Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Punjab

ਪੰਜਾਬ ਦੇ ਮੁੱਖ ਮੰਤਰੀ ਸਿਆਸੀ ਲਾਹਾ ਲੈਣ ਲਈ ਗੁਰੂ ਘਰਾਂ ਦੇ ਪ੍ਰਬੰਧ ਵਿਚ ਦਖ਼ਲਅੰਦਾਜ਼ੀ ਤੋਂ ਪ੍ਰਹੇਜ਼ ਕਰਨ -ਐਡਵੋਕੇਟ ਧਾਮੀ

AMRIK SINGH | April 07, 2022 07:40 PM

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਪ੍ਰਸਾਰਣ ਸਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਰਕਾਰ ਗੁਰੂ ਘਰਾਂ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੇ ਕਾਰਜ ਆਪਣੇ ਹੁੰਦੇ ਹਨ ਤੇ ਧਰਮ ਦੇ ਖੇਤਰ ਦਾ ਕਾਰਜ ਆਪਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਚੁਣੀ ਹੋਈ ਨੁਮਾਇੰਦਾ ਜਥੇਬੰਦੀ ਹੈ, ਜੋ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਦੇ ਨਾਲ-ਨਾਲ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਰੰਤਰ ਕਾਰਜਸ਼ੀਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਈ ਕੰਮ ਅਜਿਹੇ ਹਨ, ਜਿਸ ਨੂੰ ਕੇਵਲ ਸਰਕਾਰ ਵੱਲੋਂ ਹੀ ਕੀਤਾ ਜਾਣਾ ਹੁੰਦਾ ਹੈ। ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਅਤੇ ਉਸ ਤੋਂ ਪਹਿਲਾਂ ਵੀ ਸਰਕਾਰ ਨੂੰ ਕਈ ਵਾਰ ਅਪੀਲ ਕੀਤੀ ਗਈ ਸੀ ਕਿ ਘੰਟਾ ਘਰ ਵਾਲੇ ਪਾਸੇ ਪਹਿਲਾਂ ਹੋਏ ਸੁੰਦਰੀਕਰਨ ਦੀ ਤਰਜ਼ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਬਾਕੀ ਰਸਤਿਆਂ ਦਾ ਵੀ ਸੁੰਦਰੀਕਰਨ ਕੀਤਾ ਜਾਵੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਕਰੋੜਾਂ ਰੁਪਏ ਦੀ ਐਸਸੀ ਸਕਾਲਰਸ਼ਿਪ ਜੋ ਸਰਕਾਰ ਵੱਲ ਰੁਕੀ ਹੋਈ ਹੈ, ਜਾਰੀ ਕਰਨ ਅਤੇ ਏਡਿਡ ਸਕੂਲਾਂ ਦੇ ਸਟਾਫ ਸਬੰਧੀ ਲਟਕੇ ਮਾਮਲੇ ਵੀ ਹੱਲ ਕਰਨ ਦੀ ਅਪੀਲ ਕਰ ਚੁੱਕੇ ਹਾਂ, ਪਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸਰਕਾਰ ਦੇ ਕਰਨ ਵਾਲੇ ਇਨ੍ਹਾਂ ਕੰਮਾਂ ਵੱਲ ਧਿਆਨ ਦੇਣ, ਨਾ ਕਿ ਸਿਆਸਤ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਗੁਰਬਾਣੀ ਪ੍ਰਸਾਰਣ ਸਬੰਧੀ ਗੱਲ ਕੀਤੀ ਗਈ, ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਯਤਨ ਆਰੰਭ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ 7 ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਰਿਪੋਰਟ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰਾਂ ਦੀਆਂ ਸੇਵਾਵਾਂ ਸੰਗਤਾਂ ਵੱਲੋਂ ਦਿੱਤੀਆਂ ਭੇਟਾਵਾਂ ਨਾਲ ਚਲਦੀਆਂ ਹਨ ਅਤੇ ਸੰਗਤਾਂ ਹਰ ਕਾਰਜ ਕਰਨ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਧਰਮ ਦੇ ਨਾਂ ’ਤੇ ਸਿਆਸਤ ਕਰਕੇ ਸੰਗਤਾਂ ਨੂੰ ਗੁੰਮਰਾਹ ਕਰਨ ਦੀ ਥਾਂ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਵੱਲ ਧਿਆਨ ਦੇਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈ

ਚੋਣਾਂ ਦੇ ਆਖਰੀ ਪੜਾਅ 'ਚ ਭਾਜਪਾ ਪੰਜਾਬ 'ਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ: ਬਾਜਵਾ

ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਸਿਰਜਣ ਖ਼ਿਲਾਫ 22 ਮਾਰਚ ਨੂੰ ਸੰਗਰੂਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ 

ਪੰਜਾਬ ਪੇਅ ਸਕੇਲ ਬਹਾਲੀ ਸਾਂਝੇ ਫਰੰਟ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਬੇਸਿੱਟਾ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ 'ਚ ਕਿਸਾਨ ਮਜ਼ਦੂਰ ਮਹਾਪੰਚਾਇਤ ਦੀਆਂ ਤਿਆਰੀਆਂ ਮੁਕੰਮਲ