Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਕੇਂਦਰੀ ਖੇਤੀ ਮੰਤਰੀ ਦਾ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਇਤਰਾਜ਼ਾਂ ਲਈ ਠੋਸ ਤਰਕ ਪੇਸ਼ ਕਰਨ ਦਾ ਬਿਆਨ ਖੁਦ ਤਰਕਹੀਣ ਹੈ: ਸੁਖਦੇਵ ਸਿੰਘ ਢੀਂਡਸਾ

PUNJAB NEWS EXPRESS | June 10, 2021 06:18 PM

ਚੰਡੀਗੜ੍ਹ, : ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਆਏ ਤਾਜ਼ਾ ਬਿਆਨ `ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਹੁਣ ਤੱਕ 11 ਗੇੜਾਂ ਦੀ ਹੋਈ ਗੱਲਬਾਤ ਵਿੱਚ ਹਰ ਵਾਰ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਬਾਰੇ ਇਤਰਾਜ਼ ਲਈ ਠੋਸ ਤਰਕ ਪੇਸ਼ ਕੀਤੇ ਜਾ ਚੁੱਕੇ ਹਨ ਪਰ ਸਰਕਾਰ ਵੱਲੋਂ ਹਰ ਵਾਰ ਕਿਸਾਨਾਂ ਦੇ ਠੋਸ ਤਰਕਾਂ ਨੂੰ ਦਰਕਿਨਾਰ ਕਰਕੇ ਕਾਲੇ ਕਾਨੂੰਨ ਰੱਦ ਕਰਨ ਵਿੱਚ ਨਾਂਹ-ਨੁੱਕਰ ਕੀਤੀ ਜਾ ਰਹੀ ਹੈ ਅਤੇ ਮਸਲੇ ਨੂੰ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ।

ਸ: ਢੀਂਡਸਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਕਾਨੂੰਨਾਂ ਵਿੱਚ ਬੁਨਿਆਦੀ ਘਾਟਾਂ ਬਾਰੇ ਸਰਕਾਰ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ ਅਤੇ ਅਜਿਹੇ ਵਿੱਚ ਹੁਣ ਫਿਰ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦਾ ਕਿਸਾਨਾਂ ਨੂੰ ਗੱਲਬਾਤ ਲਈ ਠੋਸ ਤਰਕ ਪੇਸ਼ ਕਰਨ ਲਈ ਕਹਿਣਾ ਬੜਾ ਤਰਕਹੀਣ ਬਿਆਨ ਹੈ। ਉਨ੍ਹਾ ਕਿਹਾ ਕਿ ਕਿਸਾਨਾਂ ਵੱਲੋਂ ਨਵੇਂ ਖੇਤੀ ਕਾਨੂੰਨਾਂ ਪ੍ਰਤੀ ਪ੍ਰਗਟਾਈ ਜਾ ਰਹੀ ਚਿੰਤਾ ਬਿਲਕੁਲ ਵਾਜਬ ਹੈ ਕਿਉਂਕਿ ਕਾਲੇ ਕਾਨੂੰਨ ਕਥਿਤ ਮੰਡੀ ਅਤੇ ਐਮਐਸਪੀ `ਤੇ ਖਰੀਦ ਪ੍ਰਬੰਧ ਨੂੰ ਖ਼ਤਮ ਕਰ ਦੇਣਗੇ ਅਤੇ ਕਿਸਾਨਾਂ ਨੂੰ ਵੱਡੇ ਕਾਰਪੋਰੇਟਾਂ ਦੇ ਰਹਿਮੋ ਕਰਮ `ਤੇ ਛੱਡ ਦਿੱਤਾ ਜਾਵੇਗਾ।
ਉਨ੍ਹਾ ਕਿਹਾ ਕਿ ਕਿਸਾਨ ਜਥੇਬਂੰਦੀਆਂ ਨਾਲ ਸਰਕਾਰ ਦੀਆਂ ਪਿਛਲੀ ਕਈਂ ਬੈਠਕਾਂ ਬੇਨਤੀਜਾ ਰਹੀਆਂ ਹਨ ਅਤੇ 22 ਜਨਵਰੀ ਨੂੰ ਹੋਈ ਆਖ਼ਰੀ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਇਸ ਮਸਲੇ ਦੇ ਹੱਲ ਲਈ ਸਰਕਾਰ ਨੂੰ ਗੱਲਬਾਤ ਦੀ ਕੀਤੀ ਗਈ ਪੇਸ਼ਕਸ਼ ਦੇ ਬਾਵਜੂਦ ਸਰਕਾਰ ਦਾ ਕੋਈ ਹਾਂ ਪੱਖੀ ਜਵਾਬ ਨਾ ਆਉਣਾ ਇਹ ਸਪਸ਼ੱਟ ਕਰਦਾ ਹੈ ਕਿ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਰੌਂਅ ਵਿਚ ਨਹੀ ਹੈ ਅਤੇ ਉਹ ਜਾਣਬੁੱਝ ਕੇ ਇਸ ਮਾਮਲੇ ਨੂੰ ਹੋਰ ਉਲਝਾਉਣਾ ਚਾਹੁੰਦੀ ਹੈ।

ਸ: ਢੀਂਡਸਾ ਨੇ ਮੁੜ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੀਆਂ ਹੱਦਾਂ `ਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਕਰੇ ਕਿਸਾਨਾਂ ਦੀ ਘਰ ਵਾਪਸੀ ਹੋ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ