Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ

PUNJAB NEWS EXPRESS | April 11, 2021 07:19 PM

ਚੰਡੀਗੜ੍ਹ, :     ਸੂਬੇ ਵਿੱਚ ਹਾੜ੍ਹੀ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿੱਚ ਸਾਰੇ 22 ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਕਿ ਕੋਵਿਡ-19 ਦੇ ਮੱਦੇਨਜ਼ਰ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ।  

  ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਦਿ੍ੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਸਮਾਜਿਕ ਦੂਰੀ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਮੰਡੀਆਂ ਵਿਚ ਸੈਨੀਟਾਈਜ਼ਰ,  ਮਾਸਕ,  ਹੱਥ ਧੋਣ ਦੇ ਪ੍ਬੰਧ,  ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।

         ਮੰਡੀ ਬੋਰਡ ਦੇ ਇਕ ਬੁਲਾਰੇ ਨੇ ਅੱਜ ਦੱਸਿਆ ਕਿ ਚੇਅਰਮੈਨ ਨੇ ਕਿਸਾਨਾਂ ਨੂੰ ਮੰਡੀ ਬੋਰਡ ਦੀ ਮੋਬਾਈਲ ਐਪ ‘e-PMB’ ਡਾਊਨਲੋਡ ਕਰਨ ਲਈ ਆਖਿਆ ਹੈ ਤਾਂ ਕਿ ਮੰਡੀਆਂ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਕਣਕ ਵੇਚਣ ਲਈ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ। ਉਨਾਂ ਨੇ ਉਮੀਦ ਜਾਹਰ ਕੀਤੀ ਕਿ ਇਸ ਐਪ ਨਾਲ ਕੋਵਿਡ-19 ਦੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਕਣਕ ਦੀ ਖਰੀਦ ਲਈ ਸਾਰੇ ਭਾਈਵਾਲਾਂ ਨੂੰ ਬਹੁਤ ਲਾਭ ਹੋਵੇਗਾ।

          ਕਣਕ ਦੀ ਖਰੀਦ ਬਾਰੇ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਖਰੀਦ ਨਾਲ ਸਬੰਧਤ ਕਿਸੇ ਵੀ ਮਸਲੇ ’ਤੇ ਪਹਿਲਾਂ ਸਬੰਧਤ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਅਤੇ ਜੇਕਰ ਮਸਲਾ ਹੱਲ ਨਹੀਂ ਹੁੰਦਾ ਤਾਂ ਉਹ ਆਪੋ-ਆਪਣੇ ਜ਼ਿਲੇ ਦੇ ਕੰਟਰੋਲ ਰੂਮ ’ਤੇ ਰਾਬਤਾ ਕਾਇਮ ਕਰ ਸਕਦੇ ਹਨ।

          ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿਚ ਵਿਸ਼ੇਸ਼ ਟੀਮ ਡਿਊਟੀ ਨਿਭਾਏਗੀ ਜੋ ਸਵੇਰੇ ਤੋਂ ਸ਼ਾਮ ਤੱਕ ਕਿਸਾਨਾਂ,  ਆੜ੍ਹਤੀਆਂ ਤੇ ਹੋਰਾਂ ਦੀਆਂ ਸ਼ਿਕਾਇਤਾਂ ਅਤੇ ਸਵਾਲਾਂ ਦਾ ਨਿਪਟਾਰਾ ਕਰੇਗੀ।

ਕੰਟਰੋਲ ਰੂਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਟੇਟ ਕੰਟਰੋਲ ਰੂਮ ’ਤੇ ਸਾਰੇ ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ ਜਿੱਥੇ ਮੰਡੀ ਬੋਰਡ ਦੀਆਂ ਟੀਮਾਂ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਸ਼ਿਕਾਇਤਾਂ ਸੁਣਨ ਲਈ ਤਾਇਨਾਤ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮਿਤਸਰ ਜ਼ਿਲੇ ਦੇ ਕਿਸਾਨ ਅਤੇ ਆੜ੍ਹਤੀਏ 0172-5101647 ’ਤੇ ਸੰਪਰਕ ਕਾਇਮ ਕਰ ਸਕਦੇ ਹਨ। ਇਸੇ ਤਰਾਂ ਬਰਨਾਲਾ (0172-5101673),  ਬਠਿੰਡਾ (0172-5101668),  ਫਰੀਦਕੋਟ (0172-5101694),  ਫਤਹਿਗੜ੍ਹ ਸਾਹਿਬ (0172-5101665) ਅਤੇ ਫਾਜ਼ਿਲਕਾ (0172-5101650) ’ਤੇ ਸੰਪਰਕ ਕਰ ਸਕਦੇ ਹਨ। ਫਿਰੋਜ਼ਪੁਰ (0172-5101609),  ਗੁਰਦਾਸਪੁਰ (0172-5101619),  ਹੁਸ਼ਿਆਰਪੁਰ (0172-5101605),  ਜਲੰਧਰ (0172-5101682),  ਕਪੂਰਥਲਾ (0172-5101620),  ਲੁਧਿਆਣਾ (0172-5101629) ਅਤੇ ਮਾਨਸਾ (0172-5101648) ’ਤੇ ਰਾਬਤਾ ਕਾਇਮ ਕਰ ਸਕਦੇ ਹਨ।

ਇਸੇ ਤਰ੍ਹਾਂ ਮੋਗਾ ਦੇ ਕਿਸਾਨ ਅਤੇ ਆੜ੍ਹਤੀਏ ਕੰਟਰੋਲ ਰੂਮ ਨਾਲ 0172-5101700 ’ਤੇ ਸੰਪਰਕ ਕਰ ਸਕਦੇ ਹਨ,  ਮੁਹਾਲੀ (0172-5101641),  ਪਠਾਨਕੋਟ (0172-5101651),  ਪਟਿਆਲਾ (0172-5101652),  ਰੋਪੜ (0172-5101646),  ਸੰਗਰੂਰ (0172-5101692) ‘ਤੇ ਸੰਪਰਕ ਕਰ ਸਕਦੇ ਹਨ। ਇਸੇ ਤਰਾਂ ਐਸ.ਬੀ.ਐਸ.  ਨਗਰ (0172-5101649),  ਸ੍ਰੀ ਮੁਕਤਸਰ ਸਾਹਿਬ (0172-5101659) ਅਤੇ ਤਰਨਤਾਰਨ (172-5101643) ’ਤੇ ਰਾਬਤਾ ਕਰ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ