Saturday, October 17, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਝੂਠੇ ਅੰਕੜਿਆਂ ਦੀ ਥਾਂ ਮਿਆਰੀ ਅਤੇ ਗੁਣਵੱਤਾ ਭਰਪੂਰ ਸਿੱਖਿਆ ਸਮੇਂ ਦੀ ਲੋੜ: ਡੀਟੀਐੱਫ ਪੰਜਾਬ

PUNJAB NEWS EXPRESS | June 12, 2021 09:41 PM

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਸਰਕਾਰ ਦੇ ਸਰਕਾਰੀ ਆਈਟੀ ਸੈੱਲ ਵਜੋਂ ਵਰਤਣ ਦੀ ਕੀਤੀ ਸਖ਼ਤ ਨਿਖੇਧੀ
ਸੰਗਰੂਰ: ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਿੱਖਿਆ ਸਕੱਤਰ ਵੱਲੋਂ ਝੂਠੇ ਅੰਕੜਿਆਂ ਦੇ ਪਰਦੇ ਹੇਠ ਝੂਠ ਦੇ ਪੁਲੰਦੇ 'ਮਿਸ਼ਨ ਸ਼ਤ-ਪ੍ਰਤੀਸ਼ਤ' ਰਾਹੀਂ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਲਿਆਂਦੇ ਨਿਘਾਰ ਨੂੰ ਛੁਪਾ ਕੇ 'ਸਭ ਅੱਛਾ ਹੈ' ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਤਹਿਤ ਪਿਛਲੇ ਦਿਨੀ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਸਿੱਖਿਆ ਵਿਭਾਗ ਵੱਲੋਂ ਲਾਏ ਗਏ ਆਨਲਾਈਨ ਦਰਬਾਰ ਵਿੱਚ ਅਧਿਆਪਕਾਂ ਅਤੇ ਆਮ ਲੋਕਾਂ ਵੱਲੋਂ ਕੁਮੈਂਟਾਂ ਦੇ ਰੂਪ ਵਿੱਚ ਸਖਤ ਵਿਰੋਧ ਦਰਜ਼ ਕਰਵਾਉਦਿਆਂ ਆਨਲਾਈਨ ਪਸੰਦ ਦੇ ਮੁਕਾਬਲੇ ਤਿੰਨ ਤੋਂ ਚਾਰ ਗੁਣਾ ਜ਼ਿਆਦਾ ਇਸ ਡਰਾਮੇਬਾਜ਼ੀ ਨੂੰ ਨਾਪਸੰਦ ਕਰਨ ਤੋਂ ਘਬਰਾਹਟ ਵਿੱਚ ਆਏ ਸਿੱਖਿਆ ਵਿਭਾਗ ਲਈ ਜ਼ਿਲ੍ਹਾ ਸਿੱਖਿਆ ਅਫਸਰ (ਸ਼ਹੀਦ ਭਗਤ ਸਿੰਘ ਨਗਰ) ਵੱਲੋਂ ਅਧਿਆਪਕਾਂ ਨੂੰ ਧੱਕੇ ਨਾਲ ਵਿਭਾਗ ਦੇ ਆਨਲਾਈਨ ਪੇਜ ਨੂੰ ਪਸੰਦ, ਸ਼ੇਅਰ ਅਤੇ ਕੁੁਮੈਂਟ ਕਰਨ ਦੇ ਹੁਕਮ ਚਾਡ਼੍ਹੇ ਗਏ ਹਨ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ‌, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲ ਦੌਰਾਨ ਅਧਿਆਪਕਾਂ ਦੇ ਸੇਵਾਮੁਕਤ ਹੋਣ, ਸੇਵਾ ਕਾਲ ਦਾ ਵਾਧਾ ਬੰਦ ਹੋਣ ਅਤੇ ਪਹਿਲਾਂ ਤੋਂ ਹੀ ਵੱਡੀ ਗਿਣਤੀ ਅਸਾਮੀਆਂ ਖਾਲੀ ਹੋਣ, ਸਦਕਾ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਪਈਆਂ ਹਨ ਅਤੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਜਿੱਥੇ ਈ.ਟੀ.ਟੀ. ਕਾਡਰ ਦੀ ਇਕ ਵੀ ਨਵੀਂ ਭਰਤੀ ਪੂਰੀ ਨਹੀਂ ਕੀਤੀ ਗਈ, ਉਥੇ ਅੱਪਰ ਪ੍ਰਾਇਮਰੀ ਵਿੱਚ ਵੀ ਨਾ ਮਾਤਰ ਭਰਤੀਆਂ ਹੀ ਕੀਤੀਆਂ ਗਈਆਂ ਹਨ। ਸਗੋਂ ਇਨ੍ਹਾਂ ਸਮਿਆਂ ਦੌਰਾਨ ਸਰਕਾਰੀ ਸਕੂਲਾਂ ਵਿਚਲੀਆਂ ਅਸਾਮੀਆਂ ਦੀ ਰੈਸ਼ਨਲਾਈਜੇਸ਼ਨ ਦੇ ਨਾਂ ਹੇਠ ਵੱਡੀ ਪੱਧਰ 'ਤੇ ਛਾਂਟੀ ਕੀਤੀ ਗਈ ਹੈ, ਜਿਸ ਕਾਰਨ ਅਧਿਆਪਕ ਵਰਗ ਵਿੱਚ ਵੱਡੇ ਪੱਧਰ ਤੇ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਵਾ ਸਾਲ ਤੋਂ ਵਿਦਿਆਰਥੀਆਂ ਨੂੰ ਘਰਾਂ 'ਚ ਤਾੜਕੇ, ਝੂਠੇ ਅੰਕੜਿਆਂ ਰਾਹੀਂ ਆਨਲਾਇਨ ਸਿੱਖਿਆ ਦਾ ਡਰਾਮਾ ਕਰਕੇ ਵਿਦਿਆਰਥੀਆਂ ਨੂੰ ਸਿੱਖਣ ਸਿਖਾਉਣ ਦੀ ਪ੍ਰਕਿਰਿਆ 'ਚੋਂ ਪੂਰੀ ਤਰ੍ਹਾਂ ਬਾਹਰ ਕਰਨ ਅਤੇ ਪੰਜਾਬ ਵਿੱਚ ਸਿੱਖਿਆ ਦਾ ਮਿਆਰ ਅਤੇ ਗੁਣਵੱਤਾ ਨੂੰ ਮਿੱਟੀ ਘੱਟੇ ਵਿੱਚ ਜਾਣ ਬੁਝ ਕੇ ਰੋਲਿਆ ਗਿਆ।

ਸਿੱਖਿਆ ਵਿਭਾਗ ਵਲੋਂ ਅਧਿਆਪਕ ਵਰਗ ਨੂੰ ਜਬਰੀ ਵਿਭਾਗ ਜਾਂ ਸਰਕਾਰ ਦਾ ਸੋਸ਼ਲ ਮੀਡੀਆ ਪ੍ਰਚਾਰਕ ਬਣਾਉਣਾ ਬਿਲਕੁਲ ਗ਼ਲਤ ਕਦਮ ਹੈ। ਅਜਿਹਾ ਕਰਕੇ ਸਿੱਧੇ ਤੌਰ 'ਤੇ ਸਟੇਟ (ਸਮੇਤ ਸੱਤਾ ਧਿਰ ਦੀਆਂ ਸਿਆਸੀ ਜਮਾਤਾਂ ਅਤੇ ਕਾਰਪੋਰੇਟ) ਦੀਆਂ ਲੋਕ ਵਿਰੋਧੀ ਨੀਤੀਆਂ ਤੇ ਵਿਚਾਰਾਂ ਨੂੰ ਅਧਿਆਪਕਾਂ ਰਾਹੀਂ ਸਹੀ ਸਿੱਧ ਕਰਨ ਦੀ ਹੇਠਲੇ ਪੱਧਰ ਦੀ ਚਾਲ ਹੈ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ ਹਰੇਕ ਫਰੰਟ 'ਤੇ ਫੇਲ੍ਹ ਸਾਬਤ ਹੋ ਰਹੀ ਕੈਪਟਨ ਸਰਕਾਰ ਦੇ ਸਰਕਾਰੀ ਆਈਟੀ ਸੈੱਲ ਵਜੋਂ ਵਰਤਣ ਦੀ ਕੋਝੀ ਹਰਕਤ ਹੈ। ਡੈਮੋਕਰੇਟਿਕ ਟੀਚਰਜ਼ ਫਰੰਟ ਇਸ ਦੀ ਸਖਤ ਨਿਖੇਧੀ ਕਰਦਾ ਹੋਇਆ ਇਸ ਪੱਤਰ ਨੂੰ ਫੌਰੀ ਵਾਪਸ ਲੈਣ ਦੀ ਮੰਗ ਕਰਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਦਿੱਲੀ ਐਮਰਜੈਂਸੀ ਵਰਗੇ ਲੌਕਡਾਊਨ ਵਿੱਚ ਤਬਦੀਲ, ਸਵਾਲ ਪੁੱਛਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਕੁੱਟਿਆ ਅਤੇ ਜੇਲ੍ਹੀਂ ਡੱਕਿਆ: CM ਮਾਨ

ਸਰਕਾਰ ਵੱਲੋਂ 2.45 ਕਰੋੜ ਤੋਂ ਵੱਧ ਸੈਨੇਟਰੀ ਪੈਡ ਵੰਡੇ ਗਏ, ਪੰਜਾਬ ਭਰ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲਿਆ ਲਾਭ

ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨਾ ਚਾਹੁੰਦਾ ਸੀ ਪਰਮਿੰਦਰ, ਉਸ ਦਾ ਸਰਕਾਰੀ ਤੌਰ ’ਤੇ ਕੀਤਾ ਗਿਆ ਕਤਲ: ਪਰਗਟ ਸਿੰਘ

CM ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ 'ਚ ਫੜ੍ਹੀ ਗਈ 3,000 ਕਿੱਲੋ ਹੈਰੋਇਨ ਦਾ ਜਵਾਬ ਦਿਓ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਦੀਪਕ ਬਾਲੀ ਨੇ ਜਲੰਧਰ ਛਾਉਣੀ ਵਿੱਚ ਆਪਣੇ ਨਵੇਂ ਕਾਰਜਕਾਲ ਦੀ ਸ਼ੁਰੂਆਤ ਧਾਰਮਿਕ ਅਸਥਾਨਾ ਤੇ ਮੱਥਾ ਟੇਕ ਕੇ ਕੀਤੀ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

'ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ