Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਮੁੱਖ ਮੰਤਰੀ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ ਪਰ ਭਲਕੇ ਤੋਂ ਦਰਜਾਵਾਰ ਛੋਟਾਂ ਦੇ ਦਿੱਤੇ ਆਦੇਸ਼

PUNJAB NEWS EXPRESS | June 07, 2021 10:36 PM

ਚੰਡੀਗੜ, : ਸੂਬੇ ਵਿੱਚ ਅਨਲੌਕ ਪ੍ਰਕਿਰਿਆ ਸਬੰਧੀ ਦਰਜਾਵਾਰ ਪਹੁੰਚ ਅਪਣਾਉਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੁਝ ਛੋਟਾਂ ਦੇ ਨਾਲ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਉਣ ਦੇ ਆਦੇਸ਼ ਦਿੱਤੇ। ਇਨਾਂ ਛੋਟਾਂ ਵਿੱਚ ਸ਼ਾਮ ਛੇ ਵਜੇ ਤੱਕ ਦੁਕਾਨਾਂ ਖੋਲਣ ਅਤੇ ਪ੍ਰਾਈਵੇਟ ਦਫਤਰ 50 ਫੀਸਦੀ ਸਮਰੱਥਾ ਨਾਲ ਖੋਲਣੇ ਸ਼ਾਮਲ ਹਨ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਾਤ ਦਾ ਕਰਫਿਊ ਸ਼ਨਿਚਰਵਾਰ ਸਮੇਤ ਹਫਤੇ ਦੇ ਦਿਨਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲਾਗੂ ਰਹੇਗਾ ਪਰ ਐਤਵਾਰ ਨੂੰ ਰੈਗੂਲਰ ਵੀਕੈਂਡ ਕਰਫਿਊ ਜਾਰੀ ਰਹੇਗਾ।
ਪਾਜ਼ੇਟਿਵ ਦਰ 3.2 ਫੀਸਦੀ ਤੱਕ ਡਿੱਗਣ ਅਤੇ ਐਕਟਿਵ ਕੇਸਾਂ ਦੇ ਘਟਣ ਦੇ ਚੱਲਦਿਆਂ ਮੁੱਖ ਮੰਤਰੀ ਨੇ ਵਿਆਹ ਅਤੇ ਸਸਕਾਰ ਸਮੇਤ ਇਕੱਠਾਂ ਵਿੱਚ 20 ਵਿਅਕਤੀਆਂ ਦੀ ਆਗਿਆ ਦੇ ਦਿੱਤੀ। ਸੂਬੇ ਵਿੱਚ ਆਉਣ ਵਾਲਿਆਂ ਲਈ ਦਾਖਲੇ ਦੀਆਂ ਰੋਕਾਂ (ਨੈਗੇਟਿਵ ਕੋਵਿਡ ਟੈਸਟ/ਟੀਕਾਕਰਨ) ਨੂੰ ਖਤਮ ਕਰ ਦਿੱਤਾ ਗਿਆ ਹੈ।
ਸਮਾਜਿਕ ਵਿੱਥ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਨਾਲ ਭਰਤੀ ਪ੍ਰੀਖਿਆਵਾਂ ਦੀ ਪ੍ਰਵਾਨਗੀ ਦੇ ਦਿੱਤੀ ਹਾਲਾਂਕਿ ਮੁੱਖ ਮੰਤਰੀ ਨੇ ਕਿਹਾ ਕਿ ਆਨਲਾਈਨ ਤਰੀਕੇ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖੇਡ ਸਿਖਲਾਈ ਨੂੰ ਵੀ ਆਗਿਆ ਦੇ ਦਿੱਤੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੂੰ ਆਖਿਆ ਗਿਆ ਕਿ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਜਿਨਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
ਮੰਤਰੀਆਂ, ਸੀਨੀਅਰ ਪੁਲਿਸ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਅਤੇ ਸਿਹਤ ਮਾਹਿਰਾਂ ਨਾਲ ਕੋਵਿਡ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਜ਼ਿਲਾ ਪ੍ਰਸ਼ਾਸਨ ਨੂੰ ਕਿਹਾ ਕਿ ਸਥਾਨਕ ਸਥਿਤੀ ਦੇ ਆਧਾਰ ਉਤੇ ਵੀਕੈਂਡ ਸਮੇਤ ਹੋਰਨਾਂ ਦਿਨਾਂ ਲਈ ਗੈਰ ਜ਼ਰੂਰੀ ਦੁਕਾਨਾਂ ਖੋਲਣੀਆਂ ਨਿਰਧਾਰਤ ਕੀਤੀਆਂ ਜਾ ਸਕਦੀਆਂ ਪਰ ਇਹ ਯਕੀਨੀ ਬਣਾਇਆ ਜਾਵੇ ਕਿ ਕੋਵਿਡ ਤੋਂ ਬਚਣ ਲਈ ਭੀੜ ਨੂੰ ਟਾਲਿਆ ਜਾਵੇ। ਸਰਕਾਰੀ ਦਫਤਰਾਂ ਬਾਰੇ ਉਨਾਂ ਕਿਹਾ ਕਿ ਸਬੰਧਤ ਦਫਤਰ ਦਾ ਮੁਖੀ ਹਾਜ਼ਰੀ ਬਾਰੇ ਫੈਸਲਾ ਲੈ ਸਕਦਾ ਹੈ ਪਰ ਜੋਖਮ ਕਾਰਨ ਸਹਿ ਬਿਮਾਰੀ/ਦਿਵਿਆਂਗ ਕਰਮਚਾਰੀਆਂ ਨੂੰ ਛੋਟ ਦਿੱਤੀ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਜੀਤਿਆਂ ਦੇ ਆਧਾਰ ਉਤੇ ਜੇ ਕੋਸਾਂ ਵਿੱਚ ਗਿਰਾਵਟ ਜਾਰੀ ਰਹੀ ਤਾਂ ਹੋਰ ਛੋਟਾਂ ਆਉਣ ਵਾਲੇ ਹਫਤਿਆਂ ਵਿੱਚ ਦਿੱਤੀਆਂ ਜਾਣਗੀਆਂ। ਮਾਹਿਰਾਂ ਦੀ ਸਲਾਹ ਅਨੁਸਾਰ ਹੋਰ ਸਥਿਤੀਆਂ ਨੂੰ ਦੇਖਦਿਆਂ ਜੇ ਹੋਰ ਸੁਧਾਰ ਹੋਇਆ ਤਾਂ ਇਕ ਹਫਤੇ ਬਾਅਦ ਜਿੰਮ ਅਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਖੋਲੇ ਜਾ ਸਕਣਗੇ। ਉਨਾਂ ਕਿਹਾ ਕਿ ਜਿੰਮ ਅਤੇ ਰੈਸਟੋਰੈਂਟ ਦੇ ਮਾਲਕਾਂ ਤੇ ਕਾਮਿਆਂ ਨੂੰ ਖੋਲਣ ਤੋਂ ਪਹਿਲਾਂ ਟੀਕਾਕਰਨ ਲਗਾ ਲੈਣ।
ਮੁੱਖ ਮੰਤਰੀ ਨੇ ਕਿਹਾ ਕਿ ਕੇਸਾਂ ਵਿੱਚ ਗਿਰਾਵਟ ਅਤੇ ਟੈਸਟਾਂ ਵਿੱਚ ਵਾਧੇ ਦੇ ਬਾਵਜੂਦ ਪੰਜਾਬ ਅਵੇਸਲੇ ਹੋਣ ਦਾ ਖਤਰਾ ਮੁੱਲ ਨਹੀਂ ਲੈ ਸਕਦਾ। ਉਨਾਂ ਕਿਹਾ ਕਿ ਵਾਇਰਸ ਦਾ ਬਦਲਦਾ ਸਰੂਪ ਚਿੰਤਾ ਦਾ ਵਿਸ਼ਾ ਹੈ ਹਾਲਾਂਕਿ ਕੋਵਿਡ ਮੌਤ ਦਰ (ਸੀ.ਐਫ.ਆਰ.) ਪਹਿਲੀ ਲਹਿਰ ਨਾਲੋਂ ਘੱਟ ਹੈ।
ਮੁੱਖ ਮੰਤਰੀ ਨੇ ਪਿੰਡਾਂ ਵਿੱਚ ਕਰੋਨਾ ਮੁਕਤ ਪੇਂਡੂ ਅਭਿਆਨ ਦੀ ਰਫ਼ਤਾਰ ’ਤੇ ਤਸੱਲੀ ਪ੍ਰਗਟ ਕੀਤੀ ਜਿੱਥੇ ਕਿ 1.5 ਕਰੋੜ ਵਿਅਕਤੀਆਂ (37 ਲੱਖ ਘਰਾਂ) ਨੂੰ ਪਹਿਲਾਂ ਹੀ ਸਕਰੀਨ ਕੀਤਾ ਜਾ ਚੁੱਕਾ ਹੈ। ਉਨਾਂ ਕਿਹਾ ਕਿ ਇਨਾਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ 5889 ਪਾਜ਼ੇਟਿਵ ਮਰੀਜ਼ਾਂ ਦੀ ਪਛਾਣ ਹੋਈ ਹੈ ਜਿਨਾਂ ਨੂੰ ਪ੍ਰੋਟੋਕਾਲ ਅਨੁਸਾਰ ਮਦਦ ਮੁਹੱਈਆ ਕਰਵਾਈ ਗਈ ਹੈ। ਹਫ਼ਤੇ ਦਰ ਹਫ਼ਤੇ ਦੀ ਪਾਜ਼ੇਟਿਵਿਟੀ ਦਰ 9 ਫੀਸਦੀ ਤੋਂ ਘੱਟ ਕੇ ਮਹਿਜ 3 ਫੀਸਦੀ ਰਹਿ ਗਈ ਹੈ। ਉਨਾਂ ਹਾਲਾਂਕਿ ਇਹ ਵੀ ਕਿਹਾ ਕਿ ਸਕਰੀਨਿੰਗ ਅਤੇ ਟੈਸਟਿੰਗ ਪ੍ਰਕਿਰਿਆਵਾਂ ਨੂੰ ਮਜ਼ਬੂਤ ਕੀਤੇ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਸੂਬੇ ਦੇ ਪੇਂਡੂ ਖੇਤਰਾਂ ਨੂੰ ਮਹਾਂਮਾਰੀ ਤੋਂ ਨਿਜਾਤ ਮਿਲ ਸਕੇ।
ਬਲੈਕ ਫੰਗਸ (ਮਿਊਕੋਰਮਾਈਕੌਸਿਸ) ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਵਿੱਚ ਮਿਊਕੋਰਮਾਈਕੌਸਿਸ ਦੇ 381 ਮਾਮਲੇ ਹਨ ਜਿਨਾਂ ਵਿਚੋਂ 38 ਠੀਕ ਹੋ ਚੁੱਕੇ ਹਨ ਜਦੋਂ ਕਿ 265 ਇਲਾਜ ਅਧੀਨ ਹਨ। ਉਨਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਲਾਜ ਲਈ ਦਵਾਈਆਂ ਭਰਪੂਰ ਮਾਤਰਾ ਵਿੱਚ ਮੌਜੂਦ ਹਨ ਅਤੇ ਉਨਾਂ ਦੀ ਸਰਕਾਰ ਵੱਲੋਂ ਇਨਾਂ ਦੀ ਸਪਲਾਈ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋੜੀਂਦੀਆਂ ਦਵਾਈਆਂ ਦੀ ਸੂਬੇ ਵਿੱਚ ਕੋਈ ਘਾਟ ਨਹੀਂ ਹੈ। ਮਾਮਲਿਆਂ ਨੂੰ ਚੰਗੀ ਤਰਾਂ ਸਾਂਭਣ ਲਈ ਮੁੱਖ ਮੰਤਰੀ ਨੇ ਵਿਭਾਗਾਂ ਨੂੰ ਟੈਸਟਿੰਗ ਦਾ ਸਮਾਂ ਘਟਾਉਣ ਲਈ ਕਿਹਾ। ਉਨਾਂ ਅੱਗੇ ਕਿਹਾ ਕਿ ਕੋਵਿਡ ਤੋਂ ਬਾਅਦ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਡੂੰਘਾਈ ਨਾਲ ਅਧਿਐਨ ਕਰਨਾ ਚਾਹੀਦਾ ਹੈ ਤਾਂ ਜੋ ਇਨਾਂ ਦੇ ਬਿਹਤਰ ਢੰਗ ਨਾਲ ਇਲਾਜ ਨੂੰ ਲੱਭਿਆ ਜਾ ਸਕੇ। ਇਸ ਸਬੰਧ ਵਿੱਚ ਉਨਾਂ ਉਡਣਾ ਸਿੱਖ ਮਿਲਖਾ ਸਿੰਘ ਦੀ ਮਿਸਾਲ ਦਿੱਤੀ ਜਿਨਾਂ ਨੂੰ ਕੋਵਿਡ ਤੋਂ ਠੀਕ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ ਸੀ ਪਰ ਫਿਰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਇਹ ਦੱਸਿਆ ਗਿਆ ਹੈ ਕਿ ਪਟਿਆਲਾ ਦੇ ਹਸਪਤਾਲਾਂ ਦੇ 20 ਫੀਸਦੀ ਮਰੀਜ਼ ਉਹ ਹਨ ਜਿਨਾਂ ਨੂੰ ਠੀਕ ਹੋਣ ਮਗਰੋਂ ਦੁਬਾਰਾ ਭਰਤੀ ਕਰਵਾਉਣਾ ਪਿਆ।
ਪੰਜਾਬ ਦੇ ਕੋਵਿਡ ਮਾਹਿਰ ਸਮੂਹ ਦੇ ਮੁਖੀ ਡਾ. ਕੇ.ਕੇ.ਤਲਵਾੜ ਨੇ ਮੀਟਿੰਗ ਮੌਕੇ ਦੱਸਿਆ ਕਿ 30 ਫੀਸਦੀ ਕੋਵਿਡ ਮਰੀਜ਼ ਕੋਵਿਡ ਤੋਂ ਠੀਕ ਹੋਣ ਤੋਂ ਬਾਅਦ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨਾਂ ਵਿੱਚ ਲੱਛਣ ਆ ਰਹੇ ਹਨ। ਉਨਾਂ ਕਿਹਾ ਕਿ ਮਰੀਜ਼ਾਂ ਨੂੰ ਠੀਕ ਹੋਣ ਲਈ ਤਕਰੀਬਨ ਤਿੰਨ ਮਹੀਨੇ ਦਾ ਸਮਾਂ ਲੱਗ ਰਿਹਾ ਹੈ ਇਸ ਲਈ ਉਨਾਂ ਦੀ ਸਖਤ ਨਿਗਰਾਨੀ ਕਰਨ ਦੀ ਲੋੜ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ