Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਆਜ਼ਾਦੀ ਦੇ 74 ਸਾਲ ਬਾਅਦ ਦਲਿਤਾਂ ਪ੍ਰਤੀ ਕਾਂਗਰਸ ਦਾ ਪ੍ਰੇਮ ਜਾਗਣਾ ਬਸਪਾ ਦੀ ਵੱਧਦੀ ਤਾਕਤ ਦੇ ਚੱਲਦਿਆਂ ਬਣੀ ਦਹਿਸ਼ਤ ਦਾ ਨਤੀਜਾ: ਜਸਵੀਰ ਸਿੰਘ ਗੜ੍ਹੀ

PUNJAB NEWS EXPRESS | September 20, 2021 07:43 AM

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਜ਼ਾਦੀ ਦੇ 74 ਸਾਲਾਂ ਬਾਅਦ ਯਾਣਿ ਕਿ ਪੌਣੀ ਸਦੀ ਬਾਅਦ ਕਾਂਗਰਸ ਦਾ ਪੰਜਾਬ ਵਿੱਚ ਦਲਿਤ ਪ੍ਰੇਮ ਜਾਗਣਾ ਬਹੁਜਨ ਸਮਾਜ ਪਾਰਟੀ ਦੀ ਪੰਜਾਬ ਵਿੱਚ ਵਧੀ ਤਾਕਤ ਦੇ ਚਲਦਿਆਂ ਕਾਂਗਰਸ ਵਿੱਚ ਪਈ ਦਹਿਸ਼ਤ ਦਾ ਨਤੀਜਾ ਹੈ।

ਬਸਪਾ ਪ੍ਰਧਾਨ ਗੜ੍ਹੀ ਨੇ ਮੁੱਖ ਮੰਤਰੀ ਬਣਨ ਤੇ ਜਿੱਥੇ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਉਥੇ ਹੀ ਉਨ੍ਹਾਂ ਕਾਂਗਰਸ ਤੇ ਤੰਜ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਇੰਨੇਂ ਲੰਬੇ ਸਮੇਂ ਬਾਅਦ ਪੰਜਾਬ ਵਿੱਚ ਦਲਿਤ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਲੈਣਾ ਕਾਂਗਰਸ ਦੀ ਨਲਾਇਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜੇ ਦਲਿਤ ਚਿਹਰਾ ਦੇਣਾ ਹੀ ਸੀ ਤਾਂ ਉਸ ਤਰੀਕੇ ਦਾ ਕੋਈ ਦਲਿਤ ਚਿਹਰਾ ਦਿੰਦੇ ਜਿਹੜਾ ਦਲਿਤ ਸਮਾਜ ਦੇ ਹੱਕਾਂ ਦੀ ਰਾਖੀ ਲਈ ਵੀ ਜੂਝਦਾ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਸਮੇਂ ਤੋਂ ਜਿਵੇਂ ਬਸਪਾ ਨੇ ਕੰਮ ਕੀਤਾ ਅਤੇ ਦਲਿਤ ਅਤੇ ਪੱਛੜੇ ਵਰਗ ਦੇ ਲੋਕ ਬਸਪਾ ਨਾਲ ਵੱਡੀ ਗਿਣਤੀ ਵਿੱਚ ਜੁੜੇ ਹਨ ਇਹੋ ਕਾਰਣ ਹੈ ਕਿ ਕਾਂਗਰਸ ਨੇ ਬਸਪਾ ਨੂੰ ਰੋਕਣ ਦੇ ਲਈ ਹੀ ਇਹ ਫੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਜਿਹੜਾ ਦਲਿਤ ਚਿਹਰਾ ਸ਼੍ਰੀ ਚੰਨੀ ਜੀ ਨੂੰ ਕਾਂਗਰਸ ਨੇ ਮੁੱਖ ਮੰਤਰੀ ਬਣਾਇਆ ਇਹ ਪੰਜਾਬ ਦਾ ਤਾਂ ਕੀ ਹੋਣਾ ਇਹ ਦਲਿਤਾਂ ਵੀ ਨਹੀਂ ਹੋਇਆ ਕਿਉਂਕਿ ਸਾਢੇ ਚਾਰ ਸਾਲ ਸ਼੍ਰੀ ਚੰਨੀ ਜੀ ਕੈਬਨਿਟ ਮੰਤਰੀ ਰਹੇ ਪਰ ਇਨ੍ਹਾਂ ਸਾਢੇ ਚਾਰ ਸਾਲਾਂ ਵਿੱਚ ਦਲਿਤਾਂ ਦੀ ਇੱਕ ਵੀ ਮੰਗ ਨੂੰ ਪੂਰਾ ਨਹੀਂ ਕਰਵਾਇਆ। ਪ੍ਰਧਾਨ ਗੜ੍ਹੀ ਨੇ ਕਿਹਾ ਕਿ ਜਿਹੜਾ ਮੁੱਖ ਮੰਤਰੀ ਕਾਂਗਰਸ ਨੇ ਚੁਣਿਆ ਉਸਦਾ ਚਰਿੱਤਰ ਬਹੁਤ ਦਾਗੀ ਹੈ ਕਿਉਂਕਿ ਪੰਜਾਬ ਦੀਆਂ ਮਹਿਲਾ ਅਫਸਰਾਂ ਨੇ ਸ਼੍ਰੀ ਚੰਨੀ ਜੀ ਦੇ ਅਸ਼ਲੀਲ ਮੈਸੇਜ ਨੂੰ ਲੈਕੇ ਮੀ-ਟੂ ਦੇ ਕੇਸ ਤੱਕ ਵੀ ਦਰਜ ਕਰਵਾਏ, ਮੀ-ਟੂ ਦੀਆਂ ਸ਼ਿਕਾਇਤਾਂ ਦਰਜ ਹੋਈਆਂ, ਮਹਿਲਾ ਕਮਿਸ਼ਨ ਕੋਲ ਵੀ ਕੇਸ ਚੱਲਦਾ ਹੈ ਅਤੇ ਇਸ ਕਰਕੇ ਬਹੁਜਨ ਸਮਾਜ ਪਾਰਟੀ ਦਲਿਤ ਚਿਹਰੇ ਦਾ ਤਾਂ ਸਵਾਗਤ ਕਰਦੀ ਹੈ ਪਰ ਕਾਂਗਰਸ ਦੀ ਨਲਾਇਕੀ ਅਤੇ ਕਾਂਗਰਸ ਦੀ ਇਸਦੇ ਪਿੱਛੇ ਜੋ ਕੁਟਿਲ ਮਨਸ਼ਾ ਹੈ ਉਸਦੀ ਨਿੰਦਾ ਵੀ ਕਰਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ