Friday, April 26, 2024

Punjab

ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਮੌਕੇ ਸਾਕੇ ਦੇ ਆਗੂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਅਮਰੀਕ ਸਿੰਘ | April 17, 2022 12:04 PM

ਅੰਮ੍ਰਿਤਸਰ: 30 ਅਕਤੂਬਰ 1922 ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਵਾਪਰੇ ਸ਼ਹੀਦੀ ਸਾਕੇ ਦੇ 100 ਸਾਲਾ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਸਬੰਧੀ ਖੋਜ ਕਾਰਜ ਕਰਵਾ ਕੇ ਸੰਗ੍ਰਹਿ ਤਿਆਰ ਕਰਨ ਦੇ ਨਾਲ-ਨਾਲ ਇਸ ਸ਼ਤਾਬਦੀ ਦੇ ਸਮਾਗਮਾਂ ਦੌਰਾਨ ਸਾਕੇ ਦੇ ਆਗੂ ਸ਼ਹੀਦ ਭਾਈ ਕਰਮ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਇਥੇ ਹੋਈ ਇਕੱਤਰਤਾ ਦੌਰਾਨ ਲਿਆ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ 30 ਅਕਤੂਬਰ 2022 ਨੂੰ ਮਨਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਖੇ ਸਮਾਗਮ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਸ਼ਰਧਾਲੂਆਂ ਦਾ ਇਕ ਵੱਡਾ ਜਥਾ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਵੇ, ਜਿਸ ਲਈ ਸਰਕਾਰਾਂ ਨਾਲ ਲਿਖਾ ਪੜ੍ਹੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਤੋਂ ਪਹਿਲਾਂ ਗੁਰੂ ਕੇ ਬਾਗ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਵੀ 8 ਅਗਸਤ 2022 ਨੂੰ ਮਨਾਈ ਜਾਵੇਗੀ, ਜਿਸ ਸਬੰਧੀ ਅੰਮ੍ਰਿਤਸਰ ਨੇੜਲੇ ਗੁਰਦੁਆਰਾ ਗੁਰੂ ਕੇ ਬਾਗ ਘੁੱਕੇਵਾਲੀ ਵਿਖੇ ਸਮਾਗਮ ਹੋਣਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸ ਸਾਲ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਅਜ਼ਾਦੀ ਦੇ ਘੋਲ ਵਿਚ ਸਿੱਖਾਂ ਦੇ ਯੋਗਦਾਨ ਨੂੰ ਹਰ ਪੱਖ ਤੋਂ ਖੋਜ ਕੇ ਪ੍ਰਮਾਣਿਕ ਰੂਪ ਵਿਚ ਸਾਹਮਣੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਘਰਸ਼ ਦੌਰਾਨ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ, ਪਰ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਨੂੰ ਪ੍ਰਬਲ ਰੂਪ ਵਿਚ ਸਾਹਮਣੇ ਨਹੀਂ ਲਿਆਂਦਾ ਜਾਂਦਾ। ਸ਼੍ਰੋਮਣੀ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਦੇਸ਼ ਦੀ ਅਜ਼ਾਦੀ ਵਿਚ ਸਿੱਖਾਂ ਦੀ ਭੂਮਿਕਾ ਨੂੰ ਮੁਕੰਮਲ ਰੂਪ ਵਿਚ ਸਾਹਮਣੇ ਲਿਆਂਦਾ ਜਾਵੇ, ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਆਪਣੇ ਸ਼ਹੀਦਾਂ ’ਤੇ ਮਾਣ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਵਰਤਮਾਨ ਸਮੇਂ ਤੱਕ ਦੇ ਸਿੱਖ ਇਤਿਹਾਸ ਦੇ ਵਰਕੇ ਸਾਹਮਣੇ ਲਿਆਉਣੇ ਵੀ ਬੇਹੱਦ ਜ਼ਰੂਰੀ ਹਨ, ਜਿਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਕਾਰਜ ਕਰੇਗੀ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅੰਡੇਮਾਨ ਦੀ ਸੈਲੂਲਰ ਜ਼ੇਲ੍ਹ ਜਿਸ ਨੂੰ ਕਾਲੇਪਾਣੀ ਦੀ ਜ਼ੇਲ੍ਹ ਕਿਹਾ ਜਾਂਦਾ ਹੈ, ਵਿਚ ਤਸੀਹੇ ਭੁਗਤਣ ਵਾਲੇ ਸਿੱਖਾਂ ਦਾ ਸੰਗ੍ਰਹਿ ਵੀ ਜਲਦ ਹੀ ਸੰਗਤ ਦੇ ਹੱਥਾਂ ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਲਗਭਗ ਕਾਰਜ ਮੁਕੰਮਲ ਹੋ ਚੁੱਕਾ ਹੈ, ਜਿਸ ਨੂੰ ਸਿੱਖ ਇਤਿਹਾਸ ਰਿਸਰਚ ਬੋਰਡ ਨੇ ਪ੍ਰਵਾਨਗੀ ਦੇ ਦਿੱਤੀ ਹੈ, ਪਰੰਤੂ ਇਸ ਨੂੰ ਮਾਹਿਰਾਂ ਪਾਸੋਂ ਇਕ ਵਾਰ ਹੋਰ ਘੋਖਣ ਮਗਰੋਂ ਪ੍ਰਕਾਸ਼ਤ ਕਰ ਦਿੱਤਾ ਜਾਵੇਗਾ। ਇਸ ਮੌਕੇ ਡਾ. ਬਲਵੰਤ ਸਿੰਘ ਢਿੱਲੋਂ, ਡਾ. ਪ੍ਰਭਜੋਤ ਕੌਰ, ਸ. ਹਰਵਿੰਦਰ ਸਿੰਘ ਖ਼ਾਲਸਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਡਾ. ਜੋਗੇਸ਼ਵਰ ਸਿੰਘ, ਸ. ਬਗੀਚਾ ਸਿੰਘ, ਡਾ. ਰਾਜਵਿੰਦਰ ਸਿੰਘ ਜੋਗਾ, ਸ. ਅਰਮਨਜੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ ਆਦਿ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ