Tuesday, May 26, 2026
ਤਾਜਾ ਖਬਰਾਂ
ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀਹਰਚੰਦ ਸਿੰਘ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤ

Punjab

SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ, SSP ਮੁਕਤਸਰ ਨੂੰ ਕੀਤਾ ਤਲਬ

ਪੰਜਾਬ ਨਿਊਜ਼ ਐਕਸਪ੍ਰੈੱਸ | May 26, 2026 02:46 PM

ਚੰਡੀਗੜ੍ਹ, 26 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਾਈਰਲ ਵੀਡੀਓ ਦਾ ਸੂ ਮੋਟੋ ਨੋਟਿਸ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ । ਜਿਸ ਸਬੰਧੀ ਕਮਿਸ਼ਨ ਨੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਤੋਂ 29 ਮਈ 2026 ਨੂੰ ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਰਾਹੀਂ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਸੈਂਪਲ ਲੈ ਕੇ ਫੋਰੈਂਸਿਕ ਜਾਂਚ ਕਰਵਾ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।

ਕਮਿਸ਼ਨ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਆਡੀਓ ਕਲਿੱਪ, ਜਿਸ ਵਿੱਚ "ਇੱਕ ਹਜ਼ਾਰ ਦੇ ਬਦਲੇ ਡੇਢ, ਇੱਕ ਭੇਡ ਦੇ ਬਦਲੇ ਦੋ ਹਜ਼ਾਰ" ਵਰਗੀਆਂ ਟਿੱਪਣੀਆਂ ਕਥਿਤ ਤੌਰ 'ਤੇ ਸੁਣੀਆਂ ਜਾਂਦੀਆਂ ਹਨ, ਨੂੰ ਗੰਭੀਰਤਾ ਨਾਲ ਲਿਆ ਗਿਆ ਹੈ।

ਇਸ ਦੌਰਾਨ ਰਾਜਾ ਵੜਿੰਗ ਨੇ ਆਪਣੇ ਖਿਲਾਫ ਲੱਗੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਹੇਠਲੇ ਪੱਧਰ 'ਤੇ ਡਿੱਗ ਗਈ ਹੈ। ਇਹ ਰਾਜਨੀਤਿਕ ਬਦਲਾ ਲੈਣ ਲਈ ਸੰਸਥਾਵਾਂ ਦੀ ਦੁਰਵਰਤੋਂ ਕਰਨ ਵਿੱਚ ਰੁੱਝੀ ਹੋਈ ਹੈ। ਇਸ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

328 ਪਾਵਨ ਸਰੂਪਾਂ ਦੇ ਮਾਮਲੇ ’ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ

ਸੜਕ ਹਾਦਸੇ 'ਚ ਮਹਿਲਾ ASP ਦੀ ਮੌਤ

Breaking: ਪੰਜਾਬ ਦੀਆਂ ਚਾਰ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਤਰੀਕ ਦਾ ਐਲਾਨ

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

ਰਾਮ ਰਹੀਮ ਨੂੰ 16ਵੀਂ ਵਾਰ ਮਿਲੀ ਪੈਰੋਲ: ਡੇਰਾ ਮੁਖੀ ਨੂੰ 5 ਮਹੀਨਿਆਂ ਵਿੱਚ ਦੂਜੀ ਵਾਰ ਆਇਆ ਬਾਹਰ

ਬਲਬੀਰ ਸਿੱਧੂ ਵੱਲੋਂ ਮੋਹਾਲੀ ਚੋਣਾਂ 'ਚ ਧਾਂਦਲੀ ਦਾ ਪਰਦਾਫਾਸ਼, ਗੈਰ-ਕਾਨੂੰਨੀ ਸ਼ਰਾਬ ਵੰਡਣ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਬੇਰੁਜ਼ਗਾਰਾਂ ਦੀ ਸੱਥ ਨੇ ਮੁੱਖ ਮੰਤਰੀ ਨੂੰ "ਭਗੌੜਾ" ਐਲਾਨਿਆ, ਸ਼ਹਿਰ ਦੇ ਮੁੱਖ ਚੌਂਕ ਵਿੱਚ ਰੱਖੀ ਮੁੱਖ ਮੰਤਰੀ ਦੀ ਕੁਰਸੀ

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, CM ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਸਨਮਾਨ