Sunday, November 27, 2022

Punjab

ਸਿਆਸੀ ਆਗੂ ਕੂੜ ਪ੍ਰਚਾਰ ਨਾਲ ਪੰਜਾਬ ਦਾ ਮਾਹੌਲ ਖਰਾਬ ਨਾ ਕਰਨ : ਸੁਨੀਲ ਜਾਖੜ

PUNJAB NEWS EXPRESS | April 08, 2022 08:24 PM

ਚੰਡੀਗੜ: ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੁਝ ਸਿਆਸੀ ਆਗੂਆਂ ਵੱਲੋਂ ਇਕ ਟੀਵੀ ਇੰਟਰਵਿਓ ਨੂੰ ਆਧਾਰ ਬਣਾ ਕੇ ਉਨਾਂ ਵਿਰੁੱਧ ਕੀਤੇ ਜਾ ਰਹੇ ਕੂੜ ਪ੍ਰਚਾਰ ਤੇ ਪ੍ਰਤੀਕ੍ਰਮ ਦਿੰਦੇ ਹੋਏ ਕਿਹਾ ਕਿ ਹਾਲਾਤ ਦਾ ਸਹੀ ਜਾਇਜਾ ਲਏ ਬਿਨਾਂ ਮੇੇਰੇ ਤੇ ਨਿਰਆਧਾਰ ਦੋਸ਼ ਲਗਾਉਣਾ ਸਰਾਸਰ ਗਲਤ ਹੈ | ਇਸ ਮੁੱਦੇ ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਤੋਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਗੁਰੇਜ ਕਰਨਾ ਚਾਹੀਦਾ ਹੈ |

ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਬਿਆਨਬਾਜੀ ਕਰਨ ਤੋਂ ਪਹਿਲਾਂ ਸਿਆਸੀ ਆਗੂਆਂ ਨੂੰ ਪੂਰੀ ਇੰਟਰਵਿਓ ਸੁਣ ਕੇ ਉਸਦੀ ਤਹਿ ਤੱਕ ਜਾਣਾ ਚਾਹੀਦਾ ਹੈ | ਤਦ ਉਨ੍ਹਾਂ ਸਾਹਮਣੇ ਇਹ ਸੱਚਾਈ ਪ੍ਰਗਟ ਹੋ ਜਾਵੇਗੀ ਕਿ ਮੈਂ ਕਿਸੇ ਜਾਤ ਜਾਂ ਵਿਅਕਤੀ ਦੇ ਵਿਰੁੱਧ ਕੋਈ ਟਿਪੱਣੀ ਨਹੀਂ ਕੀਤੀ | ਕਿਸੇ ਟੀਵੀ ਪੱਤਰਕਾਰ ਦੀ ਨਿੱਜੀ ਟਿਪੱਣੀ ਜਾਂ ਸਮੀਖਿਆ ਨੂੰ ਆਧਾਰ ਬਣਾ ਕੇ ਮੈਨੂੰ ਦੋਸ਼ੀ ਠਹਿਰਾਉਣ ਦੀ ਕੋਸ਼ਿਸ਼ ਸਰਾਸਰ ਮੰਦਭਾਗੀ ਹੈ |

ਸ਼੍ਰੀ ਜਾਖੜ ਨੇ ਕਿਹਾ ਕਿ ਮੇਰਾ ਸਿਆਸੀ ਜੀਵਨ ਦਲਿਤ ਅਤੇ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਲਈ ਚਲਾਏ ਗਏ ਅਭਿਆਨਾਂ ਨਾਲ ਭਰਿਆ ਪਿਆ ਹੈ | ਇਨਾਂ ਵਰਗਾਂ ਤੇ ਜ਼ੁਲਮ ਢਾਹੁਣ ਦੀ ਜਦ ਵੀ ਕੋਸ਼ਿਸ਼ ਕੀਤੀ ਗਈ ਤਾਂ ਮੈਂ ਉਨ੍ਹਾਂ ਨੂੰ ਨਿਆਂ ਦਿਲਾਉਣ ਲਈ ਦਿਨ ਰਾਤ ਸੰਘਰਸ਼ ਕੀਤਾ ਅਤੇ ਉਸਦੇ ਜੋ ਨਤੀਜੇ ਨਿਕਲੇ ਉਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ | ਕਿਸੇ ਵੀ ਵਰਗ ਜਾਂ ਜਾਤੀ ਪ੍ਰਤੀ ਦੁਰਭਾਵਨਾ ਰਖਣ ਜਾਂ ਟਿਪੱਣੀ ਕਰਨ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ | ਸਿਰਫ ਸਿਆਸੀ ਰੋਟੀਆਂ ਸੇਕਣ ਲਈ ਮੇਰੇ ਤੇ ਨਿਰ ਆਧਾਰ ਦੋਸ਼ਾਂ ਦੀ ਬੁਛਾਰ ਅਤੇ ਵਿਰੋਧ ਪ੍ਰਦਰਸ਼ਨ ਕਰਨ ਨਾਲ ਸੱਚਾਈ ਤੇ ਪਰਦਾ ਨਹੀਂ ਪਾਇਆ ਜਾ ਸਕਦਾ |

Have something to say? Post your comment

Punjab

ਪੰਜਾਬ 'ਚ ਪਹਿਲੀ ਵਾਰ "ਜਨਤਾ ਦਾ ਬਜਟ ਜਨਤਾ ਲਈ" ਪੇਸ਼ ਕਰਾਂਗੇ: ਹਰਪਾਲ ਸਿੰਘ ਚੀਮਾ

ਪੇਂਡੂ ਵਿਕਾਸ ਵਿਭਾਗ ਨੇ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ: ਕੁਲਦੀਪ ਧਾਲੀਵਾਲ

ਐਸਸੀ ਕਮਿਸ਼ਨ ਕੋਲ ਪੁੱਜਾ ਮਾਨਤਾ ਪ੍ਰਾਪਤ ਸਕੂਲਾਂ ਦੀ ਜਾਂਚ ਦਾ ਮਾਮਲਾ, ਜਾਂਚ ਨਿਰਪੱਖ ਅਤੇ ਪਾਰਦਰਸ਼ੀ ਹੋਵੇਗੀ: ਹੰਸ

ਸੁਖਬੀਰ ਸਿੰਘ ਬਾਦਲ ਵੱਲੋਂ ਪੰਥਕ ਜਥੇਬੰਦੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣ ਲਈ ਲਹਿਰ ਸਿਰਜਣ ਵਾਸਤੇ ਇਕ ਸਾਂਝੇ ਮੁਹਾਜ਼ ’ਤੇ ਇਕਜੁੱਟ ਹੋਣ ਦਾ ਸੱਦਾ

ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਮੌਕੇ ਸਾਕੇ ਦੇ ਆਗੂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਭਾਕਿਯੂ ਏਕਤਾ ਡਕੌਂਦਾ ਦਾ ਆਗੂ ਹਰਦੀਪ ਸਿੰਘ ਗਾਲਿਬ ਕੈਂਸਰ ਦੀ ਨਾਮੁਰਾਦ ਬਿਮਾਰੀ ਨੇ ਨਿਗਲਿਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨੱਕਾਸ਼ੀ ਚੋਂ ਡਿੱਗੇ ਨਗ ਬਾਰੇ ਮੈਨੇਜਰ ਸ. ਭੰਗਾਲੀ ਨੇ ਕੀਤਾ ਸਪੱਸ਼ਟ

ਆਪ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਪੰਜਾਬ ਪੁਲਿਸ ਅਧਿਕਾਰੀਆਂ ਦੀਆਂ ਨਿਯੁਕਤੀਆਂ ਉੱਤੇ ਚੁੱਕੇ ਸਵਾਲ

ਗੈਂਗਸਟਰਾਂ ਨਾਲ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਿਆ ਜਾਵੇ- ਭਗਵੰਤ ਮਾਨ ਵੱਲੋਂ ਏ.ਜੀ.ਟੀ.ਐਫ. ਨੂੰ ਬਿਨਾਂ ਕਿਸੇ ਡਰ ਤੇ ਪੱਖਪਾਤ ਦੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਦੇ ਨਿਰਦੇਸ਼

ਭਗਵੰਤ ਮਾਨ ਨੇ ਵੱਖ ਵੱਖ ਮਾਧਿਅਮਾਂ ਰਾਹੀਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਪੰਜਾਬ ਸਰਕਾਰ ਨੂੰ ਇਜਾਜ਼ਤ ਦੇਣ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਅਪੀਲ