Sunday, September 27, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

SC ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | September 27, 2026 03:26 PM

* *40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਤੇਜ਼ੀ*
* *ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਪਿੰਡ ਅਤੇ ਹਰ ਪਰਿਵਾਰ ਤੱਕ ਪਹੁੰਚਾਇਆ ਜਾ ਰਿਹਾ ਹੈ ਬਰਾਬਰ ਵਿਕਾਸ ਦਾ ਲਾਭ*
* *ਸਾਫ਼-ਸੁਥਰੇ ਪਿੰਡ, ਰੌਸ਼ਨ ਗਲੀਆਂ, ਮਜ਼ਬੂਤ ਆਂਗਣਵਾੜੀ ਕੇਂਦਰ ਅਤੇ ਬਿਹਤਰ ਸਫ਼ਾਈ ਸਹੂਲਤਾਂ ਨਾਲ ਬਦਲੇਗੀ ਪੇਂਡੂ ਜੀਵਨ ਦੀ ਤਸਵੀਰ*

ਚੰਡੀਗੜ੍ਹ, 27 ਸਤੰਬਰ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਬਹੁਲ 3, 763 ਪਿੰਡਾਂ ਨੂੰ ‘ਆਦਰਸ਼ ਪਿੰਡ’ ਵਜੋਂ ਵਿਕਸਤ ਕਰਨ ਲਈ ਵੱਡੀ ਪਹਿਲ ਕੀਤੀ ਗਈ ਹੈ। ਇਸ ਉਪਰਾਲੇ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਿਕਾਸ ਦੇ ਲਾਭ ਹਰ ਵਰਗ ਤੱਕ ਪਹੁੰਚਾਉਣਾ ਹੈ।

ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇਸ ਪਹਿਲ ਤਹਿਤ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ 201 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (SC) ਆਬਾਦੀ ਵਾਲੇ ਪਿੰਡਾਂ ਵਿੱਚ ਮੁੱਢਲੇ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਸਾਰੇ 3, 763 ਪਿੰਡਾਂ ਦੇ ਸੰਪੂਰਨ ਵਿਕਾਸ ਲਈ ਲੋੜ ਅਨੁਸਾਰ ਹੋਰ ਫੰਡ ਵੀ ਪੜਾਅਵਾਰ ਜਾਰੀ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਅਜਿਹਾ ਸੂਬਾ ਸਿਰਜਣਾ ਹੈ, ਜਿੱਥੇ ਵਿਕਾਸ ਦੀ ਰੌਸ਼ਨੀ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜਿਕ ਨਿਆਂ, ਬਰਾਬਰੀ ਅਤੇ ਸਰਬਪੱਖੀ ਵਿਕਾਸ ਦੇ ਸੰਕਲਪ ਨੂੰ ਅਮਲੀ ਰੂਪ ਦਿੰਦਿਆਂ ਪੇਂਡੂ ਖੇਤਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਾਰੀ ਕੀਤੀ ਗਈ ਰਾਸ਼ੀ ਨਾਲ ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਪ੍ਰਣਾਲੀ, ਸੋਲਰ ਸਟਰੀਟ ਲਾਈਟਾਂ, ਆਂਗਣਵਾੜੀ ਕੇਂਦਰਾਂ ਦੀ ਮਜ਼ਬੂਤੀ ਅਤੇ ਟਾਇਲਟ ਸਹੂਲਤਾਂ ਦੇ ਨਿਰਮਾਣ ਵਰਗੇ ਮਹੱਤਵਪੂਰਨ ਵਿਕਾਸ ਕਾਰਜ ਕਰਵਾਏ ਜਾਣਗੇ। ਇਨ੍ਹਾਂ ਉਪਰਾਲਿਆਂ ਨਾਲ ਪਿੰਡਾਂ ਵਿੱਚ ਸਫ਼ਾਈ, ਵਾਤਾਵਰਣ ਸੁਧਾਰ, ਸੁਰੱਖਿਅਤ ਮਾਹੌਲ ਅਤੇ ਬਿਹਤਰ ਜਨਤਕ ਸਹੂਲਤਾਂ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਇਹ ਪਹਿਲ ਸਿਰਫ਼ ਵਿਕਾਸ ਕਾਰਜਾਂ ਤੱਕ ਸੀਮਤ ਨਹੀਂ ਹੈ, ਸਗੋਂ ਪਿੰਡਾਂ ਵਿੱਚ ਰਹਿਣ ਵਾਲੇ ਬੱਚਿਆਂ, ਮਹਿਲਾਵਾਂ, ਬਜ਼ੁਰਗਾਂ ਅਤੇ ਹਰ ਪਰਿਵਾਰ ਲਈ ਬਿਹਤਰ ਜੀਵਨ ਪੱਧਰ, ਸਨਮਾਨ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਹ ਉਪਰਾਲਾ ਪੇਂਡੂ ਭਾਈਚਾਰਿਆਂ ਨੂੰ ਮਜ਼ਬੂਤ ਕਰਕੇ ਪਿੰਡਾਂ ਨੂੰ ਸਾਫ਼-ਸੁਥਰਾ, ਆਧੁਨਿਕ ਅਤੇ ਵਿਕਾਸ ਪੱਖੋਂ ਆਤਮ-ਨਿਰਭਰ ਬਣਾਉਣ ਵਿੱਚ ਸਹਾਇਕ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ 201 ਕਰੋੜ ਰੁਪਏ ਦੀ ਜਾਰੀ ਰਾਸ਼ੀ ਇਸ ਵੱਡੀ ਵਿਕਾਸ ਯੋਜਨਾ ਦਾ ਪਹਿਲਾ ਪੜਾਅ ਹੈ। ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਪੜਾਅਵਾਰ ਢੰਗ ਨਾਲ ਹੋਰ ਵਿੱਤੀ ਸਹਾਇਤਾ ਜਾਰੀ ਕਰਕੇ ਸਾਰੇ ਚੁਣੇ ਗਏ ਪਿੰਡਾਂ ਨੂੰ ਆਦਰਸ਼ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ, ਲੋਕ-ਪੱਖੀ ਸ਼ਾਸਨ ਅਤੇ ਸਮਾਵੇਸ਼ੀ ਵਿਕਾਸ ਦੇ ਆਪਣੇ ਸੰਕਲਪ ਨੂੰ ਪੂਰੀ ਦ੍ਰਿੜ੍ਹਤਾ ਨਾਲ ਅੱਗੇ ਵਧਾ ਰਹੀ ਹੈ, ਤਾਂ ਜੋ ਪੰਜਾਬ ਦਾ ਹਰ ਪਿੰਡ ਤਰੱਕੀ ਅਤੇ ਖੁਸ਼ਹਾਲੀ ਦੀ ਯਾਤਰਾ ਵਿੱਚ ਬਰਾਬਰ ਦਾ ਭਾਗੀਦਾਰ ਬਣ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਾਡੇ ਕੰਮ ਹੀ ਸਾਡੀ ਪਛਾਣ; ਕੰਮਾਂ ਦੇ ਆਧਾਰ 'ਤੇ ਹੀ ਪੈਣਗੀਆਂ ਵੋਟਾਂ : ਬਰਿੰਦਰ ਕੁਮਾਰ ਗੋਇਲ

ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ 96 ਕਰੋੜੀ

ਸਾਬਕਾ ਕੇਂਦਰੀ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪ੍ਰੋ. ਪੰਡਿਤਰਾਓ ਨੇ ਚਿਤਕਾਰਾ ਯੂਨੀਵਰਸਿਟੀ ਦੇ ਗੇਟ ਦੇ ਨੇੜੇ ਬੈਠ ਕੇ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ - ਕਿਹਾ ਕੋਈ ਭੂਤ-ਪ੍ਰੇਤ ਨਹੀਂ ?

CM ਮਾਨ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਵਾਸਤੇ ਕਿਸਾਨ ਅੰਦੋਲਨ ਦੀ ਤਰਜ਼ ’ਤੇ ਇਕਜੁੱਟ ਹੋ ਕੇ ਅੰਦੋਲਨ ਕਰੋ: ਹਰਸਿਮਰਤ ਬਾਦਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 249ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 255 ਕਾਬੂ

ਚਿੱਟੇ ਨੇ ਬੁਝਾਇਆ ਗਰੀਬ ਘਰ ਦਾ ਚਿਰਾਗ: 22 ਸਾਲਾ ਨੌਜਵਾਨ ਦੀ ਮੌਤ

ਹਰਜਿੰਦਰ ਸਿੰਘ ਧਾਮੀ ਮਾਮਲੇ ਨੂੰ ਠੰਡਾ ਕਰਨ ਲਈ ਆਪਣੇ ਆਪ ਨੂੰ 15 ਦਿਨਾਂ ਦਾ ਸਮਾਂ ਦੇ ਰਹੇ: ਬਲਤੇਜ ਪੰਨੂ

‘ਮਾਨ ਦੇ ਮੁਨਾਫ਼ੇ’ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚਾਰ ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਘਰ-ਘਰ ਪਹੁੰਚਾਇਆ