Wednesday, December 08, 2021

Punjab

ਈਟੀਟੀ ਸਲ਼ੈਕਟਿਡ 2364 ਅਧਿਆਪਕਾਂ ਵੱਲੋਂ ਖਰੜ ਵਿਖੇ ਜ਼ੋਰਦਾਰ ਰੋਸ-ਪ੍ਰਦਰਸ਼ਨ

ਦਲਜੀਤ ਕੌਰ ਭਵਾਨੀਗੜ੍ਹ | October 21, 2021 08:53 AM

22 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਨਾਲ ਪੈੱਨਲ ਮੀਟਿੰਗ ਤੈਅ ਕਰਵਾਉਣ ਤੇ ਸ਼ਾਂਤ ਹੋਏ ਬੇਰੁਜ਼ਗਾਰ ਅਧਿਆਪਕ
ਖਰੜ: ਅੱਜ 2364 ਈਟੀਟੀ ਸਲ਼ੈਕਟਿਡ ਅਧਿਆਪਕ ਯੂਨੀਅਨ ਵੱਲੋਂ ਨਿਯੁੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮਿਉਂਸੀਪਲ ਪਾਰਕ ਖਰੜ ਵਿਖੇ ਸੂਬਾਈ ਰੋਸ-ਰੈਲੀ ਦੌਰਾਨ ਮੁੱਖ ਮੰਤਰੀ ਪੰਜਾਬ ਸ੍ਰ. ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ, ਪ੍ਰਤੂੰ ਪ੍ਰਸ਼ਾਸਨ ਵੱਲੋਂ ਇਨ੍ਹਾਂ ਬੇਰੁਜ਼ਗਾਰਾਂ ਨੂੰ ਰਸਤੇ ਵਿੱਚ ਹੀ ਰੋਕ ਕੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਸੰਬੰਧੀ ਲਿਖਤੀ ਪੱਤਰ ਸੌਂਪਿਆ ਦਿੱਤਾ ਗਿਆ। ਇਸ ਮੌਕੇ ਪ੍ਰਸ਼ਾਸਨ ਵੱਲੋਂ ਲਿਖਤੀ ਰੂਪ ਵਿੱਚ 22 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਤੈਅ ਕਰਵਾਉਣ ਤੋਂ ਬਾਅਦ ਅਧਿਆਪਕ ਸ਼ਾਂਤ ਹੋਏ।

ਜ਼ਿਕਰਯੋਗ ਹੈ ਕਿ 2364 ਈਟੀਟੀ ਭਰਤੀ, ਜੋ 6 ਮਾਰਚ 2020 ਨੂੰ ਜਾਰੀ ਹੋਈ ਸੀ, ਜਿਸਦਾ ਸਕਰੀਨਿੰਗ ਟੈਸਟ 29 ਨਵੰਬਰ, 2020 ਨੂੰ ਹੋਣ ਤੋਂ ਬਾਅਦ ਦਸੰਬਰ 2020 ਤੱਕ ਸਕਰੂਟਨੀ ਪ੍ਰਕਿਰਿਆ ਵੀ ਪੂਰੀ ਹੋ ਚੁੱਕੀ ਹੈ, ਪ੍ਰੰਤੂ ਪਿਛਲੇ 10 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ। ਅੱਜ ਇਹ ਅਧਿਆਪਕ ਸਾਰੇ ਟੈਸਟ ਪਾਸ ਕਰਨ ਤੋਂ ਬਾਅਦ ਵੀ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।

ਇਸ ਮੌਕੇ ਅਧਿਆਪਕ ਆਗੂਆਂ ਨੇ ਦੱਸਿਆ ਕਿ ਈਟੀਟੀ 2364 ਭਰਤੀ ਨੂੰ ਲਗਾਤਾਰ ਕੋਰਟ ਕੇਸ ਦੇ ਨਾਮ ਤੇ ਲਮਕਾਇਆ ਜਾ ਰਿਹਾ ਹੈ। ਪਿਛਲੀ 8 ਸਤੰਬਰ ਨੂੰ ਮਾਣਯੋਗ ਹਾਈ ਕੋਰਟ ਵਿੱਚ ਹੋਈ ਸੁਣਵਾਈ ਵਿੱਚ ਮਾਣਯੋਗ ਜੱਜ ਸਾਹਿਬ ਵੱਲੋਂ ਫੈਸਲਾ ਰਿਜ਼ਰਵ ਰੱਖ ਲਿਆ ਗਿਆ ਸੀ, ਪ੍ਰੰਤੂ ਅੱਜ ਤੱਕ ਇਹਨਾਂ ਅਧਿਆਪਕਾਂ ਨੂੰ ਉਸੇ ਤਰ੍ਹਾਂ ਨਿਯੁੁਕਤੀ ਪੱਤਰਾਂ ਤੋਂ ਵਾਂਝੇ ਰਹਿਣਾ ਪੈ ਰਿਹਾ ਹੈ।

ਇਸ ਮੌਕੇ ਬੇਰੁਜ਼ਗਾਰ ਅਧਿਆਪਕ ਆਗੂਆਂ ਕਿਹਾ ਕਿ ਨਵੇਂ ਬਣੇ ਮੁੱਖ ਮੰਤਰੀ ਪੰਜਾਬ ਠੋਸ ਨਿਰਦੇਸ਼ ਜਾਰੀ ਕਰਕੇ 2364 ਈਟੀਟੀ ਭਰਤੀ ਨੂੰ 6635 ਈਟੀਟੀ ਅਧਿਆਪਕਾਂ ਦੀ ਭਰਤੀ ਤੋਂ ਪਹਿਲਾਂ ਪੂਰੀ ਕਰੇ। ਨਿਯੁਕਤੀ ਪੱਤਰ ਜਾਰੀ ਕਰਵਾਉਣ।

ਇਸ ਮੌਕੇ ਯੂਨੀਅਨ ਆਗੂਆਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਨਿਕਲਣ ਜਾਂ ਮੀਟਿੰਗ ਨਾ ਹੋਣ ਦੀ ਸੂਰਤ ਵਿੱਚ 24 ਅਕਤੂਬਰ ਨੂੰ ਖਰੜ ਤੇ ਮੋਰਿੰਡਾ ਵਿੱਚ ਤਿੱਖੇ ਗੁਪਤ ਐਕਸ਼ਨ ਕਰਨ ਦਾ ਐਲਾਨ ਵੀ ਕੀਤਾ ਗਿਆ।

ਇਸ ਮੌਕੇ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਮੋਗਾ, ਕੁਲਦੀਪ ਚਹਿਲ ਗੁਲਾੜੀ, ਰਾਮ ਸਿੰਘ ਮੱਲਕੇ, ਸੁਖਜਿੰਦਰ ਰਈਆ, ਗੁਰਜੰਟ ਸਿੰਘ ਪਟਿਆਲਾ, ਜਗਦੀਸ਼ ਸਿੰਘ, ਜਗਮੀਤ ਸਿੰਘ, ਗੁਰਜੀਤ ਸਿੰਘ, ਬੂਟਾ ਸਿੰਘ ਮਾਨਸਾ, ਕੁਲਵੰਤ ਸਿੰਘ, ਗਗਨ ਖੁਡਾਲ ਮਾਨਸਾ, ਰਾਕੇਸ਼ ਕੁਮਾਰ, ਅਰਸ਼ਦੀਪ ਸਿੰਘ, ਜਸਵੀਰ ਸਿੰਘ, ਗੁਰਦੀਪ ਸਿੰਘ, ਜਗਪਾਲ ਸਿੰਘ, ਸੰਦੀਪ ਗਿੱਲ, ਅਮਰਜੀਤ ਗੁਲਾੜੀ, ਮੁਨੀਸ਼ ਕੁਮਾਰ, ਸੰਦੀਪ ਸਿੰਘ ਮੋਰ, ਪਰਦੀਪ ਕੁਮਾਰ, ਜਸਵਿੰਦਰ ਸਿੰਘ, ਅੰਜੂ ਸਹਿਗਲ ਹੁਸ਼ਿਆਰਪੁਰ, ਚਰਨਜੀਤ ਕੌਰ, ਲਖਵਿੰਦਰ ਕੌਰ, ਕਰਮਜੀਤ ਕੌਰ, ਮਨਦੀਪ ਕੌਰ, ਬਲਜਿੰਦਰ ਕੌਰ ਗੁਰਮੀਤ ਕੌਰ, ਬਲਵਿੰਦਰ ਕੌਰ, ਰਾਜਿੰਦਰ ਕੌਰ ਆਦਿ ਸਮੇਤ ਸੈਂਕੜੇ ਹੋਰ ਅਧਿਆਪਕ ਵੀ ਹਾਜਰ ਸਨ।

Have something to say? Post your comment

Punjab

ਪੰਜਾਬ ਪੁਲਿਸ ਕਾਂਸਟੇਬਲ ਦੀ ਭਰਤੀ 'ਚ ਘਪਲੇਬਾਜੀ ਦਾ ਦੋਸ਼ ਲਗਾਉਂਦੇ ਹੋਏ ਸਰਕਾਰ ਵਿਰੁੱਧ ਡੰਡੌਤ ਮਾਰਚ

ਧਨਜੀਤ ਸਿੰਘ ਵਿਰਕ ਨੇ ਡਾ. ਵੇਰਕਾ ਦੀ ਹਾਜ਼ਰੀ ਵਿੱਚ ਪੰਜਾਬ ਜੈਨਕੋ ਲਿਮਟਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਡੇਅਰੀ ਸਵੈ ਰੁਜ਼ਗਾਰ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਕਾਊਂਸਲਿੰਗ 9 ਦਸੰਬਰ ਨੂੰ

ਨਵਾਂਸ਼ਹਿਰ ਵਿਖੇ ਮਨਾਇਆ ਗਿਆ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ

ਡੀ ਸੀ ਸਾਰੰਗਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਝੰਡਾ ਦਿਵਸ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ

ਸੁਸਾਇਟੀ ਫ਼ਾਰ ਵੈੱਲਫੇਅਰ ਆਫ਼ ਦੀ ਹੈਂਡੀਕੈਪਡ ਨੂੰ ਰਾਸ਼ਟਰਪਤੀ ਵੱਲੋਂ ਸਰਵੋਤਮ ਐਨ.ਜੀ.ਓ ਪੁਰਸਕਾਰ

ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਹਾੜੇ `ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸੈਮੀਨਾਰ ਦਾ ਆਯੋਜਨ

ਭਾਸ਼ਾ ਵਿਭਾਗ ਵੱਲੋਂ 'ਰੇਡੀਓ ਤੇ ਪੰਜਾਬੀ ਭਾਸ਼ਾ' 'ਤੇ ਕਰਵਾਏ ਅੰਤਰ ਰਾਸ਼ਟਰੀ ਵੈਬੀਨਾਰ 'ਚ ਵੱਖ ਵੱਖ ਮੁਲਕਾਂ ਤੋਂ ਕਈ ਡੈਲੀਗੇਟਸ ਨੇ ਹਿੱਸਾ ਲਿਆ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਪਟਿਆਲਾ ਪੁਲਿਸ ਨੇ ਭਾਦਸੋਂ ਏਰੀਆ 'ਚ ਹੋਏ ਵਿਦੇਸ਼ ਵੱਸਦੇ ਵਿਅਕਤੀ ਦੀ ਮਾਤਾ ਦੇ ਕਤਲ ਦੀ ਗੁੱਥੀ ਸੁਲਝਾਈ, 3 ਗ੍ਰਿਫ਼ਤਾਰ