Tuesday, April 21, 2026

Punjab

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਪੰਜਾਬ ਨਿਊਜ਼ ਐਕਸਪ੍ਰੈੱਸ | April 21, 2026 03:38 PM

ਅੰਮ੍ਰਿਤਸਰ, 21 ਅਪ੍ਰੈਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।

ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਨਾਮ ਜਪਣ, ਸੱਚੀ ਕਿਰਤ ਅਤੇ ਪਰਮਾਤਮਾ ’ਤੇ ਭਰੋਸੇ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮੈਨੇਜਰ ਸਤਿੰਦਰ ਸਿੰਘ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਜਸਬੀਰ ਸਿੰਘ, ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਅਜੈ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਐਸ.ਸੀ. ਕਮਿਸ਼ਨ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

CM ਮਾਨ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

DSP ਦੀ ਗੋਲੀ ਲੱਗਣ ਨਾਲ ਹੋਈ ਸ਼ੱਕੀ ਹਾਲਾਤਾਂ 'ਚ ਮੌਤ

ਅਦਾਕਾਰਾ ਸੋਨਮ ਬਾਜਵਾ ਦੀ ਨਵੀਂ ਫਿਲਮ 'ਤੇ ਅਦਾਲਤ ਨੇ ਲਾਈ ਰੋਕ

'ਲਾਰੈਂਸ ਆਫ਼ ਪੰਜਾਬ' ਸੀਰੀਜ਼ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਜਤਾਇਆ ਇਤਰਾਜ਼, ਬੈਨ ਲਾਉਣ ਦੀ ਕੀਤੀ ਮੰਗ

CM ਮਾਨ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਅੰਮ੍ਰਿਤਸਰ ਪੁਲਿਸ ਪਹੁੰਚੀ ਡਿਬਰੂਗੜ੍ਹ, MP ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ