Wednesday, April 24, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪੰਜਾਬ ਦੀ ਰਾਜਨੀਤੀ ਦੇ ਜੋੜ ਤੋੜ ਦਾ ਫੈਸਲਾ ਸਿਰਫ ਭੈਣ ਮਾਇਆਵਤੀ ਜੀ ਕਰਨਗੇ, ਗੱਠਜੋੜ ਸਬੰਧੀ ਮੀਡੀਆ ਦੀਆ ਅਫਵਾਹਾਂ ਨਿਰਮੂਲ

PUNJAB NEWS EXPRESS | June 06, 2021 06:37 PM
ਮੋਹਾਲੀ: ਬਸਪਾ ਪੰਜਾਬ ਵਿੱਚ ਰਾਜਨੀਤਿਕ ਗਠਜੋੜ ਦਾ ਐਲਾਨ ਲਈ ਸਿਰਫ ਬਸਪਾ ਦੇ ਰਾਸ਼ਟਰੀ ਨੇਤਾ ਹੀ ਅਧਿਕਾਰਤ ਹਨ। ਬਹੁਜਨ ਸਮਾਜ ਪਾਰਟੀ ਵਲੋਂ ਕਿਸੀ ਵੀ ਕਿਸਮ ਦਾ ਰਾਜਨੀਤਿਕ ਗੱਠਜੋੜ ਪੰਜਾਬ ਦੀ ਰਾਜਨੀਤੀ ਲਈ ਨਹੀਂ ਹੋਇਆ ਹੈ। ਬਸਪਾ ਦੇ ਇਕਮਾਤਰ ਨੇਤਾ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਹਨ। ਇਹ ਜਾਣਕਾਰੀ ਪ੍ਰੈਸ ਨੋਟ ਰਾਹੀਂ ਦਿੰਦਿਆ ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਓਹਨਾ ਦੀ ਡਿਊਟੀ ਸਿਰਫ ਸੰਗਠਨ ਬਣਾਉਣ ਦੀ ਹੈ ਤੇ ਸਮੁੱਚੀ ਬਸਪਾ ਪੰਜਾਬ ਦੀ ਟੀਮ ਸੰਗਠਨ ਬਣਾਉਣ ਵਿੱਚ ਲੱਗੀ ਹੋਈ ਹੈ।
 
ਜਿਸ ਵਿਚ ਪੰਜਾਬ ਨੂੰ 117 ਵਿਧਾਨ ਸਭਾ ਢਾਂਚੇ ਦੇ ਨਾਲ 2300 ਸੈਕਟਰ ਵਿੱਚ ਵੰਡਿਆ ਹੋਇਆ ਹੈ। ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਸੈਕਟਰ ਢਾਂਚਾ, ਬੂਥ ਕਮੇਟੀਆ ਅਤੇ ਸ਼ਹਿਰਾਂ ਵਿੱਚ ਵਾਰਡ ਕਮੇਟੀਆ ਦੇ ਗਠਨ ਵਿਚ ਦਿਨ ਰਾਤ ਲੱਗੀ ਹੋਈ ਹੈ। ਸ ਗੜ੍ਹੀ ਨੇ ਕਿਹਾ ਕਿ ਉਹ ਮੀਡੀਆ ਦੇ ਕੁਝ ਸ਼ਰਾਰਤੀ ਤੱਤਾਂ ਵਾਲੀ ਧਿਆਨ ਨਾ ਦੇਣ ਜੋਕਿ ਕਾਂਗਰਸ ਭਾਜਪਾ ਦੇ ਹੱਥਾਂ ਵਿਚ ਖੇਡਕੇ ਗਲਤ ਖਬਰਾਂ ਨੂੰ ਪਲਾਂਟ ਕਰਕੇ ਬਸਪਾ ਨੂੰ ਰਾਜਨੀਤਿਕ ਅਤੇ ਰਣਨਿਤਿਕ ਤੌਰ ਤੇ ਕਮਜੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। 
ਪੰਜਾਬ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਣੀਵਾਲ ਜੀ ਨੇ ਇਸ ਮੌਕੇ ਕਿਹਾ ਕਿ ਬਸਪਾ ਪੰਜਾਬ ਦੀ ਲੀਡਰਸ਼ਿਪ ਬਹੁਤ ਮੇਹਨਤ ਨਾਲ ਬੂਥ ਤੇ ਪਿੰਡ ਪਿੰਡ ਜਾਣ ਦੀ ਕੋਸਿਸ ਕਰ ਰਹੀ ਹੈ, ਅਜਿਹੇ ਨਾਜ਼ੁਕ ਮੌਕਿਆ ਤੇ ਸਾਨੂੰ  ਸੰਜਮ ਬਣਾਕੇ ਰੱਖਣਾ ਰੱਖਣਾ ਚਾਹੀਦਾ ਹੈ ਅਤੇ ਰਾਸ਼ਟਰੀ ਨੇਤਾ ਭੈਣ ਕੁਮਾਰੀ ਮਾਇਆਵਤੀ ਜੀ ਦੇ ਫੈਸਲੇ ਅਤੇ ਅਗਵਾਈ ਵਿਚ ਦਿਨ ਰਾਤ ਅੱਗੇ ਵਧਣ ਲਈ ਪੰਜਾਬ ਦੇ ਆਮ ਲੋਕਾਂ ਨੂੰ ਜੋੜਨ ਲਈ ਅਣਥੱਕ ਕੇਡਰ ਅਤੇ ਮੀਟਿੰਗਾਂ ਜਾਰੀ ਰਖਣੀਆਂ ਚਾਹੀਦੀਆਂ ਹਨ।
 
ਸ ਗੜ੍ਹੀ ਨੇ ਪੰਜਾਬ ਦੇ ਰਾਜਨੀਤਿਕ ਹਾਲਾਤਾਂ ਉਪਰ ਕਿਹਾ ਕਿ ਕੌਰੋਨਾ ਵੈਕਸੀਨ ਘਪਲੇ ਲਈ ਮੁੱਖ ਮੰਤਰੀ ਸ਼੍ਰੀ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਸ਼੍ਰੀ ਬਲਬੀਰ ਸਿਧੂ ਜੀ ਦੋਸ਼ੀ ਹਨ। ਘਪਲੇ ਦੀ ਸੀਬੀਆਈ ਜਾਂਚ ਫਾਸਟ ਟਰੈਕ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ 2 ਲੱਖ ਵਿਦਿਆਰਥੀਆਂ ਦੇ ਰੋਲ ਨੰਬਰ ਰੋਕਣੇ ਪੰਜਾਬ ਸਰਕਾਰ ਦੀ ਅਸਫ਼ਲਤਾ ਹੈ, ਬਸਪਾ ਪੰਜਾਬ ਵਲੋਂ ਇਸ ਲਈ 10 ਜੂਨ ਦੀ ਸੂਬਾ ਮੀਟਿੰਗ ਮੰਥਨ ਲਈ ਬੁਲਾਈ ਹੈ। ਪੰਜਾਬ ਵਿੱਚ ਦਲਿਤਾਂ ਤੇ ਪਛੜੇ ਵਰਗਾਂ ਦੇ ਮੁੱਦਿਆ ਉਪਰ ਬੋਲਦੇ ਸ ਗੜ੍ਹੀ ਨੇ ਕਿਹਾ ਕਿ ਮੰਡਲ ਕਮਿਸ਼ਨ ਰਿਪੋਰਟ, 85ਵੀ ਸੋਧ ਲਾਗੂ ਨਾ ਹੋਣਾ, ਬੈਕਲਾਗ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਨਾ ਹੋਣਾ, ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿੱਚ ਰਾਖਵਾਂਕਰਨ ਨੀਤੀ ਦਾ ਨਾਂ ਹੋਣਾ, ਸਫ਼ਾਈ ਕਰਮਚਾਰੀਆਂ ਨੂੰ ਪੱਕੇ ਨਾ ਕਰਨਾ ਆਦਿ ਸਾਰੇ ਦਲਿਤ ਮੁੱਦਿਆ ਉਪਰ ਕਾਂਗਰਸ ਸਰਕਾਰ ਅਸਫਲ ਸਿੱਧ ਹੋਈ ਹੈ। ਬਸਪਾ ਪੰਜਾਬ ਕਾਂਗਰਸ ਨੂੰ ਸਬਕ ਸਿਖਾਉਣ ਲਈ ਲਗਾਤਾਰ ਪੰਜਾਬੀਆਂ ਦੀ ਲਾਮਬੰਦੀ ਜਾਰੀ ਰੱਖੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ