Sunday, October 18, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਗਰੀਬ-ਪੱਖੀ ਉਪਰਾਲਿਆਂ ’ਤੇ ਵਿਚਾਰ-ਵਟਾਂਦਰਾ

PUNJAB NEWS EXPRESS | September 21, 2021 11:11 AM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਇਨ੍ਹਾਂ ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ।

ਮੰਤਰੀ ਮੰਡਲ ਨੇ ਸਿੱਖਿਆ ਅਤੇ ਸਿਹਤ ਦੇ ਪ੍ਰਮੁੱਖ ਖੇਤਰਾਂ ਉਤੇ ਵਿਸ਼ੇਸ਼ ਧਿਆਨ ਦੇਣ ਉਤੇ ਜ਼ੋਰ ਦਿੱਤਾ ਤਾਂ ਕਿ ਮਿਆਰੀ ਸਿਹਤ ਸੇਵਾਵਾਂ ਅਤੇ ਸਿੱਖਿਆ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

ਮੰਤਰੀ ਮੰਡਲ ਨੇ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਆਦੇਸ਼ ਦਿੱਤਾ ਕਿ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਲਈ 32, 000 ਘਰਾਂ ਦਾ ਨਿਰਮਾਣ ਤੁਰੰਤ ਪਹਿਲ ਦੇ ਆਧਾਰ ਉਤੇ ਕੀਤਾ ਜਾਵੇ। ਇਹ ਘਰ ਯੋਗ ਲਾਭਪਾਤਰੀਆਂ ਨੂੰ ਵਾਜਬ ਕਿਸ਼ਤਾਂ ਉਤੇ ਉਪਲਬਧ ਕਰਵਾਏ ਜਾਣਗੇ।

ਮੰਤਰੀ ਮੰਡਲ ਨੇ ਇਹ ਵੀ ਵਿਚਾਰ ਕੀਤੀ ਕਿ ਠੇਕੇਦਾਰੀ ਵਿਵਸਥਾ ਨੂੰ ਖਤਮ ਕਰਨ ਲਈ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਵਿੱਚੋਂ ਮੁਫ਼ਤ ਰੇਤਾ ਕੱਢਣ ਦੀ ਆਗਿਆ ਦਿੱਤੀ ਜਾਵੇਗੀ। ਇਸ ਪ੍ਰਣਾਲੀ ਨਾਲ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਵਿੱਚੋਂ ਰੇਤਾ ਕੱਢ ਸਕੇਗਾ ਜਿਸ ਨਾਲ ਖਪਤਕਾਰਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਹੋਣ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀਆਂ/ਗਰੀਬੀ ਰੇਖਾ ਤੋਂ ਹੇਠਲੇ ਘਰੇਲੂ ਖਪਤਕਾਰਾਂ ਲਈ ਮੁਫ਼ਤ ਬਿਜਲੀ ਦੇ ਯੂਨਿਟ 200 ਯੂਨਿਟਾਂ ਤੋਂ ਵਧਾ ਕੇ 300 ਯੂਨਿਟ ਕਰਨ ਉਤੇ ਵੀ ਵਿਚਾਰ ਕੀਤੀ। ਮੰਤਰੀ ਮੰਡਲ ਨੇ ਵਧੀਕ ਮੁੱਖ ਸਕੱਤਰ (ਬਿਜਲੀ) ਨੂੰ ਅਗਲੀ ਕੈਬਨਿਟ ਵਿਚ ਤਜਵੀਜ਼ ਲਿਆਉਣ ਲਈ ਆਖਿਆ ਤਾਂ ਕਿ ਗਰੀਬ ਅਤੇ ਲੋੜਵੰਦਾਂ ਨੂੰ ਰਾਹਤ ਦਿੱਤੀ ਜਾ ਸਕੇ।

ਮੰਤਰੀ ਮੰਡਲ ਵੱਲੋਂ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਚੱਲ ਰਹੇ ਟਿਊਬਵੈਲਾਂ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ ਉਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੇਂਡੂ ਇਲਾਕਿਆਂ ਵਿਚ ਪਾਣੀ ਦੀ ਮੁਫ਼ਤ ਸਪਲਾਈ ਵੀ ਕੀਤੀ ਜਾਵੇਗੀ।

ਮੰਤਰੀ ਮੰਡਲ ਨੇ ਸ਼ਹਿਰੀ ਖੇਤਰਾਂ ਦੇ ਖਪਤਕਾਰਾਂ ਨੂੰ ਘਰੇਲੂ ਪਾਣੀ ਅਤੇ ਸੀਵਰੇਜ ਦਰਾਂ ਤੋਂ ਰਾਹਤ ਦੇਣ ਲਈ ਵਿਚਾਰ ਕੀਤੀ। ਇਹ ਫੈਸਲਾ ਕੀਤਾ ਗਿਆ ਕਿ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਇਸ ਸਬੰਧ ਵਿਚ ਅਗਲੀ ਕੈਬਨਿਟ ਵਿਚ ਪ੍ਰਸਤਾਵ ਲਿਆਂਦਾ ਜਾਵੇਗਾ।

ਮੰਤਰੀ ਮੰਡਲ ਨੇ ਪੰਜ ਮਰਲੇ ਦੇ ਪਲਾਟ ਅਲਾਟ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਕਰ ਦਿੱਤਾ ਅਤੇ ਇਨ੍ਹਾਂ ਕੇਸਾਂ ਦਾ ਫੈਸਲਾ ਕਰਨ ਦੇ ਅਧਿਕਾਰ ਪੰਚਾਇਤ ਸੰਮਤੀਆਂ ਨੂੰ ਦਿੱਤੇ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਕਿ ਯੋਗ ਲਾਭਪਾਤਰੀਆਂ ਦੀ ਸ਼ਨਾਖ਼ਤ ਕਰਕੇ ਦੋ ਮਹੀਨਿਆਂ ਦੇ ਅੰਦਰ ਪਲਾਟਾਂ ਦੀ ਅਲਾਟਮੈਂਟ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿਭਾਗ ਨੂੰ ਜਿੱਥੇ ਕਿਤੇ ਵੀ ਛੱਪੜ, ਸ਼ਮਸ਼ਾਨਘਾਟ ਅਤੇ ਕਬਰਿਸਤਾਨ ਲਈ ਜ਼ਮੀਨ ਖਰੀਦਣ ਦੀ ਲੋੜ ਹੈ, ਉਥੇ ਇਸ ਉਦੇਸ਼ ਲਈ ਨੀਤੀ ਲਿਆਂਦੀ ਜਾਵੇ। ਇਸ ਸਬੰਧੀ ਜ਼ਮੀਨ ਦੇ ਭਾਅ ਤੈਅ ਕਰਨ ਦੇ ਅਧਿਕਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਪੱਧਰ ਉਤੇ ਦਿੱਤੇ ਜਾਣਗੇ।

ਇਹ ਵੀ ਫੈਸਲਾ ਕੀਤਾ ਗਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਵੱਲੋਂ ਕਾਬਜ਼ਕਾਰਾਂ ਨੂੰ ਵਾਜਬ ਕੀਮਤਾਂ ਉਤੇ ਜ਼ਮੀਨ ਅਲਾਟ ਕਰਨ ਲਈ ਨੀਤੀ ਘੜੀ ਜਾਵੇਗੀ।

ਸਿੱਖਿਆ ਦੀ ਮਹੱਤਤਾ ਨੂੰ ਦਰਸਾਉਂਦਿਆਂ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਸਿੱਖਿਆ ਦੇ ਅਧਿਕਾਰ ਐਕਟ ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਅਤੇ ਯੋਗ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਮਦਦ ਪ੍ਰਦਾਨ ਕਰਨ ਲਈ ਵਿਆਪਕ ਨੀਤੀ ਤਿਆਰ ਕੀਤੀ ਜਾਵੇਗੀ ਜਿਸ ਨੂੰ ਅਗਲੀ ਮੀਟਿੰਗ ਵਿਚ ਪੇਸ਼ ਕੀਤਾ ਜਾਵੇਗਾ।

ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸ੍ਰੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਦੀ ਪ੍ਰਬੰਧਕੀ ਕਮੇਟੀ ਦੀ ਮੰਗ ਪ੍ਰਵਾਨ ਕਰਦੇ ਹੋਏ ਮੰਤਰੀ ਮੰਡਲ ਨੇ ਕੰਪਲੈਕਸ ਦੇ ਅੰਦਰ ਤੁਰੰਤ ਨਵਾਂ ਟਿਊਬਵੈਲ ਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਗੜ੍ਹੀ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਕਰੇਗਾ ਸ਼ੁਰੂ

ਪੁਲਿਸ ਵੱਲੋਂ ਕਾਸੋ ਤਹਿਤ ਕਾਰਵਾਈ; 8 ਮੁਕੱਦਮੇ ਦਰਜ, 14 ਗ੍ਰਿਫ਼ਤਾਰ

₹5 ਕਰੋੜ ਦੀ ਕਥਿਤ ਰਿਸ਼ਵਤ ਮਾਮਲੇ ’ਚ ਅਮਰਦੀਪ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ

ਨਿਹੰਗ ਹਰਜੀਤ ਸਿੰਘ ਰਸੂਲਪੁਰ ’ਤੇ ਲੱਗੇ ਜਬਰ-ਜਨਾਹ ਦੇ ਦੋਸ਼

‘ਆਪ’ ਸਰਕਾਰ ਨੇ ਕਾਨੂੰਨ-ਵਿਵਸਥਾ ਦਾ ਬਿਠਾਇਆ ਭੱਠਾ, ਪੰਜਾਬ ਨੂੰ ‘ਪੁਲਿਸ ਸਟੇਟ’ ਵਿੱਚ ਬਦਲਿਆ: ਪਰਗਟ ਸਿੰਘ

ਪਰਵਿੰਦਰ ਝੋਟਾ ਕਤਲ ਕਾਂਡ: ਸੁਨੀਲ ਜਾਖੜ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ