Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਹਦਾਇਤ; ਧਰਨੇ ਲਾਉਣ ਵਾਲੇ ਆਪ ਤੇ ਅਕਾਲੀ ਆਗੂਆਂ ਵਿਰੁੱਧ ਕਾਰਵਾਈ ਤੇ ਕੇਸ ਦਰਜ ਕਰੋ

PUNJAB NEWS EXPRESS | June 07, 2021 10:29 PM

ਚੰਡੀਗੜ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਨੂੰ ਹਦਾਇਤ ਕੀਤੀ ਕਿ ਪਿਛਲੇ ਕੁੱਝ ਦਿਨਾਂ ਤੋਂ ਰਾਜ ਵਿੱਚ ਧਰਨਾ ਦੇ ਰਹੇ ਵਿਰੋਧੀ ਧਿਰ ਦੇ ਆਗੂਆਂ ਤੇ ਵਰਕਰਾਂ ਖ਼ਿਲਾਫ਼ ਆਫ਼ਤ ਪ੍ਰਬੰਧਨ ਐਕਟ ਅਧੀਨ ਕੇਸ ਦਰਜ ਕੀਤੇ ਜਾਣ।
ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਦੀਆਂ ਅਜਿਹੀਆਂ ਗਤੀਵਿਧੀਆਂ ਨੂੰ ਗੈਰ ਜ਼ਿੰਮੇਵਾਰਾਨਾ ਅਤੇ ਮਹਾਂਮਾਰੀ ਦੇ ਫੈਲਾਅ ਦੇ ਮੱਦੇਨਜ਼ਰ ਸਖ਼ਤ ਪਾਬੰਦੀਆਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਿਹਾ ਕਿ ਇਸ ਕਾਨੂੰਨ ਤਹਿਤ ਅਜਿਹੇ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਅਜਿਹੇ ਸਮੇਂ ਜਦੋਂ ਲੋਕ ਵਿਆਹਾਂ ਤੇ ਸਸਕਾਰਾਂ ਤੱਕ ਵਿੱਚ ਵੀ ਇਕੱਠੇ ਨਹੀਂ ਹੋ ਸਕਦੇ ਤਾਂ ਇਨਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦਾ ਆਪ-ਹੁਦਰਾ ਵਿਹਾਰ ਦਰਸਾਉਂਦਾ ਹੈ ਕਿ ਉਨਾਂ ਨੂੰ ਪੰਜਾਬੀਆਂ ਦੀ ਸਿਹਤ ਤੇ ਸੁਰੱਖਿਆ ਦੀ ਕੋਈ ਚਿੰਤਾ ਨਹੀਂ ਹੈ। ਉਨਾਂ ਕਿਹਾ ਕਿ ਇਸ ਤਰਾਂ ਦੇ ਵਿਹਾਰ ਨੂੰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਆਪ ਦੇ ਕੱਲ ਦੇ ਧਰਨੇ ਨੂੰ ਸੂਬੇ ਵਿੱਚ ਲਾਗੂ ਵੀਕੈਂਡ ਕਰਫਿਊ ਦੀ ਉਲੰਘਣਾ ਕਰਾਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਧਰਨੇ ਤੇ ਸਿਆਸੀ ਇਕੱਠ ਮਹਾਂਮਾਰੀ ਦੇ ਵੱਡੇ ਪੱਧਰ ਉਤੇ ਫੈਲਾਅ ਦਾ ਕਾਰਨ ਬਣ ਸਕਦੇ ਹਨ ਅਤੇ ਇਨਾਂ ਨਾਲ ਪੁਖ਼ਤਗੀ ਨਾਲ ਨਜਿੱਠਣਾ ਪਵੇਗਾ। ਉਨਾਂ ਡੀ.ਜੀ.ਪੀ. ਨੂੰ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸਿਆਸੀ ਆਗੂਆਂ ਦੀ ਸਮਾਜ ਪ੍ਰਤੀ ਵਡੇਰੀ ਜ਼ਿੰਮੇਵਾਰੀ ਬਣਦੀ ਹੈ, ਜਿਸ ਨੂੰ ਇਨਾਂ ਪਾਰਟੀਆਂ ਨੇ ਛੱਡ ਦਿੱਤਾ ਹੈ, ਇਸ ਨਾਲ ਪੰਜਾਬ ਦੇ ਲੋਕਾਂ ਦਾ ਜੀਵਨ ਖਤਰੇ ਵਿੱਚ ਪਿਆ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਸਮਾਂ ਸਿਆਸੀ ਖੇਡਾਂ ਖੇਡਣ ਅਤੇ ਹੋਛੇ ਸਿਆਸੀ ਹਥਕੰਡੇ ਅਪਣਾਉਣ ਦਾ ਨਹੀਂ, ਸਗੋਂ ਇਸ ਮਹਾਂਮਾਰੀ ਦੇ ਖ਼ਾਤਮੇ ਲਈ ਇਕੱਠੇ ਮਿਲ ਕੇ ਲੜਨ ਦਾ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਰੋਕਣ ਲਈ ਪਾਬੰਦੀਆਂ ਲਗਾਉਣ ਤੋਂ ਪਹਿਲਾਂ ਹੀ ਉਨਾਂ ਐਲਾਨ ਕਰ ਦਿੱਤਾ ਸੀ ਕਿ ਪੰਜਾਬ ਵਿੱਚ ਸੱਤਾਧਾਰੀ ਕਾਂਗਰਸ ਕੋਈ ਸਿਆਸੀ ਇਕੱਠ ਨਹੀਂ ਕਰੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ