Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲਾਈਆਂ ਪਾਬੰਦੀਆਂ `ਚ 1 ਫ਼ਰਵਰੀ ਤੱਕ ਵਾਧਾ

ਅਮਰੀਕ ਸਿੰਘ | January 28, 2022 07:48 PM

ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੰਸਥਾਵਾਂ ਬੰਦ ਰਹਿਣਗੇ
ਫਿਰੋਜ਼ਪੁਰ: ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਮੈਜਿਸਟਰੇਟ ਗਿਰਿਸ ਦਿਆਲਨ ਨੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ 25 ਜਨਵਰੀ 2022 ਤੱਕ ਲਗਾਈਆਂ ਕੋਵਿਡ-19 ਪਾਬੰਦੀਆਂ ਨੂੰ 1 ਫ਼ਰਵਰੀ 2022 ਤੱਕ ਵਧਾ ਦਿੱਤਾ ਹੈ।

ਇਨ੍ਹਾਂ ਹੁਕਮਾਂ ਅਨੁਸਾਰ ਐਪੀਡੈਮਿਕ ਡਿਸੀਜ਼ ਐਕਟ 1897 ਦੇ ਸੈਕਸ਼ਨ 2 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀਆਂ ਹੋਰ ਧਾਰਾਵਾਂ ਤਹਿਤ ਜਾਰੀ ਇਨ੍ਹਾਂ ਪਾਬੰਦੀਆਂ ਤਹਿਤ ਹੁਣ ਸਾਰੇ ਜਨਤਕ ਸਥਾਨਾਂ ਤੇ ਕੰਮਕਾਰ ਦੇ ਸਥਾਨਾਂ ਆਦਿ ਉੱਤੇ ਹਰੇਕ ਨਾਗਰਿਕ ਦੁਆਰਾ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਆਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਹਰ ਗਤੀਵਿਧੀ ਦੌਰਾਨ ਘੱਟੋ ਘੱਟ ਛੇ ਫੁੱਟ (ਦੋ ਗਜ਼ ਦੀ ਦੂਰੀ) ਦੇ ਸਮਾਜਿਕ ਦੂਰੀ ਨਿਯਮ ਦੀ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 300 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠ (ਇੰਨਡੋਰ ਅਤੇ ਆਊਟਡੋਰ) `ਤੇ ਪਾਬੰਦੀ ਰਹੇਗੀ।

ਰਾਤ ਦਾ ਕਰਫਿਊ ਲਾਗੂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਸਾਰੀਆਂ ਗੈਰ ਜ਼ਰੂਰੀ ਗਤੀਵਿਧੀਆਂ ’ਤੇ ਰਾਤ 10 ਵਜੇ ਤੋਂ ਅਗਲੀ ਸਵੇਰ 5 ਵਜੇ ਤੱਕ ਪਾਬੰਦੀ ਲਗਾਈ ਗਈ ਹੈ। ਜਦਕਿ ਸਾਰੀਆਂ ਲਾਜ਼ਮੀ ਗਤੀਵਿਧੀਆਂ ਜਿਨ੍ਹਾਂ ਵਿੱਚ ਵੱਖ ਵੱਖ ਸ਼ਿਫਟਾਂ ਵਿੱਚ ਚੱਲਣ ਵਾਲੇ ਉਦਯੋਗ ਤੇ ਦਫ਼ਤਰ ਆਦਿ ਸ਼ਾਮਲ ਹਨ (ਸਰਕਾਰੀ ਤੇ ਪ੍ਰਾਈਵੇਟ ਦੋਵੇਂ), ਨੈਸ਼ਨਲ ਤੇ ਸਟੇਟ ਹਾਈਵੇ ’ਤੇ ਨਾਗਰਿਕਾਂ ਅਤੇ ਵਸਤਾਂ ਦੀ ਆਵਾਜਾਈ ਅਤੇ ਸਮਾਨ ਦੀ ਅਨਲੋਡਿੰਗ ਅਤੇ ਬੱਸਾਂ, ਰੇਲਗੱਡੀਆਂ ਤੇ ਹਵਾਈ ਜਹਾਜ਼ਾਂ ਰਾਹੀਂ ਯਾਤਰਾ ਕਰਨ ਵਾਲੇ ਲੋਕਾਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਣ ਦੀ ਛੋਟ ਰਹੇਗੀ। ਇਸ ਤੋਂ ਇਲਾਵਾ ਫਾਰਮਾਸਿਟੀਕਲ ਡਰੱਗਜ਼ ਦੇ ਨਿਰਮਾਣ ਨਾਲ ਸਬੰਧਤ ਗਤੀਵਿਧੀਆਂ ਜਿਵੇਂ ਕਿ ਕੱਚਾ ਮਾਲ, ਤਿਆਰ ਮਾਲ ਤੇ ਕਰਮਚਾਰੀਆਂ ਅਤੇ ਵੈਕਸੀਨ ਅਤੇ ਮੈਡੀਕਲ ਯੰਤਰਾਂ ਤੇ ਡਾਇਗੋਨੋਸਟਿਕ ਟੈਸਟਿੰਗ ਕਿੱਟਸ ਨੂੰ ਇਨ੍ਹਾਂ ਪਾਬੰਦੀਆਂ ਤੋਂ ਛੋਟ ਰਹੇਗੀ।

ਇਨ੍ਹਾਂ ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਸਾਰੇ ਵਿਦਿਅਕ ਅਦਾਰੇ ਜਿਵੇਂ ਕਿ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੰਸਥਾਵਾਂ ਆਦਿ ਸ਼ਾਮਲ ਹਨ, ਬੰਦ ਰਹਿਣਗੇ। ਫਿਰ ਵੀ ਇਹ ਅਦਾਰੇ ਆਪਣੀ ਅਕਾਦਮਿਕ ਸਮਾਂ ਸਾਰਣੀ ਮੁਤਾਬਕ ਆਨਲਾਈਨ ਟੀਚਿੰਗ ਕਰ ਸਕਣਗੇ। ਇਸ ਤੋਂ ਇਲਾਵਾ ਮੈਡੀਕਲ ਅਤੇ ਨਰਸਿੰਗ ਕਾਲਜਾਂ ’ਤੇ ਇਹ ਪਾਬੰਦੀ ਨਹੀਂ ਲਗਾਈ ਗਈ।
ਸਾਰੇ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲਜ਼, ਰੈਸਟੋਰੈਂਟ, ਸਪਾਜ਼, ਮਿਊਜ਼ੀਅਮ, ਚਿੜੀਆਘਰ, ਖੇਡ ਕੰਪਲੈਕਸ, ਜਿੰਮ ਆਦਿ ਆਪਣੀ 50 ਫੀਸਦੀ ਸਮਰੱਥਾ ਮੁਤਾਬਕ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਪਰ ਹਾਜ਼ਰ ਸਟਾਫ਼ ਦਾ ਮੁਕੰਮਲ ਟੀਕਾਕਰਨ ਹੋਣਾ ਲਾਜ਼ਮੀ ਹੈ। ਏ.ਸੀ ਬੱਸਾਂ 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੀਆਂ।

ਸਹੀ ਢੰਗ ਨਾਲ ਮਾਸਕ ਨਾ ਪਹਿਨਣ ਵਾਲੇ ਕਿਸੇ ਵੀ ਵਿਅਕਤੀ ਨੂੰ ਸਰਕਾਰੀ ਜਾਂ ਪ੍ਰਾਈਵੇਟ ਦਫ਼ਤਰਾਂ ਵਿੱਚ ਕੋਈ ਸੇਵਾ ਪ੍ਰਦਾਨ ਨਹੀਂ ਕੀਤੀ ਜਾਵੇਗੀ। ਕੇਵਲ ਉਹ ਯਾਤਰੀ ਜਿਹੜੇ ਕਿ ਪੂਰੀ ਤਰ੍ਹਾਂ ਵੈਕਸੀਨੇਟਿਡ ਹਨ ਜਾਂ ਕੋਵਿਡ ਤੋਂ ਠੀਕ ਹੋ ਚੁੱਕੇ ਹਨ ਜਾਂ ਆਰ.ਟੀ.ਪੀ.ਸੀ.ਆਰ. ਰਿਪੋਰਟ (72 ਘੰਟੇ ਤੋਂ ਘੱਟ ਸਮੇਂ ਦੀ) ਨੈਗੇਟਿਵ ਹੋਵੇ ਉਨ੍ਹਾਂ ਨੂੰ ਹੀ ਜ਼ਿਲ੍ਹੇ ਵਿੱਚ ਆਉਣ ਦੀ ਆਗਿਆ ਹੋਵੇਗੀ। ਜੇਕਰ ਉਪਰੋਕਤ `ਚੋਂ ਕੋਈ ਵੀ ਨਹੀਂ ਹੈ ਤਾਂ ਰੈਪਿੰਡ ਐਂਟੀਜਨ ਟੈਸਟਿੰਗ ਲਾਜ਼ਮੀ ਹੋਵੇਗੀ। ਹਵਾਈ ਯਾਤਰਾ ਰਾਹੀਂ ਆਉਣ ਵਾਲੇ ਲੋਕਾਂ `ਤੇ ਵੀ ਮੁਕੰਮਲ ਵੈਕਸੀਨੇਟਿਡ ਜਾਂ ਕੋਵਿਡ ਤੋਂ ਠੀਕ ਹੋਏ ਮਰੀਜ਼ਾਂ ਜਾਂ ਨੈਗੇਟਿਵ ਆਰ.ਟੀ.ਪੀ.ਸੀ.ਆਰ. ਰਿਪੋਰਟਾਂ (72 ਘੰਟੇ ਤੋਂ ਘੱਟ ਸਮੇਂ ਦੀ) ਸ਼ਰਤਾਂ ਲਾਗੂ ਹੋਣਗੀਆਂ। ਅਪਾਹਜ ਵਿਅਕਤੀਆਂ ਅਤੇ ਗਰਭਵਤੀ ਮਹਿਲਾ ਕਰਮਚਾਰੀਆਂ ਨੂੰ ਦਫ਼ਤਰ ਵਿੱਚ ਜਾਣ ਤੋਂ ਛੋਟ ਹੋਵੇਗੀ ਪਰ ਉਨ੍ਹਾਂ ਨੂੰ ਘਰ ਤੋਂ ਕੰਮ ਕਰਨਾ ਹੋਵੇਗਾ। ਇਹ ਹੁਕਮ 1 ਫਰਵਰੀ 2022 ਤੱਕ ਲਾਗੂ ਰਹਿਣਗੇ।

Have something to say? Post your comment

google.com, pub-6021921192250288, DIRECT, f08c47fec0942fa0

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ