Tuesday, October 13, 2026
ਤਾਜਾ ਖਬਰਾਂ
• ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ • ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ

Punjab

ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਤਨਖਾਹ ਵਾਧੇ ਦੇ ਪੱਤਰ ਨੂੰ ਮੁੜ ਰੱਦ ਕਰਦਿਆਂ ਕਰਾਰ ਦਿੱਤਾ ਵੱਡਾ ਧੋਖਾ

ਦਲਜੀਤ ਕੌਰ ਭਵਾਨੀਗੜ੍ਹ | September 20, 2021 10:07 PM
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕਥਿਤ ਤਨਖਾਹ ਵਾਧੇ ਦੇ ਸਰਕਾਰੀ ਪੱਤਰ ਨੂੰ ਕੀਤਾ ਮੁੱਢੋਂ ਸੁੱਢੋਂ ਰੱਦ
 
ਚੰਡੀਗੜ੍ਹ, 20 ਸਤੰਬਰ, 2021: ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 6ਵੇਂ ਤਨਖਾਹ ਕਮਿਸ਼ਨ ਦੇ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤੇ ਇਤਰਾਜ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਤਜਵੀਜ਼ ਨੂੰ ਸਾਂਝੇ ਫਰੰਟ ਵੱਲੋਂ 11 ਸਤੰਬਰ ਦੀ ਚੰਡੀਗੜ੍ਹ ਰੈਲੀ ਦੇ ਇਕੱਠ ਨੇ ਸਰਬਸੰਮਤੀ ਨਾਲ ਰੱਦ ਕਰ ਦਿੱਤਾ ਸੀ।
 
ਸਾਂਝੇ ਫਰੰਟ ਦੇ ਕਨਵੀਨਰਾਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਜਗਦੀਸ਼ ਸਿੰਘ ਚਾਹਲ, ਠਾਕੁਰ ਸਿੰਘ, ਸੁਖਚੈਨ ਸਿੰਘ ਖਹਿਰਾ, ਸੁਖਦੇਵ ਸਿੰਘ ਸੈਣੀ, ਸੁਖਜੀਤ ਸਿੰਘ, ਕਰਮ ਸਿੰਘ ਧਨੋਆ, ਮੇਘ ਸਿੰਘ ਸਿੱਧੂ, ਦਵਿੰਦਰ ਸਿੰਘ ਬੈਨੀਪਾਲ, ਪਰਵਿੰਦਰ ਖੰਗੂੜਾ, ਅਵਿਨਾਸ਼ ਸ਼ਰਮਾਂ, ਪ੍ਰੇਮ ਸਾਗਰ ਸ਼ਰਮਾਂ, ਜਸਵੀਰ ਤਲਵਾੜਾ ਅਤੇ ਕੁਲਵਰਨ ਸਿੰਘ ਆਦਿ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਉਪਰੰਤ ਕੀਤੀ ਗਈ ਪਲੇਠੀ ਪ੍ਰੈਸ ਕਾਨਫਰੰਸ ਵਿੱਚ ਸ੍ਰ. ਚਰਨਜੀਤ ਸਿੰਘ ਚੰਨੀ ਵੱਲੋਂ ਮੁਲਾਜ਼ਮਾਂ ਨੂੰ ਆਪਣੇ ਸੰਘਰਸ਼ਾਂ ਅਤੇ ਹੜਤਾਲਾਂ ਨੂੰ ਵਿਰਾਮ ਦੇ ਕੇ ਸਰਕਾਰ ਨਾਲ ਮਿਲ ਬੈਠ ਕੇ ਸਾਰੇ ਮਸਲਿਆਂ ਦਾ ਹੱਲ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ, ਦੂਸਰੇ ਪਾਸੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪਹਿਲਾਂ ਤੋਂ ਰੱਦ ਕੀਤੇ ਜਾ ਚੁੱਕੇ 6ਵੇਂ ਤਨਖਾਹ ਕਮਿਸ਼ਨ ਦੇ ਫਾਰਮੂਲੇ ਨੂੰ ਧੱਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕਪਾਸੜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।  
 
ਉਹਨਾ ਨੇ ਕਿਹਾ ਕਿ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ 01-01-16 ਤੋਂ 125% ਡੀ.ਏ. 'ਤੇ ਘੱਟੋ ਘੱਟ 20% ਵਾਧਾ ਮਿਲਣਾ ਚਾਹੀਦਾ ਹੈ, ਜਦ ਕਿ ਇਸ ਨੋਟੀਫਿਕੇਸ਼ਨ ਅਨੁਸਾਰ 31-12-15 ਨੂੰ 113% ਡੀ.ਏ. ਉੱਪਰ 15% ਵਾਧਾ ਦਿੱਤਾ ਜਾਵੇਗਾ। 01-01-16 ਤੋਂ ਬਾਅਦ ਭਰਤੀ ਹੋਏ ਨਵੇਂ ਮੁਲਾਜ਼ਮਾਂ ਨੂੰ ਇਸ ਨੋਟੀਫਿਕੇਸ਼ਨ ਰਾਹੀਂ ਬਾਕੀ ਮੁਲਾਜ਼ਮਾਂ ਤੋਂ ਨਿਖੇੜ ਦਿੱਤਾ ਗਿਆ ਹੈ, ਜਦ ਕਿ ਇਹਨਾਂ ਮੁਲਾਜ਼ਮਾਂ ਦੇ 01-12-11 ਵਾਲੇ ਪੇ ਸਕੇਲਾਂ ਨੂੰ ਬਰਕਰਾਰ ਰੱਖਦੇ ਹੋਏ ਨਵੇਂ ਸਕੇਲ ਫਿੱਟ ਕਰਨੇ ਚਾਹੀਦੇ ਹਨ।
 
ਅਨਰੀਵਾਈਜ਼ਡ ਅਤੇ ਅਧੂਰੀਆਂ ਰੀਵਾਈਜ਼ਡ ਕੈਟਾਗਿਰੀਆਂ ਦੇ ਮੁਲਾਜ਼ਮਾਂ ਬਾਰੇ ਇਸ ਨੋਟੀਫਿਕੇਸ਼ਨ ਵਿੱਚ ਕੋਈ ਜ਼ਿਕਰ ਨਹੀਂ ਹੈ, ਜਦਕਿ ਇਹਨਾ ਵਰਗਾਂ ਦੀ ਤਨਖਾਹ 01-01-16 ਤੋਂ ਉੱਚਤਮ ਗੁਣਾਂਕ ਦੇ ਕੇ ਨੋਸ਼ਨਲ ਅਧਾਰ 'ਤੇ ਫਿਕਸ ਕਰਨੀ ਬਣਦੀ ਹੈ।  
ਇਸ ਨੋਟੀਫਿਕੇਸ਼ਨ ਅਨੁਸਾਰ 15% ਵਾਧਾ ਲੈਣ ਵਾਲੇ ਸਮੁੱਚੇ ਮੁਲਾਜ਼ਮਾਂ ਨੂੰ 01-01-16 ਤੋਂ 30-06-21 ਤੱਕ ਦਾ 66 ਮਹੀਨਿਆਂ ਦਾ ਬਕਾਇਆ ਨਹੀਂ ਦਿੱਤਾ ਜਾਵੇਗਾ ਜੋ ਕਿ ਕਿਸੇ ਕੋਨੇ ਤੋਂ ਵੀ ਤਰਕਸੰਗਤ ਨਹੀਂ ਹੈ।
 
ਸਾਂਝੇ ਫਰੰਟ ਦੇ ਕਨਵੀਨਰਾਂ ਨੇ ਕਿਹਾ ਕਿ ਫਰੰਟ ਵੱਲੋਂ 2 ਅਕਤੂਬਰ ਤੋਂ ਪੰਜਾਬ ਸਰਕਾਰ ਦੇ ਖ਼ਿਲਾਫ ਪੱਕਾ ਮੋਰਚਾ ਸ਼ੁਰੂ ਕਰਨ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ। ਫਿਰ ਵੀ ਉਹ ਸਾਂਝੇ ਫਰੰਟ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਪਹਿਲਾਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਆਪਣਾ ਪੱਖ ਦੱਸਣ ਦੀ ਕੋਸ਼ਿਸ਼ ਕਰਨਗੇ।
 
 

Have something to say? Post your comment

google.com, pub-6021921192250288, DIRECT, f08c47fec0942fa0

Punjab

ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ

ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ 'ਆਪ੍ਰੇਸ਼ਨ ਬਲੂ ਸਟਾਰ' ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਾਇਆ: ਬਲਤੇਜ ਪੰਨੂ

ਗੁਰੂ ਘਰਾਂ ਦੀ ਮਰਿਆਦਾ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਹਰ ਹਾਲ ‘ਚ ਬਰਕਰਾਰ ਰਹੇ - ਕਾਹਲਵਾਂ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਲੜੇਗੀ ਕਾਂਗਰਸ

PPCB ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮਿਟ 2026 ਕਰਵਾਇਆ ਗਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਦੀ ਤਾਜਪੋਸ਼ੀ ਮੌਕੇ ਇਕਜੁੱਟ ਨਜ਼ਰ ਆਏ ਸੀਨੀਅਰ ਆਗੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਮਹਾਰਾਜਾ ਅਗਰਸੈਨ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ: ਛਾਪੇਮਾਰੀ ਦੌਰਾਨ ਪੰਜ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ