Monday, December 29, 2025

Punjab

ਬੇਜ਼ਮੀਨੇ ਲੋਕਾਂ ਵਿੱਚ ਜ਼ਮੀਨਾਂ ਵੰਡਣ ਅਤੇ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਔਰਤਾਂ ਵੱਲੋਂ ਸੰਗਰੂਰ 'ਚ ਰੋਸ ਪ੍ਰਦਰਸ਼ਨ

ਦਲਜੀਤ ਕੌਰ ਭਵਾਨੀਗੜ੍ਹ | September 21, 2021 04:59 PM

ਸੰਗਰੂਰ: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਔਰਤ ਵਿੰਗ ਦੀਆਂ ਸੈੰਕੜੇ ਔਰਤਾਂ ਵੱਲੋਂ ਅੱਜ ਸੰਗਰੂਰ ਵਿਖੇ ਇਕੱਠੇ ਹੋ ਕੇ ਲੈਂਡ ਸੀਲਿੰਗ ਐਕਟ ਮੁਤਾਬਿਕ 17 ਏਕੜ ਤੋਂ ਉੱਪਰਲੀ ਜਮੀਨ ਬੇਜ਼ਮੀਨੇ ਲੋਕਾਂ ਵਿੱਚ ਵੰਡਣ ਅਤੇ ਕਰਜ਼ਾ ਮੁਆਫੀ ਦੀ ਮੰਗ ਨੂੰ ਲੈ ਕੇ ਸੰਗਰੂਰ ਸ਼ਹਿਰ ਵਿੱਚ ਮਾਰਚ ਕਰਦੇ ਹੋਏ ਡੀਸੀ ਦਫਤਰ ਸੰਗਰੂਰ ਵਿਖੇ ਧਰਨਾ ਲਗਾਇਆ ਗਿਆ। ਸੰਘਰਸ਼ ਦੇ ਪਹਿਲੇ ਦਿਨ ਅੱਜ ਔਰਤਾਂ ਵੱਲੋਂ ਸਥਾਨਕ ਧੂਰੀ ਪੁੱਲ ਦੇ ਹੇਠਾਂ ਪਾਰਕ 'ਚ ਇਕੱਠੇ ਹੋ ਕੇ ਰੋਸ਼ ਰੈਲੀ ਕੀਤੀ ਗਈ ਅਤੇ ਸੰਗਰੂਰ ਵਿਖੇ ਧਰਨਾ ਲਗਾਕੇ ਸੰਘਰਸ਼ ਦੀ ਸ਼ੁਰੂਆਤ ਕੀਤੀ ਗਈ ਹੈ।

ਧਰਨੇ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸੈਕਟਰੀ ਪਰਮਜੀਤ ਕੌਰ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਵਿੱਚ 1952 ਅਤੇ 1972 ਦੋ ਭੂਮੀ ਸੁਧਾਰ ਕਾਨੂੰਨ ਲਿਆਂਦੇ ਗਏ ਜਿਸ ਅਨੁਸਾਰ ਜਮੀਨਾਂ ਵੰਡੀਆਂ ਗਈਆਂ ਪਰ ਪੰਜਾਬ ਦੇ 35 ਪ੍ਰਤੀਸ਼ਤ ਦਲਿਤਾਂ ਦੇ ਹਿੱਸੇ ਸਿਰਫ ਡੇਢ ਤੋ ਦੋ ਪ੍ਰਤੀਸ਼ਤ ਜਮੀਨ ਹੀ ਆਈ, ਜਦੋਂ ਕਿ ਜਮੀਨਾਂ ਦੀਆਂ ਵੱਡੀਆਂ ਢੇਰੀਆਂ ਉੱਚ ਜਾਤੀ ਦੇ ਵਿੱਚ ਸ਼ਾਮਲ ਇੱਕ ਖਾਸ ਧਨਾਂਢ ਜਮਾਤ ਦੇ ਕੋਲ ਚਲੀਆਂ ਗਈਆਂ ਜੋ ਕਿ ਛੋਟੀ ਕਿਸਾਨੀ ਦੀਆਂ ਜਮੀਨਾਂ ਨੁੰ ਵੀ ਹੜੱਪ ਕਰ ਰਹੀਆਂ ਹਨ, ਜੋ ਕਿ 17 ਏਕੜ ਦੇ ਲੈੰਡ ਸੀਲਿੰਗ ਐਕਟ ਦੀ ਵੀ ਉਲੰਘਣਾ ਕਰਦੀ ਹੈ ਜੋ ਵੱਡੀਆਂ ਢੇਰੀਆਂ ਵਾਲਿਆਂ ਤੇ ਲਾਗੂ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਜੇਕਰ ਮਹਿਕਮੇ ਤੋ ਆਰ ਟੀ ਆਈ ਰਾਹੀਂ ਧਨਾਢਾਂ ਦਾ ਰਿਕਾਰਡ ਮੰਗਿਆ ਜਾਂਦਾ ਹੈ ਤਾਂ ਇਸ ਦੀ ਜਾਣਕਾਰੀ ਮਹਿਕਮਾ ਨਹੀਂ ਉਪਲਬਧ ਕਰਵਾਉਂਦਾ। ਜਮੀਨ ਦੀ ਇਹ ਕਾਣੀ ਵੰਡ ਕਾਰਨ ਹੀ ਦਲਿਤ ਪਿੰਡਾਂ ਅੰਦਰ ਜਾਤੀ ਦਾਬੇ ਨੂੰ ਲਗਾਤਾਰ ਹੰਢਾ ਰਹੇ ਹਨ। ਜਮੀਨ ਦੀ ਬਰਾਬਰ ਵੰਡ ਹੀ ਦਲਿਤਾਂ ਨੂੰ ਸਮਾਜ ਵਿੱਚ ਬਰਾਬਰਤਾ ਦਿਲਾ ਸਕਦੀ ਹੈ। ਜਿਸ ਜਾਤੀ ਦਾੱਬੇ ਅਤੇ ਆਰਥਿਕ ਦਾੱਬੇ ਦੀਆਂ ਸਭ ਤੋ ਵੱਧ ਸ਼ਿਕਾਰ ਦਲਿਤ ਔਰਤਾਂ ਹੁੰਦੀਆ ਹਨ।

ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੰਗਰੂਰ ਬਲਾਕ ਦੀ ਆਗੂ ਰਾਜ ਕੌਰ ਅਤੇ ਸ਼ੇਰਪੁਰ ਬਲਾਕ ਦੀ ਆਗੂ ਸ਼ਿੰਦਰ ਕੌਰ ਹੇੜੀਕੇ ਨੇ ਕਿਹਾ ਕਿ ਇਸ ਤੋਂ ਬਿਨਾ ਜਮੀਨਾਂ ਨਾ ਹੋਣ ਕਾਰਨ ਉਹਨਾਂ ਨੂੰ ਕਰਜੇ ਵੀ ਸਰਕਾਰੀ ਸੰਸਥਾਵਾਂ ਤੋਂ ਨਹੀ ਮਿਲਦੇ ਸਗੋਂ ਉੱਚ ਵਿਆਜ ਤੇ ਨਿੱਜੀ ਕਰਜੇ ਚੁਕਣੇ ਪੈਂਦੇ ਹਨ ਜਿਸ ਵਿੱਚ ਦਲਿਤ ਅਤੇ ਛੋਟਾ ਕਿਸਾਨ ਅਜੇ ਵੀ ਸਰਕਾਰੀ ਕਰਜੇ ਤੋਂ ਦੂਰ ਹਨ ਜਿਸ ਵਿੱਚ ਔਰਤਾਂ ਬਿਲਕੁਲ ਹੀ ਪ੍ਰੋਪਰਟੀ ਲੈੱਸ ਹੋਣ ਕਾਰਨ ਮਾਇਕਰੋਫਾਇਨਾਂਸ ਕੰਪਨੀਆਂ ਦੇ ਮੱਕੜਜਾਲ 'ਚ ਫਸ ਚੁੱਕੀਆਂ ਹਨ।

ਇਸਤਰੀ ਜਾਗਰਿਤੀ ਮੰਚ ਦੀ ਸੂਬਾਈ ਆਗੂ ਅਮਨਦੀਪ ਕੌਰ ਦਿਓਲ ਨੇ ਧਰਨੇ ਨੂੰ ਸਬੋਧਨ ਕਰਦਿਆਂ ਕਿਹਾ ਕਿ ਜਮੀਨ ਤੇ ਕਰਜੇ ਦੀ ਮੰਗ ਨੂੰ ਔਰਤਾਂ ਦੀ ਮਾਣ ਸਨਮਾਨ ਦੀ ਲੜਾਈ ਦੱਸਿਆ। ਉਨ੍ਹਾਂ ਵੱਧ ਤੋਂ ਵੱਧ ਬੇਜਮੀਨੇ ਦਲਿਤ ਅਤੇ ਛੋਟੇ ਕਿਸਾਨਾਂ ਨੂੰ 17 ਏਕੜ ਦਾ ਜਮੀਨ ਹੱਦਬੰਦੀ ਕਾਨੂੰਨ ਲਾਗੂ ਕਰਾਉਣ ਲਈ ਘੋਲ ਨੂੰ ਤਿੱਖਾ ਕਰਨ ਦਾ ਸੱਦਾ ਵੀ ਦਿੱਤਾ।

ਅੱਜ ਦੇ ਧਰਨੇ ਨੂੰ ਮਾਇਆ ਕੌਰ ਤੋਲੇਵਾਲ, ਚਰਨਜੀਤ ਕੌਰ ਘਰਾਚੋੰ, ਭਜਨ ਕੌਰ, ਕਿਰਨਾ ਕੌਰ ਤੋਲੇਵਾਲ, ਅਮਰਜੀਤ ਕੌਰ ਛਾਹੜ ਅਤੇ ਜਸਵੀਰ ਕੌਰ ਹੇੜੀਕੇ ਨੇ ਵੀ ਸੰਬੋਧਨ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਭਾਜਪਾ ਨੇ ਹਰਸਿਮਰਤ ਦੇ 'ਵੀਰ ਬਾਲ ਦਿਵਸ' 'ਤੇ ਦਿੱਤੇ ਬਿਆਨ ਦੀ ਨਿੰਦਾ ਕੀਤੀ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

“ਅਸੀਂ ਪੰਜਾਬ ਸਰਕਾਰ ਵੱਲੋਂ ਮੱਤੇਵਾੜਾ ਜੰਗਲ ਨੇੜੇ ਗਰੀਬ ਸਿੱਖ ਪਰਿਵਾਰਾਂ 'ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕਰਾਂਗੇ”: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਮਜੀਠੀਆ ਦਾ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ ਗ੍ਰਿਫ਼ਤਾਰ

ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ,: ਮੁੱਖ ਮੰਤਰੀ  ਨੇ  ਕਿਹਾ; ਹੜ੍ਹ ਰਾਹਤ ਵਜੋਂ ਕੇਂਦਰ ਤੋਂ ਇੱਕ ਪੈਸਾ ਵੀ ਪ੍ਰਾਪਤ ਨਹੀਂ ਹੋਇਆ 

 ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ