Thursday, April 25, 2024

Punjab

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

PUNJAB NEWS EXPRESS | October 21, 2021 08:58 AM

ਚੰਡੀਗੜ: ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਬੁੱਧਵਾਰ ਨੂੰ ਨਿਹੰਗ ਸਿੰਘਾਂ ਵੱਲੋਂ ਸਿੰਘੂ ਬਾਰਡਰ ’ਤੇ ਕਤਲ ਕੀਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕੀਤਾ ਹੈ।

ਐਸ.ਆਈ.ਟੀ ਦਾ ਗਠਨ ਏ.ਡੀ.ਜੀ.ਪੀ.-ਕਮ-ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਵਰਿੰਦਰ ਕੁਮਾਰ ਦੀ ਪ੍ਰਧਾਨਗੀ ਵਿੱਚ ਕੀਤਾ ਗਿਆ ਹੈ। ਫਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ. ਇੰਦਰਬੀਰ ਸਿੰਘ ਅਤੇ ਤਰਨਤਾਰਨ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਵੀ ਐਸ.ਆਈ.ਟੀ ਦੇ ਮੈਂਬਰ ਹਨ।

ਜਾਣਕਾਰੀ ਅਨੁਸਾਰ ਜ਼ਿਲਾ ਤਰਨ ਤਾਰਨ ਦੇ ਕਸੇਲ ਦੀ ਵਾਸੀ ਰਾਜ ਕੌਰ (ਇਸ ਵੇਲੇ ਚੀਮਾ ਕਲਾਂ ਦੀ ਵਸਨੀਕ ) ਨੇ ਦੋਸ਼ ਲਾਇਆ ਸੀ ਕਿ ਉਸ ਦੇ ਭਰਾ ਲਖਬੀਰ ਸਿੰਘ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਭਰਮਾ ਕੇ ਸਿੰਘੂ (ਨਵੀਂ ਦਿੱਲੀ - ਹਰਿਆਣਾ ਬਾਰਡਰ) ਲਿਜਾਇਆ ਗਿਆ, ਜਿੱਥੇ ਕੁਝ ਨਿਹੰਗ ਸਿੰਘਾਂ ਨੇ 15 ਅਕਤੂਬਰ, 2021 ਨੂੰ ਬੇਅਦਬੀ ਦੇ ਦੋਸ਼ਾਂ ਤਹਿਤ ਉਸਦਾ ਕਤਲ ਕਰ ਦਿੱਤਾ ।

ਏਡੀਜੀਪੀ-ਕਮ-ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਵਰਿੰਦਰ ਕੁਮਾਰ ਲੋੜ ਪੈਣ ’ਤੇ ਤਫਤੀਸ਼ ਲਈ ਸੂਬੇ ਵਿੱਚ ਤਾਇਨਾਤ ਹੋਰ ਕਿਸੇ ਵੀ ਪੁਲਿਸ ਅਧਿਕਾਰੀਆਂ ਦੀਆਂ ਸੇਵਾਵਾਂ ਲੈ ਸਕਦੇ ਹਨ। ਇਸ ਸਬੰਧ ਵਿੱਚ ਉਹ ਪੰਜਾਬ ਪੁਲਿਸ ਦੇ ਕਿਸੇ ਵੀ ਹੋਰ ਵਿੰਗ/ਯੂਨਿਟ ਦੀ ਸਹਾਇਤਾ ਅਤੇ ਸਹਿਯੋਗ ਲੈਣ ਲਈ ਸਮਰੱਥ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ