Tuesday, September 01, 2026
ਤਾਜਾ ਖਬਰਾਂ
ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾਰਾਸ਼ਟਰੀ ਪੈਨਲ ਨੇ ਜਾਤੀਵਾਦੀ ਟਿੱਪਣੀ ਕਰਨ ਲਈ ਪੰਜਾਬ ਕਾਂਗਰਸ ਮੁਖੀ ਵੜਿੰਗ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਹਨ।ਹਲਦਵਾਨੀ ‘ਸ਼ੁੱਧੀਕਰਨ’ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਬਦਲੇ ਦੀ ਰਾਜਨੀਤੀ, ਵੜਿੰਗ ਵੱਲੋਂ NCSC ਦੇ ਗ੍ਰਿਫ਼ਤਾਰੀ ਸਬੰਧੀ ਹੁਕਮਾਂ ’ਤੇ ਤਿੱਖਾ ਪ੍ਰਤੀਕਰਮਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

Punjab

ਕਿਸਾਨ ਜਥੇਬੰਦੀਆਂ ਨੇ ਸਕੂਲ ਖੋਲ੍ਹਣ ਦੇ ਫੈਸਲੇ ਨੂੰ ਸੰਘਰਸ਼ ਦੀ ਅੰਸ਼ਕ ਜਿੱਤ ਕਰਾਰ ਦਿੱਤਾ

ਦਲਜੀਤ ਕੌਰ ਭਵਾਨੀਗੜ੍ਹ | February 06, 2022 05:44 PM

ਪ੍ਰਾਇਮਰੀ ਕਲਾਸਾਂ ਲਈ ਸਕੂਲ ਖੁਲ੍ਹਵਾਉਣ ਲਈ 7 ਫਰਵਰੀ ਨੂੰ ਸੂਬੇ ਭਰ 'ਚ ਰੋਸ-ਮੁਜ਼ਾਹਰੇ ਹੋਣਗੇ
ਚੰਡੀਗੜ੍ਹ: ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਬੂਟਾ ਸਿੰਘ ਬੁਰਜ਼ਗਿੱਲ, ਜਗਮੋਹਨ ਸਿੰਘ ਪਟਿਆਲਾ, ਹਰਮੀਤ ਸਿੰਘ ਕਾਦੀਆਂ ਅਤੇ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਸੰਘਰਸਸ਼ੀਲ ਕਿਸਾਨ ਜਥੇਬੰਦੀਆਂ ਦੀ ਪਹਿਲਕਦਮੀ 'ਤੇ ਚਲਦਿਆਂ ਅਧਿਆਪਕ ਜਥੇਬੰਦੀਆਂ, ਵਿਦਿਆਰਥੀਆਂ, ਮਾਪਿਆਂ, ਸਕੂਲ ਪ੍ਰਬੰਧਕਾਂ, ਆਮ ਲੋਕਾਂ ਦੇ ਸੰਘਰਸ਼ ਦੇ ਦਬਾਅ ਅੱਗੇ ਝੁਕਦਿਆਂ ਪੰਜਾਬ ਸਰਕਾਰ ਨੇ ਕਰੋਨਾ ਦੀ ਆੜ ਹੇਠ ਬੰਦ ਕੀਤੇ 7 ਫਰਬਰੀ ਤੋਂ 6ਵੀਂ ਕਲਾਸ ਤੋਂ ਅੱਗੇ ਸਕੂਲ/ਕਾਲਜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।

ਇਹ ਸੰਘਰਸ਼ ਦੀ ਅੰਸ਼ਕ ਜਿੱਤ ਹੈ। ਕਿਸਾਨ-ਜਥੇਬੰਦੀਆਂ ਜਥੇਬੰਦੀਆਂ ਪਹਿਲੀ ਜਮਾਤ ਤੋਂ ਸਾਰੇ ਸਰਕਾਰੀ ਅਤੇ ਪੑਾਈਵੇਟ ਸਕੂਲ ਖੋਲ੍ਹਣ ਲਈ ਸੰਘਰਸ਼ ਕਰ ਰਹੀਆਂ ਹਨ। ਸਾਡੀ ਪਹਿਲੀ ਜਮਾਤ ਤੋਂ ਸਕੂਲ ਖੋਲ੍ਹਣ ਦੀ ਮੰਗ ਬਰਕਰਾਰ ਹੈ। ਇਸ ਲਈ 7 ਫਰਵਰੀ ਨੂੰ 12 ਵਜੇ ਤੋਂ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਫੈਸਲਾ ਬਰਕਰਾਰ ਹੈ। ਪੂਰੇ ਜ਼ੋਰ ਸ਼ੋਰ ਨਾਲ 7 ਫਰਬਰੀ ਦੇ ਚੱਕਾ ਜਾਮ ਦੀਆਂ ਤਿਆਰੀਆਂ ਜਾਰੀ ਰੱਖੀਆਂ ਜਾਣ।

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੁਕੰਮਲ ਵਿੱਦਿਅਕ ਅਦਾਰੇ (ਸਮੇਤ ਪ੍ਰਾਇਮਰੀ ਸਕੂਲ) ਨਾ ਖੋਲ੍ਹਣ ਕਾਰਨ ਕਿਸਾਨ ਜਥੇਬੰਦੀਆਂ ਵਲੋਂ ਕੱਲ੍ਹ ਦੋ ਘੰਟੇ ਲਈ ਸੜਕਾਂ ਜਾਮ ਕਰਨ ਦਾ ਐਲਾਨ ਬਰਕਰਾਰ ਹੈ। ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ, ਅਧਿਆਪਕਾਂ, ਬੱਚਿਆਂ ਦੇ ਮਾਪਿਆਂ, ਵਿਦਿਆਰਥੀਆਂ ਅਤੇ ਹੋਰਨਾਂ ਇਨਸਾਫ਼ਪਸੰਦ ਲੋਕਾਂ ਨੂੰ, ਕੱਲ੍ਹ ਭਾਵ 7 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਦੁਪਹਿਰ 12 ਤੋਂ 2 ਵਜੇ ਦਰਮਿਆਨ ਲੱਗਣ ਜਾ ਰਹੇ ਸੜਕ ਜਾਮਾਂ ਦਾ ਭਰਵਾਂ ਹਿੱਸਾ ਬਣਨ ਦੀ ਅਪੀਲ ਵੀ ਕੀਤੀ।

ਕਿਸਾਨ-ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਮਾਣਯੋਗ ਰਾਜਪਾਲ ਮੁੱਖ ਮੰਤਰੀ ਪੰਜਾਬ ਵੱਲੋਂ ਚੋਣਾਂ ਦੇ ਐਲਾਨ ਤੋਂ ਪਹਿਲਾਂ ਨਰਮੇ ਦੇ ਮੁਆਵਜ਼ੇ, ਗੰਨੇ ਦੀ ਫਸਲ ਦੇ ਬਕਾਏ ਸਬੰਧੀ ਕੀਤੇ ਐਲਾਨ ਨੂੰ ਲਾਗੂ ਕਰਵਾਉਣ, ਬਰਸਾਤ ਕਾਰਨ ਆਲੂ ਦੀ ਖ਼ਰਾਬ ਫਸਲ ਦੇ ਮੁਆਵਜ਼ੇ ਲਈ ਗਿਰਦਾਵਰੀ ਮੁਕੰਮਲ ਕਰਵਾਈ ਜਾਵੇ ਅਤੇ ਮੁਆਵਜ਼ਾ ਦਿੱਤਾ ਜਾਵੇ, ਨਹੀਂ ਤਾਂ ਜਥੇਬੰਦੀਆਂ ਨੂੰ ਕੋਈ ਪ੍ਰੋਗਰਾਮ ਉਲੀਕਣਾ ਪਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਵੱਡੀ ਖ਼ਬਰ: ਪੰਜਾਬ ਦੇ 8 IPS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ

ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਰਜਿਸਟਰੇਸ਼ਨ ਕੈਂਪ ਦਾ ਆਯੋਜਨ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਸ. ਮਹਿੰਦਰ ਸਿੰਘ ਦੁਸਾਂਝ ਦੇ ਸਦੀਵੀ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

CM ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ