਣਾ ਜਿਹਾ ਯੋਗਦਾਨ ਪਾ ਰਿਹਾ ਹੈ। ਇਸ ਦੌਰਾਨ ਜੇਕਰ ਮੈਂ ਕਿਸੇ ਵੀ ਢੰਗ ਨਾਲ ਕਿਸੇ ਇਨਸਾਨ ਦੇ ਜੀਵਨ ਨੂੰ ਬਿਹਤਰ ਬਣਾ ਸਕਿਆ ਤਾਂ ਇਸ ਲਈ ਮੈਂ ਇਹੀ ਕਹਿ ਸਕਦਾਂ ਹਾਂ ਕਿ ਮੇਰੇ ਉਤੇ ਅਕਾਲ ਪੁਰਖ ਦੀ ਮਿਹਰ ਹੈ ਜੋ ਮੈਨੂੰ ਆਪਣੀ ਡਿਊਟੀ ਨਿਭਾਉਣ ਵਿਚ ਮੇਰਾ ਮਾਰਗ ਦਰਸ਼ਨ ਕਰ ਰਹੇ ਹਨ।“

 

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ - ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਸੌਂਦ

ਪਰਮਿੰਦਰ ਝੋਟੇ ਦੇ ਕਤਲ ਮਾਮਲੇ 'ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

SC ਸਬ ਪਲਾਨ ਤਹਿਤ ₹17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ GST ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼

ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪਰਮਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ