Monday, July 27, 2026
ਤਾਜਾ ਖਬਰਾਂ
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਵਿੱਚ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਦੇ ਜਿਨਸੀ ਸ਼ੋਸ਼ਣ ਦਾ ਨੋਟਿਸ ਲਿਆਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅਸਤੀਫਾ ਦਿੱਤਾ, ਰਾਸ਼ਟਰਪਤੀ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆਬਰਨਾਲਾ ਘਟਨਾ ਭਗਵੰਤ ਮਾਨ ਸਰਕਾਰ ਦੀ ਦਲਿਤ ਵਿਰੋਧੀ ਸੋਚ ਦਾ ਪ੍ਰਤੀਕ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਸਰਕਾਰ: ਪਰਮਜੀਤ ਸਿੰਘ ਕੈਂਥਹਿਮਾਚਲ ਵਿੱਚ ਚੱਟਾਨਾਂ ਦਾ ਢਿੱਗ ਡਿੱਗਣ ਨਾਲ ਵਾਹਨ ਟਕਰਾਇਆ; 6 ਮਹੀਨੇ ਦੇ ਬੱਚੇ ਸਮੇਤ 13 ਲੋਕਾਂ ਦੀ ਮੌਤਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਦਿੱਲੀ ਹਾਈ ਕੋਰਟ ਨੇ ਪੇਪਰ ਲੀਕ ਮਾਮਲਿਆਂ ਲਈ ਵਿਸ਼ੇਸ਼ ਫਾਸਟ-ਟਰੈਕ ਅਦਾਲਤ ਬਣਾਈਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪ

Punjab

ਪੇਂਡੂ ਵਿਕਾਸ ਵਿਭਾਗ ਨੇ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਛੁਡਵਾਏ: ਕੁਲਦੀਪ ਧਾਲੀਵਾਲ

PUNJAB NEWS EXPRESS | May 12, 2022 10:14 PM

ਐਸ.ਏ.ਐਸ ਨਗਰ: ਪੇਂਡੂ ਵਿਕਾਸ ਵਿਭਾਗ ਨੇ ਹੁਣ ਤੱਕ ਪਿਛਲੇ 12 ਦਿਨਾਂ ਵਿਚ 1008 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ ਹੈ।ਅੱਜ ਇੱਥੇ ਪੇਂਡੂ ਵਿਕਾਸ ਵਿਭਾਗ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਵਿੱਡੀ ਮੁਹਿੰਮ ਨੂੰ ਸੂਬੇ ਭਰ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਘੱਟੋ ਘੱਟ 302 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ ਜ਼ਮੀਨ ਤੋਂ ਨਜ਼ਾਇਤ ਕਬਜ਼ੇ ਹਟਾ ਕੇ ਸਰਕਾਰ ਦੇ ਸਪੁਰਦ ਕੀਤੀ ਜਾ ਚੁੱਕੀ ਹੈ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਤੋਂ ਬਾਅਦ ਬਹੁਤ ਸਾਰੇ ਲੋਕ ਸਵੈ ਇੱਛਾ ਨਾਲ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ਸਵੈ ਇੱਛਾ ਨਾਲ ਸ਼ਾਮਲਾਟ ਜ਼ਮੀਨਾਂ ਛੱਡਣ ਵਾਲੇ ਲੋਕਾਂ ਅਤੇ ਪੰਚਾਇਤਾਂ ਦਾ ਪੰਜਾਬ ਸਰਕਾਰ ਵਲੋਂ ਵਿਸੇਸ਼ ਸਨਮਾਨ ਕੀਤਾ ਜਾਵੇਗਾ।ਜਿਹੜੇ ਪਿੰਡ ਸਵੈ ਇੱਛਾ ਨਾਲ ਨਜਾਇਜ਼ ਕਬਜ਼ੇ ਛੱਡ ਰਹੇ ਹਨ, ਉਨ੍ਹਾਂ ਨੂੰ ਵਿਸੇਸ਼ ਸਹੂਲਤਾਂ ਵੀ ਸਰਕਾਰ ਵਲੋਂ ਦਿੱਤੀਆਂ ਜਾਣਗੀਆਂ।ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ਨੇ ਸਵੈ ਇੱਛਾ ਨਾਲ 417 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ ਹੈ, ਜਿਸ ਬਾਰੇ ਪੇਂਡੂ ਵਿਕਾਸ ਮੰਤਰੀ ਨੇ ਕਿਹਾ ਇਸ ਪਿੰਡ ਵਲੋਂ ਕੀਤੀ ਪਹਿਲ ਦੇ ਬਦਲੇ ਪਿੰਡ ਵਿਚ ਇੱਕ ਸਰਕਾਰੀ ਪਸ਼ੂ ਹਸਪਤਾਲ ਸਮੇਤ ਕੁਝ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਅਜਿਹੀ ਹੀ ਇੱਕ ਹੋਰ ਪਹਿਲ ਦਾ ਜਿਕਰ ਕਰਦਿਆਂ ਮੰਤਰੀ ਨੇ ਦੱਸਿਆ ਕਿ ਦੁਆਬੇ ਵਿਚ ਆਲੂਆਂ ਦੀ ਪੈਦਾਵਰ ਕਰਨ ਵਾਲੇ ਵੱਡੇ ਕਿਸਾਨ ਨੇ ਸਵੈ ਇੱਛਾ ਨਾਲ 35 ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਿਆ ਹੈ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਰਫਤਾਰ ਮਾਲ ਮਹਿਕਮੇ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਕੁਝ ਹੌਲੀ ਹੋਈ ਸੀ।ਪਰ ਹੁਣ ਹੜਤਾਲ ਖਤਮ ਹੋ ਗਈ ਹੈ ਅਤੇ ਇਹ ਰਫਤਾਰ ਆਉਣ ਵਾਲੇ ਦਿਨਾਂ ਵਿਚ ਪ੍ਰਤੀ ਦਿਨ 200 ਏਕੜ ਨਜ਼ਇਜ ਕਬਜੇ ਹਟਾਉਣ ਤੱਕ ਪਹੁੰਚ ਜਾਵੇਗੀ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਇੱਕ ਵਿਸੇਸ਼ ਨੰਬਰ ਜਾਰੀ ਕੀਤਾ ਜਾਵੇਗਾ ਜਿਸ ਉਪਰ ਸ਼ਾਮਲਾਟ ਜ਼ਮੀਨਾਂ ‘ਤੇ ਨਜ਼ਾਇਜ ਕਬਜ਼ਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਸਕੇਗੀ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼ਾਮਲਾਟ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਲਈ ਪੰਚਾਇਤ ਵਿਭਾਗ ਨੇ ਵਿਸੇਸ਼ ਸੈਲ ਸਥਾਪਨਾ ਵੀ ਕੀਤੀ ਹੈ।ਇਹ ਸੈਲ ਨਜਾਇਜ਼ ਕਬਜ਼ਿਆਂ ਬਾਰੇ ਅੰਕੜੇ ਇਕੱਠੇ, ਕਾਨੂੰਨ ਪੱਖਾਂ ਅਤੇ ਹੋਰਨਾਂ ਪਹਿਲੂਆਂ ਦੀ ਘੋਖ ਕਰਕੇ ਪੰਚਾਇਤੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਬਾਰੇ ਰਿਪੋਰਟ ਦੇਵੇਗਾ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਪੰਚਾਇਤੀ ਜ਼ਮੀਨਾ ਤੋਂ ਬਿਨਾਂ ਕਿਸੇ ਭੇਦਭਾਵ ਦੇ ਕਬਜ਼ੇ ਹਟਾਏ ਜਾ ਰਹੇ ਹਨ, ਭਾਵੇਂ ਕੋਈ ਆਮ ਵਿਆਕਤੀ, ਭਾਵੇਂ ਕੋਈ ਰਸੂਖਦਾਰ ਜਾਂ ਸਰਕਾਰੀ ਅਧਿਕਾਰੀ ਹੈ, ਸਭ ਤੋਂ ਪੂਰੀ ਕਾਨੂੰਨੀ ਪ੍ਰਕ੍ਰਿਆ ਪੂਰੀ ਕਰਕੇ ਪੜਾਅਵਾਰ ਕਬਜ਼ੇ ਹਟਵਾਏ ਜਾਣਗੇ।

ਇਸ ਮੌਕੇ ਮੰਤਰੀ ਨੇ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਵਿਚ ਪ੍ਰਵਾਸੀ ਭਾਰਤੀ ਪੰਜਾਬੀਆਂ ਵਲੋਂ ਜਾਣਕਾਰੀ ਦੇ ਕੇ ਪਾਏ ਜਾ ਰਹੇ ਅਹਿਮ ਯੋਗਦਾਨ ਦੀ ਵੀ ਵਿਸੇਸ਼ ਸਰਾਹਨਾ ਕੀਤੀ।ਉਨ੍ਹਾਂ ਨਾਲ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਨਹੀਂ ਚਾਹੁੰਦੀ ਕਿ ਕਿਸੇ ਖਿਲਾਫ ਕੋਈ ਕਾਰਵਾਈ ਕੀਤੀ ਜਾਵੇ ਇਸ ਲਈ ਲੋਕ ਪੰਜਾਬ ਦੀ ਬਿਹਤਰੀ ਲਈ ਖੁਦ ਹੀ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੱਡਣ ਲਈ ਅੱਗੇ ਆਉਣ।

ਇਸ ਮੌਕੇ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਸੀਮਾ ਜੈਨ, ਡਾਇਰੈਕਟਰ ਪੇਂਡੂ ਵਿਕਾਸ ਗੁਰਪ੍ਰੀਤ ਸਿੰਘ ਖਹਿਰਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੋਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: CM ਮਾਨ

ਗੈਂਗਸਟਰਾਂ 'ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਕਿਸਾਨਾਂ ਤੇ ਆਮ ਜਨਤਾ ਲਈ ਪਰੇਸ਼ਾਨੀ ਦਾ ਕਾਰਨ ਨਾ ਬਣਨ; ਹੜਤਾਲ ਵਾਪਸ ਲੈਣ, ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ: ਅਮਨ ਅਰੋੜਾ

ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ - ਐਡਵੋਕੇਟ ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ - ਗਿਆਨੀ ਕੁਲਦੀਪ ਸਿੰਘ ਗੜਗੱਜ

CM ਮਾਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ: ਕਿਹਾ ਸ਼ਹਾਦਤ ਦੇਣ ਵਾਲੇ ਜਵਾਨ ਸਿਰਫ਼ ਇੱਕ ਪਰਿਵਾਰ ਦੇ ਨਹੀਂ, ਸਗੋਂ ਪੂਰੇ ਦੇਸ਼ ਦਾ ਸਰਮਾਇਆ

ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਪੁੱਛੇ ਦੋ ਸਵਾਲ !

ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ: 1.3 ਕਿਲੋ IED ਬਰਾਮਦ

ਕੈਨੇਡਾ ‘ਚ 26 ਸਾਲਾ ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ

ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: 'ਅਸ਼ੀਰਵਾਦ ਸਕੀਮ' ਤਹਿਤ ₹28.01 ਕਰੋੜ ਦੀ ਰਾਸ਼ੀ ਜਾਰੀ