Wednesday, April 24, 2024

Punjab

ਪੰਜਾਬ ਪੁਲਿਸ ਕਾਂਸਟੇਬਲ ਦੀ ਭਰਤੀ 'ਚ ਘਪਲੇਬਾਜੀ ਦਾ ਦੋਸ਼ ਲਗਾਉਂਦੇ ਹੋਏ ਸਰਕਾਰ ਵਿਰੁੱਧ ਡੰਡੌਤ ਮਾਰਚ

ਦਲਜੀਤ ਕੌਰ ਭਵਾਨੀਗੜ੍ਹ | December 07, 2021 10:43 PM

ਭਵਾਨੀਗੜ੍ਹ:  ਪੰਜਾਬ ਪੁਲਿਸ ਕਾਂਸਟੇਬਲ ਦੀ ਭਰਤੀ ਵਿਚ ਹੋਏ ਘਪਲੇਬਾਜੀ ਦਾ ਦੋਸ਼ ਲਾਉਂਦਿਆਂ ਨੌਜਵਾਨ ਮੁੰਡੇ-ਕੁੜੀਆਂ ਵੱਲੋਂ ਸੰਗਰੂਰ ਵਿਖੇ ਧਰਨਾ ਲਾਇਆ ਹੋਇਆ ਹੈ। ਧਰਨਾ ਕਾਰੀਆ ਵੱਲੋਂ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਲਈ ਧਰਨਾ ਸਥਾਨ ਤੋਂ ਚਰਨਜੀਤ ਸਿੰਘ ਚੰਨੀ ਦੀ ਕੋਠੀ ਵੱਲ ਡੰਡੌਤ ਮਾਰਚ ਸੁਰੂ ਕੀਤਾ ਗਿਆ ਜੋ ਅੱਜ ਭਵਾਨੀਗੜ੍ਹ ਹੁੰਦਾ ਹੋਇਆ ਪਟਿਆਲਾ ਵੱਲ ਰਵਾਨਾ ਹੋਇਆ।

ਇਸ ਮੌਕੇ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਐਕਸ ਨਾਇਕ ਜਸਪਾਲ ਸਿੰਘ, ਦਵਿੰਦਰ ਸਿੰਘ ਖੰਨਾ, ਮਨਪ੍ਰੀਤ ਸਿੰਘ ਧੂਰੀ, ਦਵਿੰਦਰ ਸਿੰਘ ਧੂਰੀ, ਗੁਰਮੀਤ ਕੌਰ, ਮੋਨਾ ਰਾਣੀ, ਜੌਤੀ ਕੌਰ ਪੂੰਨਵਾਲ, ਰਮਨ ਮਾਨਸਾ ਨੇ ਕਿਹਾ ਕਿ ਇਹ ਡਟੌਤ ਮਾਰਚ ਭਵਾਨੀਗੜ੍ਹ ਪਟਿਆਲਾ ਹੁੰਦਾ ਹੋਇਆ ਆਪਣੀਆਂ ਮੰਗਾਂ ਮਨਾਉਣ ਲਈ ਚਰਨਜੀਤ ਸਿੰਘ ਚੰਨੀ ਦੀ ਕੋਠੀ ਤੱਕ ਜਾਵੇਗਾ।

ਧਰਨਾਕਾਰੀ ਵੱਲੋਂ ਅੱਜ ਭਵਾਨੀਗੜ੍ਹ ਸ਼ਹਿਰ ਵਿਖੇ ਨਵੇਂ ਬੱਸ ਅੱਡੇ ਉੱਤੇ ਪੰਜ ਮਿੰਟ ਦਾ ਰੋਡ ਉੱਤੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਜਿੱਥੇ ਆਮ ਲੋਕਾਂ ਦੀ ਭੀੜ ਵਿਚ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦਾ ਕਾਫਿਲਾ ਵੀ ਫਸ ਗਿਆ। ਉਹਨਾਂ ਨੂੰ ਧਰਨਕਾਰੀਆ ਦੀ ਗੱਲ ਸੁਣਨ ਦੀ ਵਜਾਏ ਆਪਣੀ ਗੱਡੀ ਪਿੱਛੇ ਵੱਲੋਂ ਮੋੜ ਲਈ ਅਤੇ ਪੱਤਰਕਾਰਾਂ ਜਦੋਂ ਸਿੰਗਲਾ ਦੇ ਕਾਫਲੇ ਦੀ ਵੀਡਿਓ ਬਣਾਉਣ ਲੱਗੇ ਤਾਂ ਉਨ੍ਹਾਂ ਦੀ ਸਕਾਉਰਟੀ ਰੋਕਦੀ ਹੋਈ ਨਜ਼ਰ ਆਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ