Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਪੰਜਾਬ 'ਚ ਪਹਿਲੀ ਵਾਰ "ਜਨਤਾ ਦਾ ਬਜਟ ਜਨਤਾ ਲਈ" ਪੇਸ਼ ਕਰਾਂਗੇ: ਹਰਪਾਲ ਸਿੰਘ ਚੀਮਾ

PUNJAB NEWS EXPRESS | May 12, 2022 10:17 PM

ਚੰਡੀਗੜ੍ਹ: ਪੰਜਾਬ ਦੇ ਵਿੱਤ ਅਤੇ ਯੋਜਨਾਬੰਦੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਣ ਵਾਲਾ ਪੰਜਾਬ ਦਾ ਬਜਟ ਲੋਕਾਂ ਦੇ ਸੁਝਾਵਾਂ ਅਤੇ ਮਸ਼ਵਰਿਆਂ ਦੇ ਆਧਾਰ 'ਤੇ ਤਿਆਰ ਕੀਤਾ ਜਾਵੇਗਾ ਜੋ ਸਾਰੇ ਪੰਜਾਬੀਆਂ ਦੀਆਂ ਭਾਵਨਾਵਾਂ ਅਤੇ ਵਿਚਾਰਾਂ ਦਾ ਸਹੀ ਪ੍ਰਗਟਾਵਾ ਹੋਵੇਗਾ।

ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਬਜਟ ਤਿਆਰ ਕਰਨ ਲਈ ਜਨਤਾ ਦੀ ਸਲਾਹ ਲੈਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਕਿ ਜਨਤਾ ਦਾ ਭਾਰੀ ਸਮਰਥਨ ਮਿਲਿਆ ਹੈ। ਉਹਨਾਂ ਕਿਹਾ ਕਿ ਲੋਕਾਂ ਨੇ ਬਹੁਤ ਖੁੱਲ੍ਹ ਕੇ ਸੁਝਾਅ ਦਿੱਤੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਬਜਟ ਪੇਸ਼ ਕਰਨ ਵੇਲੇ ਸਭਨਾਂ ਲੋਕਾਂ, ਉਦਯੋਗਪਤੀਆਂ, ਵਪਾਰਕ ਸੰਗਠਨਾਂ, ਨੌਜਵਾਨਾਂ, ਔਰਤਾਂ ਅਤੇ ਬਾਕੀ ਹਰ ਖੇਤਰ ਦੇ ਨੁਮਾਇੰਦਿਆਂ ਵਲੋਂ ਪੇਸ਼ ਕੀਤੇ ਸੁਝਾਅ ਅਤੇ ਮਸ਼ਵਰਿਆਂ 'ਤੇ ਗੌਰ ਕੀਤਾ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਪੋਰਟਲ ਅਤੇ ਈਮੇਲਾਂ 'ਤੇ ਮਿਲੇ 20, 000 ਤੋਂ ਵੱਧ ਸੁਝਾਵਾਂ 'ਚੋਂ ਦੋ ਤਿਹਾਈ ਸੁਝਾਅ ਨੌਜਵਾਨਾਂ ਤੋਂ ਮਿਲੇ ਹਨ, ਜਿਨ੍ਹਾਂ ਨੇ ਅਤਿ-ਆਧੁਨਿਕ ਅਕਾਦਮਿਕ ਸਹੂਲਤਾਂ ਨਾਲ ਬਿਹਤਰ ਸਿੱਖਿਆ, ਰੁਜ਼ਗਾਰ ਦੇ ਵਧੇਰੇ ਮੌਕੇ, ਈ-ਗਵਰਨੈਂਸ ਪਹਿਲਕਦਮੀਆਂ ਦੀ ਮੰਗ ਉਠਾਈ ਹੈ। ਜਨਤਾ ਬਜਟ ਦੀ ਪ੍ਰਕਿਰਿਆ ਵਿੱਚੋਂ ਸਾਹਮਣੇ ਆਏ ਮੁੱਖ ਮੁੱਦਿਆਂ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ, ਸਿੱਖਿਆ ਅਤੇ ਸਿਹਤ ਦੇ ਬੁਨਿਆਦੀ ਢਾਂਚੇ 'ਤੇ ਵੱਧ ਖਰਚ ਕਰਨਾ, ਸੂਬੇ ਦੇ ਸਰਵਪੱਖੀ ਵਿਕਾਸ ਲਈ ਬਿਜਲੀ ਅਤੇ ਉਦਯੋਗ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਸ਼ਾਮਲ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਤੋਂ 500 ਤੋਂ ਵੱਧ ਲਿਖਤੀ ਮੈਮੋਰੰਡਮ ਵੀ ਪ੍ਰਾਪਤ ਹੋਏ ਹਨ, ਜਿਨ੍ਹਾਂ ਨੇ ਵਪਾਰ ਪੱਖੀ ਮਾਹੌਲ, ਅਤਿ-ਆਧੁਨਿਕ ਬੁਨਿਆਦੀ ਢਾਂਚਾ, ਇੰਸਪੈਕਟਰ ਰਾਜ ਦੇ ਖਾਤਮੇ, ਨਿਯਮਾਂ ਦੇ ਸਰਲੀਕਰਨ ਦੇ ਨਾਲ ਕਾਰੋਬਾਰ ਕਰਨ ਵਿੱਚ ਅਸਾਨੀ ਅਤੇ ਗੈਰ ਕਾਨੂੰਨੀ ਅਭਿਆਸਾਂ ਨੂੰ ਰੋਕਣ ਲਈ ਬਿਹਤਰ ਲਾਗੂਕਰਨ ਦੀ ਮੰਗ ਕੀਤੀ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਹਰ ਪੰਜ ਵਿੱਚੋਂ ਇੱਕ ਸੁਝਾਅ ਮਹਿਲਾਵਾਂ ਵੱਲੋਂ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਲੜਕੀਆਂ ਲਈ ਬਰਾਬਰ ਮੌਕੇ ਅਤੇ ਬਿਹਤਰ ਸਿਹਤ ਅਤੇ ਸਿੱਖਿਆ ਸਹੂਲਤਾਂ ਦੀ ਮੰਗ ਕੀਤੀ ਹੈ।

ਸੁਝਾਵਾਂ ਬਾਰੇ ਸਪੱਸ਼ਟ ਰੂਪ ਵਿੱਚ ਦੱਸਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਕੁੱਲ 20, 384 ਸੁਝਾਵਾਂ ਵਿੱਚੋਂ ਜਨਤਾ ਪੋਰਟਲ 'ਤੇ 14, 859 ਸੁਝਾਅ ਆਏ ਹਨ ਜਦਕਿ ਈਮੇਲਾਂ 'ਤੇ 5025 ਅਤੇ 500 ਪੱਤਰ ਅਤੇ ਮੈਮੋਰੰਡਮ ਦਸਤੀ ਪ੍ਰਾਪਤ ਹੋਏ ਹਨ।

ਜਨਸੰਖਿਆ ਦੇ ਅੰਕੜਿਆਂ ਦਾ ਖੁਲਾਸਾ ਕਰਦਿਆਂ ਉਹਨਾਂ ਕਿਹਾ ਕਿ 72.70 ਫ਼ੀਸਦ ਸੁਝਾਅ ਪੁਰਸ਼ ਵਰਗ ਤੋਂ ਪ੍ਰਾਪਤ ਹੋਏ ਹਨ ਜਿਨ੍ਹਾਂ ਵਿੱਚ ਸਭ ਤੋਂ ਵੱਧ 31 ਤੋਂ 40 ਉਮਰ ਵਰਗ ਤੋਂ (45.42 ਫ਼ੀਸਦ) ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਮਹਿਲਾਵਾਂ ਵੱਲੋਂ 19.89 ਫ਼ੀਸਦ ਸੁਝਾਅ ਦਿੱਤੇ ਗਏ ਹਨ ਜਿਹਨਾਂ ਵਿੱਚੋਂ ਸਭ ਤੋਂ ਵੱਧ 31 ਤੋਂ 40 ਉਮਰ ਸਮੂਹ ਵੱਲੋਂ 48.75 ਫ਼ੀਸਦ ਸੁਝਾਅ ਪ੍ਰਾਪਤ ਹੋਏ ਹਨ।

ਸ. ਚੀਮਾ ਨੇ ਕਿਹਾ ਕਿ ਜਨਤਾ ਬਜਟ ਪੋਰਟਲ 'ਤੇ ਪ੍ਰਾਪਤ ਹੋਏ ਸੁਝਾਵਾਂ, ਜਿਨ੍ਹਾਂ 'ਤੇ ਭਵਿੱਖ ਵਿੱਚ ਵਿਚਾਰ ਕੀਤਾ ਜਾ ਸਕਦਾ ਹੈ, ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨਾ, ਮੌਜੂਦਾ 3 ਸਾਲਾਂ ਤੋਂ ਪਰਖ ਕਾਲ ਸਮੇਂ ਨੂੰ ਘਟਾਉਣਾ, ਬਰਾਬਰ ਕੰਮ-ਬਰਾਬਰ ਤਨਖਾਹ, ਬਿਜਲੀ ਅਤੇ ਟਰਾਂਸਪੋਰਟ ਸਬਸਿਡੀਆਂ, ਸਿੱਖਿਆ ਵਿੱਚ ਪਰਿਵਾਰ ਦੀ ਇਕਲੌਤੀ ਲੜਕੀ ਲਈ ਲਾਭ, ਉਚੇਰੀ ਸਿੱਖਿਆ ਲਈ ਬਜਟ ਵਿੱਚ ਵਾਧਾ, ਸੂਚਨਾ ਤਕਨਾਲੋਜੀ ਨਾਲ ਸਬੰਧਤ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ, ਸਰਹੱਦੀ ਸ਼ਹਿਰਾਂ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਹਨਾਂ ਖੇਤਰਾਂ ਦੇ ਨੇੜੇ ਟੈਕਸ ਮੁਕਤ ਜ਼ੋਨ ਜਾਂ ਵਿਸ਼ੇਸ਼ ਆਰਥਿਕ ਜ਼ੋਨ ਬਣਾਉਣੇ, ਸ਼ਰਾਬ ਨਿਗਮ ਦੀ ਸਥਾਪਨਾ ਅਤੇ ਰੇਤ ਤੇ ਮਾਈਨਿੰਗ ਕਾਰਪੋਰੇਸ਼ਨ ਦਾ ਗਠਨ ਅਤੇ ਪੰਜਾਬ ਦੇ ਵਸਨੀਕਾਂ ਲਈ ਸਾਰੀਆਂ ਨੌਕਰੀਆਂ ਵਿੱਚ ਰਾਖਵਾਂਕਰਨ/ਤਰਜੀਹ ਦੇਣਾ ਸ਼ਾਮਲ ਹੈ।

ਵਿੱਤ ਮੰਤਰੀ ਨੇ ਜ਼ਿਲ੍ਹਿਆਂ ਵਿੱਚ ਫੀਲਡ ਮੀਟਿੰਗਾਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਹਫ਼ਤੇ ਭਰ ਦੇ ਦੌਰੇ ਦੌਰਾਨ ਸਾਰੇ 23 ਜ਼ਿਲ੍ਹਿਆਂ ਨੂੰ ਕਵਰ ਕੀਤਾ ਹੈ ਅਤੇ ਸਭ ਤੋਂ ਵੱਧ ਸੁਝਾਅ ਲੁਧਿਆਣਾ (10.61 ਫ਼ੀਸਦ), ਪਟਿਆਲਾ (10.12 ਫ਼ੀਸਦ), ਫਾਜ਼ਿਲਕਾ (8.14 ਫ਼ੀਸਦ), ਬਠਿੰਡਾ (6.03 ਫ਼ੀਸਦ) ਅਤੇ ਅੰਮ੍ਰਿਤਸਰ (5.81 ਫ਼ੀਸਦ) ਤੋਂ ਪ੍ਰਾਪਤ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਦੁਨੀਆ ਭਰ ਖਾਸ ਤੌਰ 'ਤੇ ਗੁਆਂਢੀ ਰਾਜਾਂ ਹਰਿਆਣਾ, ਦਿੱਲੀ ਅਤੇ ਰਾਜਸਥਾਨ ਵਿੱਚ ਵੱਸਦੇ ਪੰਜਾਬੀਆਂ ਤੋਂ ਵੀ ਵੱਡੀ ਗਿਣਤੀ ਵਿੱਚ ਸੁਝਾਅ ਮਿਲੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ