Friday, April 26, 2024

Punjab

ਹੁਣ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਸੇਵਾ ਕੇਂਦਰ, ਦੋ ਸ਼ਿਫਟਾਂ ‘ਚ 50 ਫੀਸਦੀ ਸਮਰੱਥਾ ਦੇ ਨਾਲ ਹੋਵੇਗਾ ਕੰਮ

ਅਮਰੀਕ ਸਿੰਘ | April 05, 2022 09:01 PM

ਗੁਰਦਾਸਪੁਰ: ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲੇਗਾ ਅਤੇ ਦੋ ਸ਼ਿਫਟਾਂ ਵਿਚ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ । ਉਨ੍ਹਾਂ ਅੱਗੇ ਦੱਸਿਆ ਲੋਕ ਹੁਣ ਨਵੇਂ ਹੁਕਮਾਂ ਤਹਿਤ ਹਫ਼ਤੇ ਦੇ ਸੱਤੇ ਦਿਨ ਸੇਵਾ ਕੇਂਦਰਾਂ ਤੋਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵਾਂ ਸਮਾਂ ਸਾਰਣੀ ਅਨੁਸਾਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਇਕ ਸ਼ਿਫ਼ਟ ਵਿਚ 50 ਫ਼ੀਸਦੀ ਸਟਾਫ਼ ਦੀ ਸਮਰੱਥਾ ਨਾਲ ਕੰਮ ਕਰੇਗਾ ਜਦ ਕਿ ਬਾਕੀ ਦਾ 50 ਫ਼ੀਸਦੀ ਸਟਾਫ਼ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੂਜੀ ਸ਼ਿਫਟ ਵਿਚ ਕੰਮ ਕਰੇਗਾ ।

ਉਨ੍ਹਾਂ ਦੱਸਿਆ ਕਿ ਸ਼ਨੀਵਾਰ-ਐਤਵਾਰ ਨੂੰ ਸਿਰਫ਼ ਇਕ ਸ਼ਿਫਟ ਹੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ 50 ਫ਼ੀਸਦੀ ਕਰਮਚਾਰੀਆਂ ਦੀ ਸਮਰੱਥਾ ਨਾਲ ਸੇਵਾ ਕੇਂਦਰ ਵਿਚ ਕੰਮ ਕਰੇਗੀ ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ