Thursday, April 25, 2024

Punjab

ਪੰਜਾਬ ਸਰਕਾਰ ਨੇ ਗੈਰਕਾਨੂੰਨੀ ਮਾਇਨਿੰਗ ਗਤੀਵਿਧੀਆਂ ਦੀ ਰਿਪੋਰਟ ਲਈ ਐਪ ਵਿਕਸਤ ਕੀਤੀ

PUNJAB NEWS EXPRESS | June 11, 2021 05:53 PM

ਚੰਡੀਗੜ੍ਹ/ਰੂਪਨਗਰ: ਪੰਜਾਬ ਸਰਕਾਰ ਵੱਲੋਂ ਮਾਈਨਿੰਗ ਦੀਆਂ ਗਤੀਵਿਧੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਨਿਵਾਰਨ ਕਰਨ ਲਈ ਇਕ ਐਂਡਰਾਇਡ ਐਪ ਤਿਆਰ ਕੀਤੀ ਗਈ ਹੈ। ਇਹ ਐਂਡਰਾਇਡ ਐਪ ਗਲਤ ਸ਼ਿਕਾਇਤਾਂ ਨੂੰ ਘਟਾਉਣ ਲਈ ਵੀ ਮਦਦਗਾਰ ਹੋਵੇਗੀ l
ਇਸ ਬਾਰੇ ਜਾਣਕਾਰੀ ਦਿੰਦਿਆਂ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਇਸ ਐਪ ਵਿਚ ਸਾਰੇ ਡਿਪਟੀ ਕਮਿਸ਼ਨਰ, ਸਾਰੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਤੇ ਸਾਰੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਧਿਕਾਰੀ ਸਮੇਤ ਮਾਇਨਿੰਗ ਡਾਇਰੈਕਟਰ ਪ੍ਰਬੰਧਕੀ ਮੁਖੀ ਵਜੋਂ ਸ਼ਾਮਲ ਹੋਣਗੇ।
ਉਹਨਾਂ ਕਿਹਾ ਕਿ ਇਹ ਐਪ ਗੂਗਲ ਪਲੇ ਸਟੋਰ ਤੇ “ਪੰਜਾਬਮਾਈਨਜ਼” ਦੇ ਨਾਮ ‘ਤੇ ਉਪਲਬਧ ਹੈ ਅਤੇ ਹਰ ਐਂਡਰਾਇਡ ਉਪਭੋਗਤਾ ਇਸ ਐਪ ਨੂੰ ਡਾਊਨਲੋਡ ਕਰ ਸਕਦਾ ਹੈ ਅਤੇ ਕਿਸੇ ਵੀ ਗੈਰਕਾਨੂੰਨੀ ਮਾਈਨਿੰਗ ਗਤੀਵਿਧੀ ਦੀ ਸੂਰਤ ਵਿੱਚ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ । ਸ਼ਿਕਾਇਤਕਰਤਾ ਦੁਆਰਾ ਸ਼ਿਕਾਇਤ ਦਰਜ ਕਰਨ ਸਮੇਂ ਸ਼ਿਕਾਇਤਕਰਤਾ ਦੀ ਜੀਓਗ੍ਰਾਫੀਕਲ ਸਥਿਤੀ ਇਸ ਐਪ ਰਾਹੀਂ ਲੱਭ ਲਈ ਜਾਵੇਗੀ ਅਤੇ ਇਹ ਸ਼ਿਕਾਇਤ ਸਿੱਧੇ ਤੌਰ 'ਤੇ ਸਬੰਧਤ ਡਿਪਟੀ ਕਮਿਸ਼ਨਰ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਤੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਨੂੰ ਅਗਲੇਰੀ ਕਾਰਵਾਈ ਲਈ ਭੇਜੀ ਜਾਵੇਗੀ l

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ