Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਹਰਪ੍ਰੀਤ ਸਿੰਘ ਸੂਦਨ ਨੇ ਅੰਮ੍ਰਿਤਸਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਅਮਰੀਕ ਸਿੰਘ | April 05, 2022 09:31 PM

ਅੰਮ੍ਰਿਤਸਰ: 2013 ਬੈਚ ਦੇ ਆਈ ਏ ਐਸ ਅਧਿਕਾਰੀ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਅੰਮ੍ਰਿਤਸਰ ਦੇ 175ਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ।

ਸੂਦਨ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਗੁਰੂ ਰਾਮਦਾਸ ਜੀ ਦਾ ਅਸ਼ੀਰਵਾਦ ਲਿਆ। ਇੱਥੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਸ੍ਰੀ ਸੂਦਨ ਤੇ ਉਨਾਂ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ

ਇਸ ਤੋਂ ਪਹਿਲਾਂ ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਨਿਯੁਕਤ ਸਨ। ਸ. ਗੁਰਪ੍ਰੀਤ ਸਿੰਘ ਖਹਿਰਾ, ਜਿੰਨਾ ਦਾ ਤਬਾਦਲਾ ਅੰਮ੍ਰਿਤਸਰ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਹੈ, ਉਨਾਂ ਨੇ ਸ੍ਰੀ ਸੂਦਨ ਨੂੰ ਫੁੱਲਾਂ ਦੇ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ ਅਤੇ ਆਪਣੀ ਹਾਜ਼ਰੀ ਵਿਚ ਅਹੁਦੇ ਉਤੇ ਬਿਠਾਇਆ। ਇਸ ਤੋਂ ਪਹਿਲਾਂ ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨਾਂ ਨੂੰ ਅੰਮ੍ਰਿਤਸਰ ਪੁੱਜਣ ਉਤੇ ਜੀ ਆਇਆਂ ਕਿਹਾ। ਸ੍ਰੀ ਸੂਦਨ ਨੇ ਇਸ ਮੌਕੇ ਕੀਤੀ ਸੰਖੇਪ ਮੀਟਿੰਗ ਵਿਚ ਕਿਹਾ ਕਿ ਸਾਫ-ਸੁਥਰਾ ਤੇ ਸੁਚੱਜਾ ਪ੍ਰਸਾਸ਼ਨ ਦੇਣਾ ਮੇਰੀ ਪਹਿਲੀ ਤਰਜੀਹ ਹੋਵੇਗਾ।
ਉਨਾਂ ਕਿਹਾ ਕਿ ਮੈਂ ਕੋਸ਼ਿਸ਼ ਕਰਾਂਗਾ ਕਿ ਸ. ਖਹਿਰਾ ਵੱਲੋਂ ਜਿਲ੍ਹੇ ਵਿਚ ਕੀਤੇ ਜਾ ਰਹੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਅੰਮ੍ਰਿਤਸਰ ਦੀ ਅਗਵਾਈ ਕਰ ਸਕਾਂ। ਉਨਾਂ ਕਿਹਾ ਕਿ ਭਾਵੇਂ ਬਤੌਰ ਡਿਪਟੀ ਕਮਿਸ਼ਨਰ ਬਹੁਤ ਸਾਰੇ ਰੁਝੇਂਵੇ ਹੁੰਦੇ ਹਨ, ਪਰ ਮੇਰੀ ਕੋਸ਼ਿਸ਼ ਹੋਵੇਗੀ ਕਿ ਰੋਜ਼ਾਨਾ ਲੋਕਾਂ ਨੂੰ ਮਿਲਣ ਲਈ ਸਮਾਂ ਦਿੱਤਾ ਜਾ ਸਕੇ। ਇਸ ਮੌਕੇ ਸ੍ਰੀ ਸੂਦਨ ਦੇ ਨਾਲ ਉਨਾਂ ਦੇ ਮਾਤਾ ਸ੍ਰੀਮਤੀ ਗੁਰਮੀਤ ਕੌਰ, ਪਿਤਾ ਐਡਵੋਕੇਟ ਸ. ਜਸਪਾਲ ਸਿੰਘ ਮਾਨੀਪੁਰ ਅਤੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਸ੍ਰੀ ਸੂਦਨ ਨੂੰ ਨਵੀਂ ਜਿੰਮੇਵਾਰੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਐਸ ਡੀ ਐਮ ਸ੍ਰੀ ਰਾਜੇਸ਼ ਸ਼ਰਮਾ, ਜਿਲ੍ਹਾ ਮਾਲ ਅਧਿਕਾਰੀ ਸ. ਅਰਵਿੰਦਰਪਾਲ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਅਮਰਿੰਦਰ ਸਿੰਘ ਟਿਵਾਣਾ, ਤਹਿਸੀਦਾਰ ਪਰਮਪ੍ਰੀਤ ਸਿੰਘ ਗੁਰਾਇਆ ਅਤੇ ਹੋਰ ਅਧਿਕਾਰੀ

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ