Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਮੌਕੇ ’ਤੇ ਸੁਲਝਾਉਣ ਲਈ ਪਿੰਡਾਂ ਵਿੱਚ ਜਨਤਕ ਮਿਲਣੀਆਂ ਕਰਨ ਦਾ ਹੁਕਮ

PUNJAB NEWS EXPRESS | April 04, 2022 09:44 PM

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿਚ ਖਾਸ ਕਰਕੇ ਪਿੰਡਾਂ ਵਿਚ ਜਾ ਕੇ ਨਿਰੰਤਰ ਜਨਤਕ ਮਿਲਣੀਆਂ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਇਸ ਨਾਲ ਲੋਕਾਂ ਦੀ ਤਸੱਲੀ ਮੁਤਾਬਕ ਉਨਾਂ ਦੀ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਸੁਲਝਾਉਣਾ ਯਕੀਨੀ ਬਣਾਇਆ ਜਾ ਸਕੇਗਾ।
ਅੱਜ ਸਵੇਰੇ ਇੱਥੇ ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਭਗਵੰਤ ਮਾਨ ਨੇ ਉਨਾਂ ਨੂੰ ਵਿਸ਼ੇਸ਼ ਤੌਰ ਉਤੇ ਪਿੰਡ ਜਾਂ ਕਸਬੇ ਵਿਚ ਜਾ ਕੇ ਅਧਿਕਾਰੀਆਂ ਦੀ ਟੀਮ ਨਾਲ ਵਿਸ਼ੇਸ਼ ਕੈਂਪ ਲਾਉਣ ਲਈ ਆਖਿਆ ਤਾਂ ਕਿ ਆਮ ਲੋਕਾਂ ਦੇ ਬਕਾਏ ਮਸਲੇ ਜਾਂ ਦਰਪੇਸ਼ ਸਮੱਸਿਆਵਾਂ ਦਾ ਮੌਕੇ ਉਤੇ ਹੀ ਹੱਲ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰਾਂ ਨੂੰ ਜ਼ਿਲਾ ਪ੍ਰਸ਼ਾਸਨ ਦੀਆਂ ਅੱਖਾਂ ਤੇ ਕੰਨ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ, “ਤੁਸੀਂ ਸਰਕਾਰ ਦਾ ਅਸਲ ਚਿਹਰਾ ਹੋ ਕਿਉਂਕਿ ਸਾਡੇ (ਸਰਕਾਰ) ਨਾਲੋਂ ਤੁਹਾਡਾ ਆਮ ਲੋਕਾਂ ਨਾਲ ਸਿੱਧਾ ਵਾਹ ਪੈਂਦਾ ਹੈ ਕਿਉਂ ਜੋ ਲੋਕ ਤੁਹਾਡੇ ਉਪਰ ਬਹੁਤ ਜ਼ਿਆਦਾ ਭਰੋਸਾ ਤੇ ਵਿਸ਼ਵਾਸ ਕਰਦੇ ਹਨ।” ਉਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਂਝ ਕੇਂਦਰਾਂ ਦੀ ਅਚਨਚੇਤੀ ਜਾਂਚ ਕਰਨ ਲਈ ਆਖਿਆ ਕਿਉਂ ਜੋ ਇਨਾਂ ਕੇਂਦਰਾਂ ਨੂੰ ਪ੍ਰਮੁੱਖ ਤੌਰ ਉਤੇ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਸਨ ਅਤੇ ਉਨਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਲਈ ਕਿਹਾ।
ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਜ਼ਿਲਾ ਪੁਲੀਸ ਮੁਖੀਆਂ, ਐਸ.ਡੀ.ਐਮਜ਼ ਤੇ ਹੋਰ ਖੇਤਰੀ ਅਧਿਕਾਰੀਆਂ ਲਈ ਭਗਵੰਤ ਮਾਨ ਨੇ ‘ਬਿਹਤਰੀਨ ਕਾਰਗੁਜ਼ਾਰੀ ਐਵਾਰਡ’ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਤਾਂ ਕਿ ਬਾਕੀ ਅਫਸਰਾਂ ਨੂੰ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਨਸ਼ਾਗ੍ਰਸਤ ਲੋਕਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਜ਼ਿਲਿਆਂ ਵਿਚ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਇਕ ਮਹੀਨੇ ਵਿਚ ਸ਼ੁਰੂ ਅਤੇ ਅਪਗ੍ਰੇਡ ਕਰਨ ਦਾ ਟੀਚਾ ਦਿੱਤਾ ਤਾਂ ਕਿ ਨੌਜਵਾਨਾਂ ਦਾ ਸਹੀ ਢੰਗ ਨਾਲ ਮੁੜ ਵਸੇਬਾ ਕੀਤਾ ਜਾ ਸਕੇ ਜੋ ਭੁੱਲੇ-ਭਟਕੇ ਨਸ਼ਿਆਂ ਦੀ ਗਿ੍ਰਫਤ ਵਿਚ ਫਸ ਗਏ। ਉਨਾਂ ਕਿਹਾ ਕਿ ਨਸ਼ਾਗ੍ਰਸਤ ਲੋਕਾਂ ਦਾ ਮੁੜ ਵਸੇਬਾ ਸਭ ਤੋਂ ਅਹਿਮ ਹੈ ਜੋ ਉਨਾਂ ਨੂੰ ਆਪਣੀ ਜ਼ਿੰਦਗੀ ਸਵੈ-ਮਾਣ ਨਾਲ ਬਿਤਾਉਣ ਵਿਚ ਸਹਾਈ ਹੋਵੇਗਾ।
ਮੁੱਖ ਮੰਤਰੀ ਨੇ ਡਿਪਟੀ ਕਮਿਸਨਰਾਂ ਨੂੰ ਆਪਣੀ ਡਿਊਟੀ ਬਿਨਾਂ ਕਿਸੇ ਸਿਆਸੀ ਦਬਾਅ ਦੇ ਪੂਰੀ ਕਾਬਲੀਅਤ ਅਤੇ ਸਮਰੱਥਾ ਨਾਲ ਨਿਭਾਉਣ ਦੀ ਖੁੱਲ ਦੇਣ ਦਾ ਭਰੋਸਾ ਦਿੱਤਾ। ਹਾਲਾਂਕਿ, ਉਨਾਂ ਕਿਹਾ ਕਿ ਲੋਕਾਂ ਦੇ ਨੁਮਾਇੰਦਿਆਂ ਅਤੇ ਆਮ ਆਦਮੀ ਨੂੰ ਉਨਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ।
ਕਣਕ ਦੀ ਚੱਲ ਰਹੀ ਖਰੀਦ ਦੀ ਸਥਿਤੀ ਦਾ ਜਾਇਜਾ ਲੈਂਦਿਆਂ ਭਗਵੰਤ ਮਾਨ ਨੇ ਡੀਜੀਪੀ ਨੂੰ ਗੁਆਂਢੀ ਰਾਜਾਂ ਤੋਂ ਪੰਜਾਬ ਵਿੱਚ ਕਣਕ ਦੀ ਗੈਰ-ਕਾਨੂੰਨੀ ਢੋਆ-ਢੁਆਈ ਨੂੰ ਰੋਕਣ ਲਈ 24 ਘੰਟੇ ਚੌਕਸੀ ਨੂੰ ਹੋਰ ਤੇਜ ਕਰਨ ਲਈ ਕਿਹਾ ਕਿਉਂਕਿ ਕਈ ਬੇਈਮਾਨ ਵਪਾਰੀ ਕਣਕ ਨੂੰ ਸੂਬਾ ਭਰ ਦੀਆਂ ਮੰਡੀਆਂ ਵਿੱਚ ਘੱਟੋ ਘੱਟ ਸਮਰਥਨ ਮੁੱਲ ’ਤੇ ਵੇਚਣ ਲਈ ਚੋਰੀ-ਛਿਪੇ ਲਿਆਉਂਦੇ ਹਨ। ਭਗਵੰਤ ਮਾਨ ਨੇ ਡੀ.ਜੀ.ਪੀ ਨੂੰ ਕਿਹਾ ਕਿ ਉਹ ਸੀਜਨ ਦੇ ਅੰਤ ਤੱਕ ਇਨਾਂ ਨਾਕਿਆਂ ’ਤੇ 24 ਘੰਟੇ ਵੀਡੀਓਗ੍ਰਾਫੀ ਟੀਮਾਂ ਤਾਇਨਾਤ ਕਰਨ।
ਇਸ ਸਬੰਧ ਵਿੱਚ ਮੁੱਖ ਮੰਤਰੀ ਦੀ ਚਿੰਤਾ ਦਾ ਜਵਾਬ ਦਿੰਦਿਆਂ ਡੀ.ਜੀ.ਪੀ. ਵੀ.ਕੇ. ਭਾਵੜਾ ਨੇ ਦੱਸਿਆ ਕਿ ਸੂਬਾ ਪੁਲਿਸ ਵੱਲੋਂ ਲਾਏ ਗਏ 132 ਨਾਕਿਆਂ ਵਿੱਚੋਂ 86 ਅੰਤਰਰਾਜੀ ਨਾਕੇ ਹਨ ਜਦਕਿ 46 ਸੂਬੇ ਦੇ ਅੰਦਰ ਲਾਏ ਹੋਏ ਹਨ ਜਿਨਾਂ ’ਤੇ ਕੁੱਲ 1150 ਪੁਲਿਸ ਮੁਲਾਜਮ ਤਾਇਨਾਤ ਹਨ। ਇਨਾਂ ਨਿਗਰਾਨੀ ਕਾਰਜਾਂ ਦੀ ਸਮੁੱਚੀ ਨਿਗਰਾਨੀ ਏਡੀਜੀਪੀ ਪੱਧਰ ਦੇ ਅਧਿਕਾਰੀ ਐਮ.ਐਫ. ਫਾਰੂਕੀ ਵੱਲੋਂ ਕੀਤੀ ਜਾ ਰਹੀ ਹੈ ਅਤੇ ਸਾਰੇ ਜ਼ਿਲਿਆਂ ਵਿੱਚ ਐਸਪੀ ਅਤੇ ਡੀਐਸਪੀ ਰੈਂਕ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਇਸ ਕਾਰਜ ਵਿੱਚ ਲਗਾਇਆ ਗਿਆ ਹੈ।
ਧਰਤੀ ਹੇਠਲੇ ਪਾਣੀ ਦੇ ਤੇਜੀ ਨਾਲ ਡਿੱਗ ਰਹੇ ਪੱਧਰ ’ਤੇ ਚਿੰਤਾ ਜਾਹਰ ਕਰਦਿਆਂ ਭਗਵੰਤ ਮਾਨ ਨੇ ਵਿੱਤ ਕਮਿਸ਼ਨਰ ਖੇਤੀਬਾੜੀ ਡੀ.ਕੇ. ਤਿਵਾੜੀ ਨੂੰ ਨਿਰਦੇਸ ਦਿੱਤੇ ਕਿ ਉਹ ਸਾਰੇ ਡਿਪਟੀ ਕਮਿਸਨਰਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨਾਲ ਮਿਲ ਕੇ ਆਪਣੇ ਜ਼ਿਲਿਆਂ ਵਿੱਚ ਜੋਰਦਾਰ ਮੁਹਿੰਮ ਚਲਾਉਣ ਲਈ ਕਹਿਣ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਲੁਆਈ ਦੀ ਰਵਾਇਤੀ ਪ੍ਰਣਾਲੀ ਦੀ ਬਜਾਏ ਵੱਡੇ ਪੱਧਰ ’ਤੇ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਦੀ ਤਕਨਾਲੋਜੀ ਵੱਲ ਜਾਣ ਲਈ ਜਾਗਰੂਕ ਕੀਤਾ ਜਾ ਸਕੇ ਕਿਉਂਕਿ ਇਹ ਨਵੀਂ ਤਕਨੀਕ ਸੂਬੇ ਨੂੰ ਪਾਣੀ ਦੇ ਡਿੱਗਦੇ ਪੱਧਰ ’ਤੇ ਕਾਫੀ ਹੱਦ ਤੱਕ ਕਾਬੂ ਕਰਨ ਵਿੱਚ ਮਦਦ ਕਰੇਗੀ।
ਕਣਕ ਦੀ ਖਰੀਦ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕਿਰਤ ਕਿਰਪਾਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਨੁਮਾਨ ਅਨੁਸਾਰ 135 ਲੱਖ ਮੀਟਰਕ ਟਨ ਕਣਕ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਕਣਕ ਦੀ ਖਰੀਦ ਦੀਆਂ ਤਿਆਰੀਆਂ ’ਤੇ ਤਸੱਲੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਉਹ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਨਿਰਦੇਸ਼ ਜਾਰੀ ਕਰਨ ਕਿ ਉਹ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲਾ ਮੈਨੇਜਰਾਂ, ਖੁਰਾਕ ਤੇ ਸਿਵਲ ਸਪਲਾਈ ਦੇ ਅਧਿਕਾਰੀਆਂ ਅਤੇ ਕਿਸਾਨਾਂ ਦੇ ਸਥਾਨਕ ਨੁਮਾਇੰਦਿਆਂ ਨਾਲ-ਨਾਲ ਸਲਾਹ-ਮਸਵਰਾ ਕਰਕੇ ਆਪੋ-ਆਪਣੇ ਜ਼ਿਲਿਆਂ ’ਚ ਖਰੀਦ ਦੀ ਪ੍ਰਗਤੀ ’ਤੇ ਨਜਰ ਰੱਖਣ ਲਈ ਨਿਯਮਿਤ ਤੌਰ ’ਤੇ ਮੰਡੀਆਂ ਦਾ ਦੌਰਾ ਕਰਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਵਿੱਤ ਕਮਿਸਨਰ ਮਾਲ ਵੀ.ਕੇ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਣੂ ਪ੍ਰਸਾਦ ਅਤੇ ਸੂਬੇ ਦੀਆਂ ਖਰੀਦ ਏਜੰਸੀਆਂ ਦੇ ਮੈਨੇਜਿੰਗ ਡਾਇਰੈਕਟਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ