Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਕਾਂਗਰਸ ਸਰਕਾਰ ਦੇ ਨਿਰੰਤਰ ਤੇ ਕੇਂਦਰਿਤ ਯਤਨਾਂ ਸਦਕਾ ਪਰਫਾਰਮੈਂਸ ਗਰੇਡਿੰਗ ਇੰਡੈਕਸ ‘ਚ ਮੋਹਰੀ ਰਿਹਾ ਪੰਜਾਬ: ਵਿਜੈ ਇੰਦਰ ਸਿੰਗਲਾ

PUNJAB NEWS EXPRESS | June 06, 2021 10:35 PM

ਚੰਡੀਗੜ, : ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਕਿਹਾ ਕਿ ਇਹ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਰੰਤਰ ਅਤੇ ਕੇਂਦਿ੍ਰਤ ਯਤਨਾਂ ਦਾ ਹੀ ਨਤੀਜਾ ਹੈ ਕਿ ਪੰਜਾਬ ਨੇ ਰਾਜਾਂ ਅਤੇ ਕੇਂਦਰ ਸਾਸਤ ਪ੍ਰਦੇਸ ਲਈ ਕਾਰਗੁਜਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ) 2019-20 ਵਿੱਚ ਸਿਰਮੌਰ ਖਿਤਾਬ ਹਾਸਲ ਕੀਤਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਅਧਿਆਪਕਾਂ, ਅਧਿਕਾਰੀਆਂ ਅਤੇ ਸਿੱਖਿਆ ਵਿਭਾਗ ਦੇ ਹੋਰ ਕਰਮਚਾਰੀਆਂ ਨੂੰ ਵੀ ਪੰਜਾਬ ਨੂੰ ਪੀ.ਜੀ.ਆਈ ਦੇ ਸਿਖਰ ‘ਤੇ ਲਿਆਉਣ ਲਈ ਸਖਤ ਮਿਹਨਤ ਕਰਨ ਲਈ ਵਧਾਈ ਦਿੱਤੀ ਜੋ ਕਿ ਸਕੂਲ ਸਿੱਖਿਆ ਦੇ ਖੇਤਰ ਵਿਚ ਤਬਦੀਲੀ ਲਿਆਉਣ ਲਈ ਕੇਂਦਰ ਸਰਕਾਰ ਦੁਆਰਾ 70 ਮਾਪਦੰਡਾਂ ਦੇ ਅਧਾਰ ‘ਤੇ ਜਾਰੀ ਕੀਤੀ ਗਈ ਹੈ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਾਲ 2017 ਵਿੱਚ ਸਰਕਾਰ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾ ਸਿਰਫ ਨਵੀਆਂ ਪਹਿਲਕਦਮੀਆਂ ਸੁਰੂ ਕੀਤੀਆਂ ਬਲਕਿ ਹੋਰ ਵੀ ਕਈ ਸੁਧਾਰਾਂ ਦੀ ਸੁਰੂਆਤ ਕੀਤੀ ਹੈ ਜੋ ਹਰ ਪੱਧਰ ‘ਤੇ ਲੋੜੀਂਦੇ ਅਤੇ ਅਨੁਕੂਲ ਵਿਦਿਅਕ ਨਤੀਜੇ ਲਿਆਉਣ ਵਿੱਚ ਸਹਾਈ ਹੋਏ ਹਨ। ਉਨਾਂ ਅੱਗੇ ਕਿਹਾ ਕਿ ਸਮਾਰਟ ਸਕੂਲ ਨੀਤੀ, ਆਨਲਾਈਨ ਅਧਿਆਪਕ ਤਬਾਦਲਾ ਨੀਤੀ, ਪ੍ਰਬੰਧਕ ਪੱਧਰ ਦੀਆਂ ਅਸਾਮੀਆਂ ਦੀ ਪੀ.ਪੀ.ਐਸ.ਸੀ. ਰਾਹੀਂ ਸਿੱਧੀ ਭਰਤੀ, ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸੁਰੂਆਤ, ਆਨ ਲਾਈਨ ਸਿੱਖਿਆ ਅਤੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ ਮੁਫਤ ਸਮਾਰਟਫੋਨ ਦੀ ਵੰਡ ਤਹਿਤ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਦਾ ਅਧਾਰ ਬਣ ਗਈ ਹੈ।
ਸ਼੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲਿਆਂਦੇ ਗਏ ਸੁਧਾਰਾਂ ਅਤੇ ਨਵੇਂ ਉਪਰਾਲਿਆਂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਆਪਕਾਂ ਤੇ ਅਫ਼ਸਰਾਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਨੇ ਵੀ ਪੰਜਾਬ ਨੂੰ ਸਕੂਲ ਸਿੱਖਿਆ ਦੇ ਖੇਤਰ ਵਿੱਚ ਅੱਵਲ ਦਰਜੇ ’ਤੇ ਲੈ ਕੇ ਆਉਣ ਲਈ ਅਹਿਮ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਆਨਲਾਇਨ ਮਾਧਿਅਮਾਂ ਰਾਹੀਂ ਮੁਹੱਈਆ ਕਰਵਾਈ ਸਗੋਂ ਕਿਤਾਬਾਂ, ਵਰਦੀਆਂ ਤੇ ਇੱਥੋਂ ਤੱਕ ਕਿ ਮਿਡ ਡੇਅ ਮੀਲ ਦਾ ਰਾਸਨ ਵੀ ਉਨਾਂ ਦੇ ਘਰਾਂ ਤੱਕ ਪੁੱਜਦਾ ਕੀਤਾ ਹੈ।
---------
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

ਪੰਜਾਬ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਐਨ.ਐਫ.ਸੀ. ਤਕਨਾਲੋਜੀ ਅਧਾਰਿਤ ਸ਼ਨਾਖਤੀ ਕਾਰਡ ਦੀ ਵਰਤੋਂ ਕਰਨ ਵਾਲਾ ਪਹਿਲਾ ਸੂਬਾ ਬਣਿਆ

ਪੰਜਾਬ ਮੰਡੀ ਬੋਰਡ ਅਗਲੇ ਹਫ਼ਤੇ ਆਪਣੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮਾਰਟ ਕਾਰਡ ਜਾਰੀ ਕਰੇਗਾ-ਲਾਲ ਸਿੰਘ

ਚੰਡੀਗੜ, 6 ਜੂਨ:
ਦੁਨੀਆ ਭਰ ਦੇ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ ਜਿਥੇ ਕਈ ਦੇਸਾਂ ਵਿਚ ਇਲੈਕਟ੍ਰਾਨਿਕ ਸ਼ਨਾਖ਼ਤੀ ਕਾਰਡਾਂ (ਈ-ਆਈ.ਡੀਜ਼) ਦੀ ਵਰਤੋਂ ਸ਼ੁਰੂ ਕੀਤੀ ਗਈ ਹੈ, ਉਥੇ ਹੀ ਪੰਜਾਬ ਸਰਕਾਰ ਨੇ ਵੀ ਆਪਣੇ ਪ੍ਰਮੁੱਖ ਅਦਾਰੇ ਪੰਜਾਬ ਮੰਡੀ ਬੋਰਡ ਰਾਹੀਂ ਆਪਣੇ ਅਧਿਕਾਰੀਆਂ / ਕਰਮਚਾਰੀਆਂ ਲਈ ਨੀਅਰ ਫੀਲਡ ਕਮਿਊਨੀਕੇਸ਼ਨ (ਐਨ.ਐਫ.ਸੀ.) ਤਕਨਾਲੋਜੀ ਨਾਲ ਲੈਸ ਈ-ਆਈ.ਡੀਜ਼ ਦੀ ਵਰਤੋਂ ਸੁਰੂ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਇਹ ਈ-ਆਈ.ਡੀਜ਼ ਐਨ.ਐਫ.ਸੀ. ਟੈਕਨੋਲੋਜੀ ਨਾਲ ਲੈਸ ਹਨ।ਇਹ ਇਕ ਮਾਪਦੰਡ ਅਧਾਰਤ ਵਾਇਰਲੈੱਸ ਕਮਿਊਨੀਕੇਸਨ ਤਕਨਾਲੋਜੀ ਹੈ ਜੋ ਕੁਝ ਸੈਂਟੀਮੀਟਰ ਦੀ ਦੂਰੀ ਤੋਂ ਉਪਕਰਨਾਂ ਦਰਮਿਆਨ ਡਾਟਾ ਦੇ ਆਦਾਨ-ਪ੍ਰਦਾਨ ਦੀ ਆਗਿਆ ਦਿੰਦੀ ਹੈ ਅਤੇ ਇਸਨੂੰ ਮੁੱਢਲੇ ਪ੍ਰਮਾਣਿਕਤਾ ਉਪਕਰਣ ਵਜੋਂ ਵਰਤਿਆ ਜਾਏਗਾ। ਐਨਐਫਸੀ 13.66 ਮੈਗਾਹਰਟਜ਼ ’ ਤੇ ਕੰਮ ਕਰਦੀ ਹੈ ਅਤੇ 424 ਕੇਬਿਟਜ਼/ਸੈਕਿੰਡ ਤੱਕ ਦੀ ਸਪੀਡ ਨਾਲ ਡਾਟਾ ਟਰਾਂਸਫਰ ਕਰਦੀ ਹੈ।

ਜ਼ਿਕਰਯੋਗ ਹੈ ਕਿ ਇੱਕ ਐਨਐਫਸੀ ਸਮਰੱਥ ਮੋਬਾਈਲ ਡਿਵਾਈਸ ਇੱਕ ਕਾਰਡ ਜਾਂ ਰੀਡਰ ਜਾਂ ਦੋਵਾਂ ਦੀ ਤਰਾਂ ਕੰਮ ਕਰ ਸਕਦੀ ਹੈ ਜੋ ਉਪਭੋਗਤਾ ਡਿਵਾਇਸ ਨੂੰ ਜਾਣਕਾਰੀ ਸਾਂਝੀ ਕਰਨ ਅਤੇ ਆਪਣੀ ਪਛਾਣ ਸਾਬਤ ਕਰਨ ਦੇ ਯੋਗ ਬਣਾਉਂਦੀ ਹੈ।

ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਇਸ ਐਨ.ਐਫ.ਸੀ. ਤਕਨਾਲੋਜੀ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰੀਆਂ / ਕਰਮਚਾਰੀਆਂ ਲਈ ਈ-ਆਈ.ਡੀਜ਼ ਤਿਆਰ ਕਰਕੇ ਸੁਰੂਆਤ ਕੀਤੀ ਹੈ। ਉਨਾਂ ਇਹ ਵੀ ਖੁਲਾਸਾ ਕੀਤਾ ਕਿ ਮੰਡੀ ਬੋਰਡ ਅਗਲੇ ਹਫਤੇ ਇਸ ਤਕਨਾਲੋਜੀ ਦੀ ਸੁਰੂਆਤ ਕਰੇਗਾ। ਇਸ ਲਈ, ਮਨੁੱਖੀ ਸਰੋਤ ਪ੍ਰਬੰਧਨ ਪ੍ਰਣਾਲੀ (ਐਚਆਰਐਮਐਸ) ਦੇ ਡੇਟਾ ਦਾ ਇਸਤੇਮਾਲ ਕੀਤਾ ਗਿਆ ਹੈ, ਜਿੱਥੇ ਹਰ ਅਧਿਕਾਰੀ / ਕਰਮਚਾਰੀ ਦੇ ਵੇਰਵੇ ਸਰਵਿਸ ਬੁੱਕ ਦੇ ਰੂਪ ਵਿੱਚ ਸਟੋਰ ਕੀਤੇ ਜਾਂਦੇ ਹਨ। ਉਨਾਂ ਅੱਗੇ ਕਿਹਾ ਕਿ ਇਹ ਸਹੂਲਤ ਪੈਨਸ਼ਨਰਾਂ ਤੱਕ ਵੀ ਵਧਾਈ ਜਾ ਸਕਦੀ ਹੈ ਕਿਉਂਕਿ ਉਹ ਐਚ.ਆਰ.ਐਮ.ਐਸ. ਸਿਸਟਮ ਦਾ ਹਿੱਸਾ ਹਨ।

ਚੇਅਰਮੈਨ ਨੇ ਅੱਗੇ ਕਿਹਾ ਕਿ ਵਿਸ਼ੇਸ਼ ਤੌਰ ’ਤੇ ਕੋਵਿਡ-19 ਦੇ ਸਮੇਂ ਦੌਰਾਨ ਜਦੋਂ ਸੰਪਰਕ ਰਹਿਤ ਪਛਾਣ ਲਈ ਇਸਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਸਮਾਰਟ ਚਿੱਪਾਂ ਵਾਲੇ ਐਨਐਫਸੀ-ਸਮਰਥਿਤ ਮੋਬਾਈਲ ਫੋਨ, ਵਿਅਕਤੀਗਤ ਦੀ ਪਛਾਣ ਨਾਲ ਮਿਲਾਨ ਕਰਨ ਲਈ ਫੋਨ ਨੂੰ ਸੁਰੱਖਿਅਤ ਢੰਗ ਨਾਲ ਡਾਟਾ ਸਟੋਰ ਕਰਨ ਅਤੇ ਇਸਤੇਮਾਲ ਕਰਨ ਦੀ ਆਗਿਆ ਦਿੰਦੇ ਹਨ। ਮੌਜੂਦਾ ਸਮੇਂ ਐਨਐਫਸੀ ਮੋਬਾਈਲ ਫੋਨਾਂ ਵਿੱਚ ਮਿਆਰੀ ਕਾਰਜਕੁਸਲਤਾ ਦੇ ਤੌਰ ’ਤੇ ਉਪਲਬਧ ਹੈ ਅਤੇ ਉਪਭੋਗਤਾਵਾਂ ਨੂੰ ਸੁਰੱਖਿਅਤ ਢੰਗ ਨਾਲ ਸੰਪਰਕ ਰਹਿਤ ਵਰਤੋਂ ਕਰਨ, ਡਿਜੀਟਲ ਸਮੱਗਰੀ ਤੱਕ ਪਹੁੰਚ ਕਰਨ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਨੂੰ ਸੌਖੇ ਢੰਗ ਨਾਲ ਕੁਨੈਕਟ ਕਰਨ ਦੀ ਆਗਿਆ ਦਿੰਦਾ ਹੈ।

ਇਸ ਦੌਰਾਨ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਚਾਰ ਸਾਲ ਪਹਿਲਾਂ ਐਚ.ਆਰ.ਐਮ.ਐਸ. ਪ੍ਰਣਾਲੀ ਲਾਗੂ ਕੀਤੀ ਹੈ ਅਤੇ ਹੁਣ ਸਾਰੇ ਅਧਿਕਾਰੀ/ਕਰਮਚਾਰੀ ਇਸ ਪ੍ਰਣਾਲੀ ਦਾ ਹਿੱਸਾ ਹਨ, ਜਿਥੇ ਉਨਾਂ ਵੱਲੋਂ ਇਸ ਪ੍ਰਣਾਲੀ ਰਾਹੀਂ ਹੀ ਤਨਖਾਹਾਂ ਵੀ ਕਢਵਾਈਆਂ ਜਾ ਰਹੀਆਂ ਹਨ। ਇਸ ਤਰਾਂ ਐਨਐਫਸੀ ਤਕਨਾਲੋਜੀ ਦੀ ਵਰਤੋਂ ਕਰਦਿਆਂ ਈ-ਆਈ.ਡੀਜ਼ ਦੀ ਵਰਤੋਂ ਇਸ ਮਹਾਂਮਾਰੀ ਦੌਰਾਨ ਪੰਜਾਬ ਲਈ ਇੱਕ ਮੀਲ ਪੱਥਰ ਸਾਬਤ ਹੋਏਗੀ, ਖਾਸਕਰ ਉਨਾਂ ਕਰਮਚਾਰੀਆਂ ਲਈ ਜੋ ਲਾਕਡਾਊਨ/ਕਰਫਿਊ ਵਿਚ ਵੀ ਦਿਨ ਰਾਤ ਕੰਮ ਕਰ ਰਹੇ ਹਨ, ਜਿੱਥੇ ਉਨਾਂ ਨੂੰ ਆਪਣਾ ਆਈਡੀ ਨਾਲ ਕਾਰਡ ਰੱਖਣਾ ਪੈਂਦਾ ਹੈ।

ਉਨਾਂ ਅੱਗੇ ਕਿਹਾ ਕਿ ਮੰਡੀ ਬੋਰਡ ਦੁਆਰਾ ਜਾਰੀ ਕੀਤੀ ਗਈ ਈ-ਆਈ.ਡੀਜ਼ ਦੀ ਵਰਤੋਂ ਦੋ ਉਦੇਸ਼ਾਂ ਸ਼ਨਾਖ਼ਤੀ ਕਾਰਡ ਦੇ ਨਾਲ ਨਾਲ ਇੱਕ ਬਿਜਨਸ ਕਾਰਡ ਵਜੋਂ ਵੀ ਕੀਤੀ ਜਾ ਸਕੇਗੀ। ਉਹ ਵਿਅਕਤੀ ਜਿਸ ਕੋਲ ਇਹ ਐਨ.ਐਫ.ਸੀ. ਕਾਰਡ ਹੈ, ਨੂੰ ਆਪਣੇ ਵੇਰਵੇ ਕਿਸੇ ਹੋਰ ਵਿਅਕਤੀ ਤੱਕ ਪਹੁੰਚਾਉਣ ਲਈ ਸਮਾਰਟ ਫੋਨ ’ਤੇ ਟੈਪ ਕਰਨ ਦੀ ਜ਼ਰੂਰਤ ਹੈ। ਇਹ ਐਨਐਫਸੀ ਕਾਰਡ ਵਿਅਕਤੀ ਦੇ ਸੋਸਲ ਨੈਟਵਰਕ ਜਿਵੇਂ ਟਵਿੱਟਰ, ਫੇਸਬੁੱਕ, ਇੰਸਟਾਗ੍ਰਾਮ, ਯੂ-ਟਿਊਬ ਚੈਨਲ ਆਦਿ ਦੀ ਜਾਣਕਾਰੀ ਵੀ ਲੈ ਸਕਦਾ ਹੈ। ਇਸ ਤਰਾਂ, ਸਿਰਫ ਇੱਕ ਟੈਪ ਵਿੱਚ, ਕੋਈ ਵੀ ਆਪਣੇ ਆਈਡੀ ਕਾਰਡ ਨੂੰ ਵੇਖੇ ਬਿਨਾਂ ਜਾਣਕਾਰੀ ਸਾਂਝੀ ਕਰ ਸਕਦਾ ਹੈ।

ਉਨਾਂ ਅੱਗੇ ਦੱਸਿਆ ਕਿ ਵੱਖ-ਵੱਖ ਸਰਕਾਰੀ ਯੋਜਨਾਵਾਂ ਜਿਵੇਂ ਸਿਟੀਜਨ ਕਾਰਡ / ਸਨਾਖਤੀ ਕਾਰਡ, ਬੁਢਾਪਾ ਪੈਨਸਨ, ਡਰਾਇਵਿੰਗ ਲਾਇਸੰਸ, ਪੇਸ਼ੈਂਟ ਕਾਰਡ ਜਾਂ ਬੀਮਾ ਯੋਜਨਾਵਾਂ ਆਦਿ ਵੀ ਇਸ ਸਮਾਰਟ ਕਾਰਡ ਨਾਲ ਜੋੜੀਆਂ ਜਾ ਸਕਦੀਆਂ ਹਨ ਤਾਂ ਜੋ ਸਾਰੀਆਂ ਯੋਜਨਾਵਾਂ ਤੱਕ ਪਹੁੰਚ ਲਈ ਇਕ ਮੰਚ ਬਣਾਇਆ ਜਾ ਸਕੇ। ਇਸ ਤਰਾਂ, ਸਰਕਾਰ ਤੋਂ ਲੋੜੀਂਦੀ ਪ੍ਰਵਾਨਗੀ ਮਿਲਣ ਤੋਂ ਬਾਅਦ, ਇਸ ਕਾਰਡ ਦੀ ਵਰਤੋਂ ਨਾਗਰਿਕਾਂ ਦੇ ਲਾਭ ਲਈ ਪੰਜਾਬ ਦੇ ਨਾਲ ਨਾਲ ਦੇਸ ਦੇ ਹੋਰ ਹਿੱਸਿਆਂ ਵਿਚ ਵੀ ਕੀਤੀ ਜਾ ਸਕੇਗੀ। ਇਹ ਕਾਰਡ ਨਾਗਰਿਕਾਂ ਨੂੰ ਆਪਣੇ ਨਾਲ ਗੈਰ-ਜ਼ਰੂਰੀ ਦਸਤਾਵੇਜ਼ ਲਿਜਾਏ ਬਿਨਾਂ ਵੱਖ ਵੱਖ ਸਰਕਾਰੀ ਯੋਜਨਾਵਾਂ ਤੱਕ ਪਹੁੰਚ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ